For the best experience, open
https://m.punjabitribuneonline.com
on your mobile browser.
Advertisement

ਮਾਛੀਵਾੜਾ ਪੁਲੀਸ ਵੱਲੋਂ ਵਾਹਨਾਂ ਦੀ ਜਾਂਚ

10:32 AM Apr 30, 2024 IST
ਮਾਛੀਵਾੜਾ ਪੁਲੀਸ ਵੱਲੋਂ ਵਾਹਨਾਂ ਦੀ ਜਾਂਚ
ਵਾਹਨਾਂ ਦੀ ਚੈਕਿੰਗ ਕਰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਟੱਕਰ
Advertisement

ਮਾਛੀਵਾੜਾ: ਅੱਜ ਪੁਲੀਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਅਵਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਮਾਛੀਵਾੜਾ ਪੁਲੀਸ ਵੱਲੋਂ ਇਲਾਕੇ ਵਿੱਚ ਵਿਸ਼ੇਸ਼ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਸਮਰਾਲਾ ਦੇ ਡੀਐੱਸਪੀ ਤਰਲੋਚਨ ਸਿੰਘ ਦੀ ਅਗਵਾਈ ਹੇਠ ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਦੀ ਟੀਮ ਵੱਲੋਂ ਸਥਾਨਕ ਗਨੀ ਖਾਂ ਨਬੀ ਖਾਂ ਗੇਟ ਅੱਗੇ ਨਾਕਾਬੰਦੀ ਕੀਤੀ ਗਈ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ। ਡੀਐੱਸਪੀ ਤਰਲੋਚਨ ਸਿੰਘ ਅਤੇ ਥਾਣਾ ਮਾਛੀਵਾੜਾ ਦੇ ਮੁਖੀ ਭਿੰਦਰ ਸਿੰਘ ਖੰਗੂੜਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਤਾਂ ਜੋ ਸਮਾਜ ਵਿਰੋਧੀ ਸ਼ਰਾਰਤੀ ਅਨਸਰ ਕਿਸੇ ਵੀ ਤਰ੍ਹਾਂ ਦੀ ਕੋਈ ਗੈਰ ਸਿਆਸੀ ਜਾਂ ਇਤਰਾਜ਼ਯੋਗ ਸਮੱਗਰੀ ਨਾ ਲਿਜਾ ਸਕਣ। ਉਨ੍ਹਾਂ ਕਿਹਾ ਕਿ ਉਚੀ ਆਵਾਜ਼ ਵਿੱਚ ਗਾਣੇ ਲਗਾ ਕੇ ਸ਼ੋਰ ਪ੍ਰਦੂਸ਼ਣ ਕਰਨ ਵਾਲੇ ਤੇ ਬੁਲੇਟ ਤੇ ਪਟਾਖੇ ਮਾਰਨ ਵਾਲੇ ਬਿਲਕੁਲ ਨਹੀਂ ਬਖਸ਼ੇ ਜਾਣਗੇ। -ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×