ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਦਾ ਪੁੱਤਰ ਹੋਣ ਤੋਂ ਉਪ ਰਾਸ਼ਟਰਪਤੀ ਅਹੁਦੇ ਤੱਕ ਦੀ ਵੈਂਕਈਆ ਨਾਇਡੂ ਦੀ ਯਾਤਰਾ ਪ੍ਰੇਰਣਾਦਾਇਕ: ਮੋਦੀ

04:49 PM Jun 30, 2024 IST
ਸਾਬਕਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦੀ ਜ਼ਿੰਦਗੀ ਬਾਰੇ ਕਿਤਾਬ ਵੀਡੀਓ ਕਾਨਫਰੰਸਿੰਗ ਰਾਹੀਂ ਲੋਕ ਅਰਪਣ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ।

ਹੈਦਰਾਬਾਦ, 30 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਦੇ 75ਵੇਂ ਜਨਮ ਦਿਨ ਦੀ ਪੂਰਵਲੀ ਸੰਧਿਆ ਮੌਕੇ ਉਨ੍ਹਾਂ ਦੀ ਜੀਵਨ ਯਾਤਰਾ ’ਤੇ ਆਧਾਰਿਤ ਤਿੰਨ ਪੁਸਤਕਾਂ ਅੱਜ ਲੋਕ ਅਰਪਣ ਕੀਤੀਆਂ ਅਤੇ ਐਮਰਜੈਂਸੀ ਖ਼ਿਲਾਫ਼ ਲੜਾਈ ਅਤੇ ਕੇਂਦਰੀ ਮੰਤਰੀ ਤੇ ਉਪ ਰਾਸ਼ਟਰਪਤੀ ਦੇ ਰੂਪ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਹਾਲ ਵਿੱਚ ਐਮਰਜੈਂਸੀ ਦੀ 50ਵੀਂ ਬਰਸੀ ਮਨਾਏ ਜਾਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਨਾਇਡੂ ਐਮਰਜੈਂਸੀ ਖ਼ਿਲਾਫ਼ ਲੜਾਈ ਦੌਰਾਨ ਲਗਪਗ 17 ਮਹੀਨੇ ਜੇਲ੍ਹ ਵਿੱਚ ਹੀ ਰਹੇ ਸਨ। ਮੋਦੀ ਨੇ ਦੋਸ਼ ਲਾਇਆ ਕਿ ਦੇਸ਼ ਦੇ ਸੰਵਿਧਾਨ ਦੇ ਅਕਸ ਨੂੰ ਖ਼ਰਾਬ ਕਰ ਕੇ ਕਾਂਗਰਸ ਨੇ ਐਮਰਜੈਂਸੀ ਲਗਾਈ ਸੀ। ਮੋਦੀ ਨੇ ਦਿੱਲੀ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੁਸਤਕਾਂ ਲੋਕ ਅਰਪਣ ਕੀਤੀਆਂ। -ਪੀਟੀਆਈ

Advertisement

Advertisement
Advertisement