ਚਲਾਨ ਨਾ ਭਰਨ ’ਤੇ ਵਾਹਨ ਹੋਣਗੇ ਬਲੈਕ ਲਿਸਟ
08:19 AM Mar 28, 2025 IST
ਪੱਤਰ ਪ੍ਰੇਰਕ
ਜਲੰਧਰ, 27 ਮਾਰਚ
ਰਿਜਨਲ ਟਰਾਂਸਪੋਰਟ ਅਧਿਕਾਰੀ (ਆਰਟੀਓ) ਜਲੰਧਰ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਿਟੀ, ਰਿਜਨਲ ਟਰਾਂਸਪੋਰਟ ਅਫ਼ਸਰ ਅਤੇ ਸਹਾਇਕ ਟਰਾਂਸਪੋਰਟ ਅਫ਼ਸਰ ਜਲੰਧਰ ਵੱਲੋਂ ਲਗਾਤਾਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੋਟਰ ਵਹੀਕਲ ਐਕਟ 1988 ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਸੈਂਟਰਲ ਮੋਟਰ ਵਹੀਕਲ ਰੂਲਜ਼ 1989 ਦੇ ਅਧੀਨ ਸੈਕਸ਼ਨ 167 ਤਹਿਤ 90 ਦਿਨਾਂ ਦੇ ਅੰਦਰ-ਅੰਦਰ ਚਲਾਨ ਦਾ ਭੁਗਤਾਨ ਨਹੀਂ ਕੀਤਾ ਜਾਂਦਾ, ਤਾਂ ਵਿਭਾਗ ਵੱਲੋਂ ਸਬੰਧਤ ਵਹੀਕਲਾਂ ਨੂੰ ਬਲੈਕਲਿਸਟ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਚਲਾਨ ਦੀ ਬਣਦੀ ਰਕਮ ਸਮੇਂ-ਸਿਰ ਆਰ.ਟੀ.ਓ ਦਫਤਰ ਜਲੰਧਰ ਵਿੱਚ ਜਮ੍ਹਾਂ ਕਰਵਾਉਣ।
Advertisement
Advertisement