ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਮਸੀਡੀ ਵਿੱਚ ਐਲਡਰਮੈਨ ਦੀ ਨਿਯੁਕਤੀ ਖਿਲਾਫ਼ ਸੁਪਰੀਮ ਕੋਰਟ ’ਚ ਫੈਸਲਾ ਅੱਜ

07:37 AM Aug 05, 2024 IST

ਨਵੀਂ ਦਿੱਲੀ: ਸੁਪਰੀਮ ਕੋਰਟ ਦਿੱਲੀ ਨਗਰ ਨਿਗਮ ਵਿਚ ਐਲਡਰਮੈੱਨ ਨਾਮਜ਼ਦ ਕਰਨ ਦੇ ਉਪ ਰਾਜਪਾਲ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਦੀ ਪਟੀਸ਼ਨ ’ਤੇ 5 ਅਗਸਤ ਨੂੰ ਆਪਣਾ ਫੈਸਲਾ ਸੁਣਾਏਗੀ। ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਉਪ ਰਾਜਪਾਲ ਨੇ ਮੰਤਰੀ ਮੰਡਲ ਦੇ ਸਲਾਹ ਮਸ਼ਵਰੇ ਤੋਂ ਬਗੈਰ ਹੀ ਐਲਡਰਮੈੱਨਾਂ ਦੀ ਨਿਯੁਕਤੀ ਕੀਤੀ। ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐੱਸ ਨਰਸਿਮ੍ਹਾ ਤੇ ਜਸਟਿਸ ਜੇਬੀ ਪਾਰਦੀਵਾਲਾ ਦੇ ਬੈਂਚ ਨੇ ਪਿਛਲੇ ਸਾਲ 17 ਮਈ ਨੂੰ ਫੈਸਲਾ ਰਾਖਵਾਂ ਰੱਖ ਲਿਆ ਸੀ। ਸੁਪਰੀਮ ਕੋਰਟ ਦੀ ਵੈੱਬਸਾਈਟ ਮੁਤਾਬਕ ਜਸਟਿਸ ਪੀਐੱਸ ਨਰਸਿਮ੍ਹਾ ਦੇ ਬੈਂਚ ਵੱਲੋਂ ਫੈਸਲਾ ਸੁਣਾਇਆ ਜਾਵੇਗਾ। ਸੁਪਰੀਮ ਕੋਰਟ ਨੇ ਪਿਛਲੇ ਸਾਲ 17 ਮਈ ਨੂੰ ਕਿਹਾ ਸੀ ਕਿ ਉਪ ਰਾਜਪਾਲ ਨੂੰ ਐੱਮਸੀਡੀ ਲਈ ਐਲਡਰਮੈੱਨ ਨਾਮਜ਼ਦ ਕਰਨ ਦਾ ਅਧਿਕਾਰ ਦੇਣ ਦਾ ਮਤਲਬ ਇਹ ਹੋਵੇਗਾ ਕਿ ਉਹ ਚੁਣੀ ਹੋਈ ਸੰਸਥਾ ਨੂੰ ਅਸਥਿਰ ਕਰ ਸਕਦਾ ਹੈ। ਐੱਮਸੀਡੀ ਵਿਚ 250 ਚੁਣੇ ਹੋਏ ਤੇ 10 ਨਾਮਜ਼ਦ ਮੈਂਬਰ ਹਨ। -ਪੀਟੀਆਈ

Advertisement

Advertisement