’ਵਰਸਿਟੀ ਪ੍ਰੀਖਿਆਵਾਂ: ਲਾਅ ਕਾਲਜ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ
ਪੱਤਰ ਪ੍ਰੇਰਕ
ਤਰਨ ਤਾਰਨ, 9 ਅਗਸਤ
ਪੰਜਾਬ ਕਾਲਜ ਆਫ਼ ਲਾਅ, ਉਸਮਾਂ (ਤਰਨ ਤਾਰਨ) ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਹਾਲ ਹੀ ਵਿੱਚ ਬੀਏ, ਐਲਐਲਬੀ (ਐਫ਼ਵਾਈਆਈਸੀ) ਦੇ ਛੇਵੇਂ ਸਮੈਸਟਰ ਦੇ ਐਲਾਨੇ ਨਤੀਜੇ ਵਿੱਚ ਯੂਨੀਵਰਸਿਟੀ ਵਿੱਚੋਂ ਪਹਿਲੀ ਅਤੇ ਦੂਸਰੀ ਪੁਜੀਸ਼ਨ ਹਾਸਲ ਕਰਨ ਤੋਂ ਇਲਾਵਾ ਕਈ ਹੋਰ ਸ਼ਾਨਦਾਰ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਹਨ| ਕਾਲਜ ਦੇ ਪ੍ਰਿੰਸੀਪਲ ਡਾ. ਆਰ ਪੀ ਸਿੰਘ ਨੇ ਇਸ ਸਬੰਧੀ ਅੱਜ ਇਥੇ ਦੱਸਿਆ ਕਿ ਕਾਲਜ ਦੀ ਰੀਆ ਅਨੰਦੁ ਨੇ ਯੂਨੀਵਰਸਿਟੀ ਵਿੱਚੋਂ ਪਹਿਲੀ, ਕੁਲਦੀਪ ਕੌਰ ਨੇ ਦੂਸਰੀ ਅਤੇ ਗੁਰਪ੍ਰੀਤ ਕੌਰ ਨੇ ਚੌਥੀ ਪੁਜ਼ੀਸ਼ਨ ਹਾਸਲ ਕੀਤੀ ਹੈ| ਇਸ ਤੋਂ ਇਲਾਵਾ ਕਾਲਜ ਦੀ ਵਿਦਿਆਰਥੀ ਸਿਮਰਨ ਖੁੱਲਰ ਨੇ ਅਠਵੀਂ ਪੁਜ਼ੀਸ਼ਨ ਪ੍ਰਾਪਤ ਕੀਤੀ| ਪ੍ਰਿੰਸੀਪਲ ਡਾ. ਸਿੰਘ ਨੇ ਹੋਰ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੇ ਬੀ. ਏ. ਐਲਐਲਬੀ ਦੇ ਚੌਥੇ ਸਮੈਸਟਰ ਵਿੱਚੋਂ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਜਿਸ ਤਹਿਤ ਕਾਲਜ ਦੇ ਵਿਦਿਆਰਥੀ ਪਵਨਦੀਪ ਕੌਰ ਨੇ ਯੂਨੀਵਰਸਿਟੀ ਵਿੱਚੋਂ ਤੀਸਰੀ ਪੁਜੀਸ਼ਨ, ਅਰਪਨਰਾਜ ਕੌਰ ਨੇ ਚੌਥੀ ਪੁਜ਼ੀਸ਼ਨ ਹਾਸਲ ਕੀਤੀ ਹੈ| ਕਾਲਜ ਦੇ ਡਾਇਰੈਕਟਰ ਡਾ. ਜਸਵਿੰਦਰ ਕੌਰ ਨੇ ਇਹ ਸ਼ਾਨਦਾਰ ਪਰਦਰਸ਼ਨ ਵਾਲੇ ਵਿਦਿਆਰਥੀਆਂ ਨੂੰ ਸੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਹੈ|