For the best experience, open
https://m.punjabitribuneonline.com
on your mobile browser.
Advertisement

ਮੁਹਾਲੀ ਪੁਲੀਸ ਵੱਲੋਂ ਵਾਹਨ ਚੋਰ ਗਰੋਹ ਦਾ ਪਰਦਾਫਾਸ਼

06:35 AM Apr 26, 2024 IST
ਮੁਹਾਲੀ ਪੁਲੀਸ ਵੱਲੋਂ ਵਾਹਨ ਚੋਰ ਗਰੋਹ ਦਾ ਪਰਦਾਫਾਸ਼
ਚੋਰੀ ਦੇ ਵਾਹਨਾਂ ਸਮੇਤ ਕਾਬੂ ਕੀਤੇ ਗਏ ਮੁਲਜ਼ਮ ਪੁਲੀਸ ਹਿਰਾਸਤ ’ਚ।
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 25 ਅਪਰੈਲ
ਮੁਹਾਲੀ ਪੁਲੀਸ ਨੇ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਚੋਰੀ ਦੇ 11 ਐਕਟਿਵਾ ਸਕੂਟਰ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਮੁਹਾਲੀ ਦੇ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਉਕਤ ਵਿਅਕਤੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਖੇਤਰ ਵਿੱਚ ਸਕੂਟਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ। ਸੋਹਾਣਾ ਥਾਣੇ ਦੇ ਐੱਸਐੱਚਓ ਜਸਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।
ਡੀਐੱਸਪੀ ਬੱਲ ਨੇ ਦੱਸਿਆ ਕਿ ਲੰਘੀ 17 ਅਪਰੈਲ ਨੂੰ ਰਿੰਪਲਦੀਪ ਕੌਰ ਵਾਸੀ ਪਿੰਡ ਜੋਗੀ ਚੀਮਾ, ਜ਼ਿਲ੍ਹਾ ਗੁਰਦਾਸਪੁਰ (ਹਾਲ ਵਾਸੀ ਫੇਜ਼-5) ਦੀ ਸ਼ਿਕਾਇਤ ’ਤੇ ਉਸ ਦਾ ਐਕਟਿਵਾ ਸਕੂਟਰ ਚੋਰੀ ਹੋਣ ਸਬੰਧੀ ਧਾਰਾ 379 ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਏਐੱਸਆਈ ਸ਼ੀਸ਼ਪਾਲ ਤੇ ਹੋਰ ਪੁਲੀਸ ਮੁਲਾਜ਼ਮ ਹਾਊਸਫੈੱਡ ਕੰਪਲੈਕਸ ਸੈਕਟਰ-85 ਨੇੜੇ ਨਾਕਾ ਲਾ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਪੁਲੀਸ ਨੇ ਸਾਗਰ ਉਰਫ਼ ਸੈਣੀ ਵਾਸੀ ਈ-ਬਲਾਕ, ਕਮਾਂਡੋ ਕੰਪਲੈਕਸ ਫੇਜ਼-11 ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ’ਚੋਂ ਚੋਰੀ ਦੇ ਨੌਂ ਐਕਟਿਵਾ ਸਕੂਟਰ ਬਰਾਮਦ ਕੀਤੇ।
ਡੀਐੱਸਪੀ ਨੇ ਦੱਸਿਆ ਕਿ ਮੁਲਜ਼ਮ ਸਾਗਰ ਕੋਲੋਂ ਕੀਤੀ ਪੁੱਛਗਿਛ ਦੌਰਾਨ ਉਸ ਨੇ ਆਪਣੇ ਦੋ ਹੋਰ ਸਹਿਯੋਗੀਆਂ ਬਾਰੇ ਜਾਣਕਾਰੀ ਦਿੱਤੀ। ਇਸ ਤਰ੍ਹਾਂ ਪੁਲੀਸ ਨੇ ਅੰਕੁਸ਼ ਵਾਸੀ ਫੇਜ਼-11 ਅਤੇ ਗੁਰਪ੍ਰਤਾਪ ਸਿੰਘ ਉਰਫ਼ ਮੋਹਿਤ ਵਾਸੀ ਪੰਜਾਬ ਮੰਡੀ ਬੋਰਡ ਕਲੋਨੀ ਸੈਕਟਰ-66 ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕਰ ਕੇ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਹਾਂ ਮੁਲਜ਼ਮਾਂ ਕੋਲੋਂ ਵੀ ਪੁਲੀਸ ਨੇ ਦੋ ਐਕਟਿਵਾ ਸਕੂਟਰ ਬਰਾਮਦ ਕੀਤੇ ਹਨ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਚੋਰੀ ਦੇ ਹੋਰ ਵਾਹਨਾਂ ਬਾਰੇ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।

Advertisement

Advertisement
Author Image

joginder kumar

View all posts

Advertisement
Advertisement
×