ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭੱਜਦਿਆਂ ਨੂੰ ਵਾਹਣ ਇੱਕੋ ਜਿਹੇ ਹੁੰਦੇ ਨੇ: ਸੁਨੀਲ ਜਾਖੜ

07:56 AM May 28, 2024 IST
ਮੋਗਾ ਵਿੱਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ।

ਮਹਿੰਦਰ ਸਿੰਘ ਰੱਤੀਆਂ
ਮੋਗਾ, 27 ਮਈ
ਕਿਸਾਨ ਜਥੇਬੰਦੀ ਦੇ ਆਗੂ ਵੱਲੋਂ ਗਲ ਵਿੱਚ ਹੱਥ ਪਾਉਣ ਦੀ ਵੀਡੀਓ ਜਾਰੀ ਕਰਨ ’ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਮੋੜਵਾਂ ਜਵਾਬ ਦਿੰਦਿਆਂ ਕਿਹਾ ਕਿ ਭੱਜਦਿਆਂ ਨੂੰ ਵਾਹਣ ਇੱਕੋ ਜਿਹੇ ਹੁੰਦੇ ਹਨ। ਜਾਖੜ ਇਥੇ ਨਗਰ ਨਿਗਮ ਦੇ ਸਾਬਕਾ ਮੇਅਰ ਅਕਸ਼ਿਤ ਜੈਨ ਵੱਲੋਂ ਫ਼ਰੀਦਕੋਟ ਹਲਕੇ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦੇ ਹੱਕ ਵਿਚ ਰੱਖੀ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਆਏ ਸਨ। ਇਸ ਮੌਕੇ ਉਨ੍ਹਾਂ ਕਿਸਾਨ ਜਥੇਬੰਦੀ ਦੇ ਆਗੂ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਦਿੱਲੀ ਬਾਰਡਰਾਂ ਲਈ ਟਰੈਕਟਰਾਂ ’ਤੇ ਗਏ ਸਨ ਪਰ ਮਹਿੰਗੀਆਂ ਗੱਡੀਆਂ ਵਿੱਚ ਘਰ ਪਰਤੇ ਸਨ। ਉਨ੍ਹਾਂ ਲੁਧਿਆਣਾ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਕਰਕੇ ਪੀੜਤ ਪਰਿਵਾਰ ਨੂੰ ਸਮਝੌਤੇ ਦੀ 6.50 ਕਰੋੜ ਰਕਮ ਦੇਣ ਦੇ ਮੁੱਦੇ ’ਤੇ ਸੁਆਲ ਚੁੱਕਦਿਆਂ ਕਿਹਾ ਕਿ ਇਸ ਵਿੱਚੋਂ 4.50 ਕਰੋੜ ਦਾ ਚੈਕ ਪੀੜਤ ਪਰਿਵਾਰ ਨੂੰ ਮਿਲਿਆ ਬਾਕੀ ਰਕਮ ਬਾਰੇ ਕਿਸਾਨ ਜਥੇਬੰਦੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ। ਕਿਸਾਨ ਅੰਦਲੋਨ ਬਾਰੇ ਉਨ੍ਹਾਂ ਇਹ ਵੀ ਕਿਹਾ ਕਿ ਰੇਲ ਲਾਈਨਾਂ ਜਾਮ ਕਰਨ ਅਤੇ ਸ਼ੰਭੂ ਬਾਰਡਰ ਬੰਦ ਹੋਣ ਕਾਰਨ ਵਪਾਰੀਆਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਸੂਬੇ ਵਿਚ ਭਾਜਪਾ ਉਮੀਦਵਾਰਾਂ ਦੇ ਕੀਤੇ ਜਾ ਰਹੇ ਵਿਰੋਧ ਉੱਤੇ ਆਖਿਆ ਕਿ ਲੋਕਤੰਤਰ ਵਿੱਚ ਸਭ ਨੂੰ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਆਪਣੀ ਆਵਾਜ਼ ਬੁਲੰਦ ਕਰਨ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਨੂੰ ਚੋਣਾਂ ਲੜਨੀਆਂ ਚਾਹੀਦੀਆਂ ਸਨ ਤਾਂ ਜੋ ਉਹ ਜਿੱਤਣ ਮਗਰੋਂ ਆਪਣੀਆਂ ਸਮੱਸਿਆਵਾਂ ਸੰਸਦ ਜਾਂ ਵਿਧਾਨ ਸਭਾ ਵਿੱਚ ਰੱਖ ਸਕਣ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਸੂਬਾ ਸਰਕਾਰ ਨੂੰ ਤਾਂ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਸਨ। ਉਨ੍ਹਾਂ ਵੱਲੋਂ ਗ੍ਰਹਿ ਕੇਂਦਰੀ ਮੰਤਰੀ ਅਮਿਤ ਸ਼ਾਹ ਵੱਲੋਂ ਲੁਧਿਆਣਾ ਰੈਲੀ ਵਿੱਚ ਦਿੱਤੇ ਬਿਆਨ ਨੂੰ ਵੀ ਦੁਹਰਾਇਆ ਕਿ 4 ਜੂਨ ਮਗਰੋਂ ਭਗਵੰਤ ਮਾਨ ਦੀ ਸਰਕਾਰ ਟੁੱਟ ਜਾਵੇਗੀ। ਉਨ੍ਹਾਂ ਪੰਜਾਬ ਨਾਲ ਸਬੰਧਤ ਇੱਕ ਰਾਜ ਸਭਾ ਮੈਂਬਰ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਕਿਸੇ ਨਾ ਕਿਸੇ ਨੇਤਾ ਦੇ ਖ਼ਿਲਾਫ਼ ਕਾਰਵਾਈ ਹੋਵੇਗੀ ਤਾਂ ਬਾਕੀ ਸਾਰੇ ਆਪ ਹੀ ਭੱਜ ਜਾਣਗੇ ਅਤੇ ਨਵੇਂ ਆਗੂ ਦੀ ਭਾਲ ਕਰਨਗੇ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ’ਚ ਜਿਵੇਂ ਯੋਗੀ ਆਦਿੱਤਿਆਨਾਥ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੀਹ ’ਤੇ ਲਿਆਂਦਾ ਹੈ, ਉਸੇ ਤਰ੍ਹਾਂ ਪੰਜਾਬ ਨੂੰ ਵੀ ਅਜਿਹੇ ਨੇਤਾ ਦੀ ਲੋੜ ਹੈ। ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ, ਸੀਨੀਅਰ ਭਾਜਪਾ ਆਗੂ ਨਿਧੜਕ ਸਿੰਘ ਬਰਾੜ, ਜ਼ਿਲ੍ਹਾ ਭਾਜਪਾ ਪ੍ਰਧਾਨ ਡਾ. ਸੀਮਾਂਤ ਗਰਗ ਮੌਜੂਦ ਸਨ।

Advertisement

Advertisement
Advertisement