For the best experience, open
https://m.punjabitribuneonline.com
on your mobile browser.
Advertisement

ਵਾਹਨ ਚੋਰ ਗਰੋਹ ਦਾ ਪਰਦਾਫਾਸ਼, ਦੋ ਕਾਬੂ

07:47 AM Jun 30, 2024 IST
ਵਾਹਨ ਚੋਰ ਗਰੋਹ ਦਾ ਪਰਦਾਫਾਸ਼  ਦੋ ਕਾਬੂ
ਪੁਲੀਸ ਵੱਲੋਂ ਚੋਰੀ ਦੇ ਵਾਹਨਾਂ ਸਮੇਤ ਗ੍ਰਿਫ਼ਤਾਰ ਮੁਲਜ਼ਮ। -ਫੋਟੋ: ਇੰਦਰਜੀਤ ਵਰਮਾ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 29 ਜੂਨ
ਪੁਲੀਸ ਨੇ ਵਾਹਨ ਚੋਰਾਂ ਦੇ ਇੱਕ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 21 ਮੋਟਰਸਾਈਕਲ ਅਤੇ ਛੇ ਐਕਟਿਵਾ ਸਕੂਟਰ ਬਰਾਮਦ ਕੀਤੇ ਹਨ। ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਡਿਪਟੀ ਪੁਲੀਸ ਕਮਿਸ਼ਨਰ ਜਸਕਿਰਨਜੀਤ ਸਿੰਘ ਤੇਜਾ ਦੇ ਦਿਸ਼ਾ-ਨਿਰਦੇਸ਼ ਹੇਠ ਵਾਹਨ ਚੋਰੀ ਦੀਆਂ ਵਧ ਰਹੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਪੁਲੀਸ, ਜ਼ੋਨ-3 ਸ਼ੁਭਮ ਅਗਰਵਾਲ ਅਤੇ ਏਸੀਪੀ ਮੁਰਾਦ ਜਸਬੀਰ ਸਿੰਘ ਗਿੱਲ ਦੀ ਅਗਵਾਈ ਵਿੱਚ ਇੰਸਪੈਕਟਰ ਪਰਮਵੀਰ ਸਿੰਘ ਮੁੱਖ ਅਫ਼ਸਰ ਥਾਣਾ ਸਰਾਭਾ ਨਗਰ ਨੇ ਕਰਮਜੀਤ ਸਿੰਘ ਉਰਫ਼ ਮਨੀ ਵਾਸੀ ਮੁਹੱਲਾ ਮਾਈ ਜੀਨਾ ਥਾਣਾ ਸਿਟੀ ਜਗਰਾਉਂ ਅਤੇ ਅਨੁਰਾਗਦੀਪ ਸਿੰਘ ਵਾਸੀ ਜਗਰਾਉਂ ਨੂੰ ਕਾਬੂ ਕੀਤਾ ਹੈ। ਇੰਸਪੈਕਟਰ ਪਰਮਵੀਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੀਤੀ ਤਫ਼ਤੀਸ਼ ਦੌਰਾਨ ਇਸ ਗਰੋਹ ਦੇ ਚਾਰ ਹੋਰ ਵਿਅਕਤੀਆ ਦੀ ਸ਼ਮੂਲੀਅਤ ਸਾਹਮਣੇ ਆਈ ਹੈ।ਉਨ੍ਹਾਂ ਦੱਸਿਆ ਕਿ ਪੁਛਗਿੱਛ ਦੌਰਾਨ ਪਤਾ ਲੱਗਿਆ ਹੈ ਕਿ ਇਹ ਜਗਰਾਉਂ ਤੋਂ ਬੱਸ ਰਾਹੀਂ ਲੁਧਿਆਣਾ ਆਉਂਦੇ ਸਨ ਤੇ ਰੈਕੀ ਕਰਕੇ ਭੀੜ ਵਾਲੀ ਥਾਂ ਨੇੜੇ ਜ਼ਿਆਦਾ ਸਮੇਂ ਖੜ੍ਹੇ ਵਾਹਨਾਂ ਨੂੰ ਜਾਅਲੀ ਚਾਬੀ ਲਾ ਕੇ ਲੈ ਜਾਂਦੇ ਸਨ । ਉਨ੍ਹਾਂ ਦੱਸਿਆ ਕਿ ਕਰਮਜੀਤ ਸਿੰਘ ਉਰਫ਼ ਮਨੀ ਖ਼ਿਲਾਫ ਅੱਠ ਮੁਕੱਦਮੇ ਦਰਜ ਹਨ।

Advertisement

ਵੱਖ-ਵੱਖ ਥਾਵਾਂ ਤੋਂ ਤਿੰਨ ਮੋਟਰਸਾਈਕਲ ਚੋਰੀ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਵੱਖ ਵੱਖ ਥਾਵਾਂ ਤੋਂ ਤਿੰਨ ਮੋਟਰਸਾਈਕਲ ਚੋਰੀ ਹੋ ਗਏ। ਜਵਾਹਰ ਨਗਰ ਕੈਂਪ ਵਾਸੀ ਅਮਨ ਕੁਮਾਰ ਨੇ ਪੁਲੀਸ ਨੂੰ ਦੱਸਿਆ ਕਿ ਉਸਨੇ ਆਪਣਾ ਮੋਟਰਸਾਈਕਲ ਨਗਰ ਨਿਗਮ ਜ਼ੋਨ-ਸੀ ਦਫ਼ਤਰ ਦੀ ਪਾਰਕਿੰਗ ਵਿੱਚ ਖੜ੍ਹਾ ਕੀਤਾ ਸੀ, ਜੋ ਚੋਰੀ ਹੋ ਗਿਆ। ਇਸੇ ਤਰ੍ਹਾਂ ਸ਼ਹੀਦ ਕਰਨੈਲ ਸਿੰਘ ਨਗਰ ਬਸੰਤ ਐਵੇਨਿਊ ਵਾਸੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸਦਾ ਮੋਟਰਸਾਈਕਲ ਰੱੱਖ ਬਾਗ਼ ਦੇ ਬਾਹਰੋਂ ਚੋਰੀ ਹੋ ਗਿਆ। ਹਰਨਾਮ ਨਗਰ ਵਾਸੀ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਸਦਾ ਮੋਟਰਸਾਈਕਲ ਘਰ ਬਾਹਰੋਂ ਚੋਰੀ ਹੋ ਗਿਆ ਹੈ।

Advertisement
Author Image

Advertisement
Advertisement
×