ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਸਪਤਾਲ ’ਚ ਪਾਰਕਿੰਗ ਪਰਚੀ ਬੰਦ ਹੋਣ ਮਗਰੋਂ ਚੋਰੀ ਹੋਣ ਲੱਗੇ ਵਾਹਨ

08:07 AM Jun 27, 2024 IST
ਹਲਕਾ ਵਿਧਾਇਕ ਦਿਨੇਸ਼ ਚੱਢਾ ਨੂੰ ਮੰਗ ਪੱਤਰ ਸੌਂਪਦੇ ਹੋਏ ਸੰਸਥਾ ਦੇ ਅਹੁਦੇਦਾਰ। -ਫੋਟੋ: ਜਗਮੋਹਨ ਸਿੰਘ

ਪੱਤਰ ਪ੍ਰੇਰਕ
ਰੂਪਨਗਰ, 26 ਜੂਨ
ਸਥਾਨਕ ਸਰਕਾਰੀ ਹਸਪਤਾਲ ਵਿੱਚ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਾਹਨਾਂ ਦੀ ਪਾਰਕਿੰਗ ਫੀਸ ਖ਼ਤਮ ਕਰਨ ਦੀ ਸੁਵਿਧਾ ਦਾ ਚੋਰਾਂ ਨੇ ਨਾਜਾਇਜ਼ ਫਾਇਦਾ ਉਠਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਅੱਜ ‘ਕੁਦਰਤ ਦੇ ਬੰਦੇ’ ਸੰਸਥਾ ਘਨੌਲੀ ਦੇ ਅਹੁਦੇਦਾਰਾਂ ਨੇ ਸੰਚਾਲਕ ਵਿੱਕੀ ਧੀਮਾਨ ਦੀ ਅਗਵਾਈ ਵਿੱਚ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਮਰੀਜ਼ਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪਿਛਲੇ ਕਾਫੀ ਦਿਨਾਂ ਤੋਂ ਸਰਕਾਰੀ ਹਸਪਤਾਲ ਵਿੱਚ ਆਉਂਦੇ ਲੋਕਾਂ ਦੇ ਵਾਹਨ ਚੋਰੀ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰੀ ਹਸਪਤਾਲ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣ। ਹਲਕਾ ਵਿਧਾਇਕ ਨੇ ਸੰਸਥਾ ਦੇ ਨੁਮਾਇੰਦਿਆਂ ਨੂੰ ਜਲਦੀ ਹੀ ਸਮੱਸਿਆ ਦਾ ਢੁੱਕਵਾਂ ਹੱਲ ਕਰਨ ਦਾ ਭਰੋਸਾ ਦਿੱਤਾ। ਮੀਡੀਆ ਨਾਲ ਗੱਲਬਾਤ ਦੌਰਾਨ ਵਿੱਕੀ ਧੀਮਾਨ ਤੇ ਹੋਰ ਅਹੁਦੇਦਾਰਾਂ ਨੇ ਵਿਧਾਇਕ ਤੋਂ ਮੰਗ ਕੀਤੀ ਕਿ ਘਨੌਲੀ ਸੀਐੱਚਸੀ ਨੂੰ ਵੀ ਅਪਗ੍ਰੇਡ ਕੀਤਾ ਜਾਵੇ ਅਤੇ ਇੱਥੇ 24 ਘੰਟੇ ਮੈਡੀਕਲ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ।

Advertisement

Advertisement
Advertisement