ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੀਸੀ ਵੱਲੋਂ ਵਿਦਿਆਰਥੀਆਂ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ

08:32 AM Aug 22, 2024 IST
ਵਿਦਿਆਰਥੀਆਂ ਨਾਲ ਗੱਲਬਾਤ ਕਰਦੀ ਹੋਈ ਵੀਸੀ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਅਗਸਤ
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ (ਜੇਐੱਨਯੂਐੱਸਯੂ) ਦੀ ਅਣਮਿੱਥੇ ਸਮੇਂ ਲਈ ਹੜਤਾਲ ਦਸਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ।
ਯੂਨੀਅਨ ਵੱਲੋਂ ਜਾਰੀ ਬਿਆਨ ਅਨੁਸਾਰ ਪ੍ਰਦਰਸ਼ਨਕਾਰੀਆਂ ਦੀ ਸਿਹਤ ਵਿਗੜਦੀ ਜਾ ਰਹੀ ਹੈ ਅਤੇ ਵਾਈਸ ਚਾਂਸਲਰ ਸੰਤਸ੍ਰੀ ਧੂਲੀਪੁੜੀ ਪੰਡਿਤ ਨੇ ਅੱਜ ਸਵੇਰੇ ਧਰਨੇ ਵਾਲੀ ਥਾਂ ਦਾ ਦੌਰਾ ਕੀਤਾ। ਜੇਐੱਨਯੂਐੱਸਯੂ ਦੇ ਪ੍ਰਧਾਨ ਧਨੰਜੈ ਨੇ ਕਿਹਾ, ‘‘ਵੀਸੀ ਸਾਨੂੰ ਸਵੇਰੇ 8.45 ਵਜੇ ਦੇ ਕਰੀਬ ਮਿਲਣ ਆਏ ਜਦੋਂ ਅਸੀਂ ਸੁੱਤੇ ਹੋਏ ਸੀ, ਉਨ੍ਹਾਂ 10 ਮਿੰਟ ਤੱਕ ਉਡੀਕ ਕੀਤੀ ਅਤੇ ਸਾਡੀ ਕਿਸੇ ਵੀ ਗੱਲ ਨਾਲ ਸਹਿਮਤ ਨਹੀਂ ਹੋਏ। ਇਸ ਲਈ ਅਸੀਂ ਆਪਣੀ ਹੜਤਾਲ ਜਾਰੀ ਰੱਖਾਂਗੇ ਅਤੇ ਇਸ ਮਾਮਲੇ ’ਤੇ ਹੋਰ ਚਰਚਾ ਕਰਨ ਲਈ ਰਸਮੀ ਮੁਲਾਕਾਤ ਦੀ ਮੰਗ ਕਰਾਂਗੇ।’’
ਵੀਸੀ ਨੇ ਵਿਦਿਆਰਥੀ ਮਾਮਲਿਆਂ ਦੇ ਡੀਨ ਅਤੇ ਮੁੱਖ ਮੈਡੀਕਲ ਅਧਿਕਾਰੀ ਨਾਲ ਪ੍ਰਦਰਸ਼ਨ ਵਾਲੀ ਥਾਂ ਦਾ ਦੌਰਾ ਕੀਤਾ ਸੀ। ਉਨ੍ਹਾਂ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ ਕਿ ਸਥਿਤੀ ਨੂੰ ਸੁਧਾਰਨ ਲਈ ਉਨ੍ਹਾਂ ਦੇ ਜੋ ਵੀ ਹੱਥ ਵੱਸ ਹੈ ਉਹ ਕਰ ਰਹੇ ਹਨ। ਯੂਨੀਅਨ ਵੱਲੋਂ 23 ਅਗਸਤ ਨੂੰ ਸਿੱਖਿਆ ਮੰਤਰਾਲੇ ਤੱਕ ਮਾਰਚ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਦੋ ਦਿਨ ਯੂਨੀਵਰਸਿਟੀ ਵਿੱਚ ਹੜਤਾਲ ਕੀਤੀ ਜਾਵੇਗੀ। ਜੇਐੱਨਯੂਐੱਸਯੂ ਅਨੁਸਾਰ ਭੁੱਖ ਹੜਤਾਲ ’ਤੇ ਬੈਠੇ ਵਿਦਿਆਰਥੀਆਂ ਨੇ 213 ਘੰਟੇ ਬਿਨਾਂ ਭੋਜਨ ਕੀਤੇ ਬਿਤਾਏ ਹਨ।

Advertisement

Advertisement
Advertisement