ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਰਾਬਰ ਤਨਖਾਹ ਲਈ ਸੜਕਾਂ ’ਤੇ ਉੱਤਰੇ ਵੈਟਰਨਰੀ ਡਾਕਟਰ

09:14 AM Sep 02, 2024 IST
ਪਸ਼ੂ ਪਾਲਣ ਵਿਭਾਗ ਦੇ ਮੁੱਖ ਦਫ਼ਤਰ ਦੇ ਬਾਹਰ ਧਰਨਾ ਦਿੰਦੇ ਹੋਏ ਵੈਟਰਨਰੀ ਅਫ਼ਸਰ।

ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 1 ਸਤੰਬਰ
ਵੈਟਰਨਰੀ ਡਾਕਟਰਾਂ ’ਤੇ ਆਧਾਰਿਤ ਸੰਯੁਕਤ ਐਕਸ਼ਨ ਕਮੇਟੀ ਵੱਲੋਂ ਐਤਵਾਰ ਨੂੰ ਮੁਹਾਲੀ ਸਥਿਤ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਭਰ ਦੇ ਵੈਟਰਨਰੀ ਅਫ਼ਸਰਾਂ ਅਤੇ ਸੇਵਾਮੁਕਤ ਵੈਟਰਨਰੀ ਡਾਕਟਰਾਂ ਸਮੇਤ ਵੈਟਰਨਰੀ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਧਰਨੇ ’ਚ ਸ਼ਮੂਲੀਅਤ ਕੀਤੀ। ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਸ ਮੁੱਦੇ ਦਾ ਫੌਰੀ ਹੱਲ ਨਾ ਕੀਤਾ ਤਾਂ ਜ਼ਿਮਨੀ ਚੋਣਾਂ ਦੌਰਾਨ ਸਰਕਾਰ ਵਿਰੁੱਧ ਮੁਜ਼ਾਹਰੇ ਕੀਤੇ ਜਾਣਗੇ। ਉਧਰ, ਮੁਹਾਲੀ ਪ੍ਰਸ਼ਾਸਨ ਦੀ ਰਿਪੋਰਟ ’ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 17 ਸਤੰਬਰ ਨੂੰ ਪੈਨਲ ਮੀਟਿੰਗ ਸੱਦਣ ਦਾ ਲਿਖਤੀ ਭਰੋਸਾ ਦੇ ਕੇ ਵੈਟਰਨਰੀ ਡਾਕਟਰਾਂ ਨੂੰ ਸ਼ਾਂਤ ਕੀਤਾ। ਇਸ ਮਗਰੋਂ ਉਨ੍ਹਾਂ ਧਰਨਾ ਸਮਾਪਤ ਕੀਤਾ। ਕਾਬਿਲੇਗੌਰ ਹੈ ਕਿ ਬਰਾਬਰ ਤਨਖਾਹਾਂ ਲਈ ਸੰਯੁਕਤ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਸੂਬੇ ਦੇ ਸਮੂਹ ਵੈਟਰਨਰੀ ਡਾਕਟਰ ਬੀਤੀ 24 ਜੂਨ ਤੋਂ ਹੜਤਾਲ ’ਤੇ ਹਨ ਅਤੇ ਰੋਸ ਵਜੋਂ ਗਾਵਾਂ-ਮੱਝਾਂ ਵਿੱਚ ਨਕਲੀ ਗਰਭਦਾਨ, ਐਕਸਟੈਂਸ਼ਨ ਕੈਂਪਾਂ ਅਤੇ ਕਈ ਕੇਂਦਰੀ ਸਕੀਮਾਂ ਦਾ ਬਾਈਕਾਟ ਕੀਤਾ ਹੋਇਆ ਹੈ। ਜੁਆਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਡਾ. ਗੁਰਚਰਨ ਸਿੰਘ, ਕੋ-ਕਨਵੀਨਰ ਡਾ. ਅਬਦੁਲ ਮਜੀਦ, ਡਾ. ਪੁਨੀਤ ਮਲਹੋਤਰਾ, ਡਾ. ਹਰਮਨ ਜੋਨਸ ਨੇ ਕਿਹਾ ਕਿ ਵੱਖ-ਵੱਖ ਪਸ਼ੂ ਪਾਲਣ ਮੰਤਰੀਆਂ ਵੱਲੋਂ ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ ਸਰਕਾਰ ਨੇ ਵੈਟਰਨਰੀ ਅਫ਼ਸਰਾਂ ਦੇ ਸਕੇਲ ਬਹਾਲ ਨਹੀਂ ਕੀਤੇ ਜਦੋਂ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ਤਤਕਾਲੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੈਟਰਨਰੀ ਡਾਕਟਰਾਂ ਦਾ ਐਂਟਰੀ ਪੇਅ ਸਕੇਲ 56,100 ਰੁਪਏ ਤੋਂ ਘਟਾ ਕੇ 47,600 ਰੁਪਏ ਕਰ ਦਿੱਤਾ ਸੀ। ਆਗੂਆਂ ਨੇ ਕਿਹਾ ਕਿ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਦੀ ਨਾ ਸਿਰਫ਼ ਉਲੰਘਣਾ ਕੀਤੀ ਹੈ ਸਗੋਂ 5ਵੇਂ, 6ਵੇਂ ਪੰਜਾਬ ਤਨਖ਼ਾਹ ਕਮਿਸ਼ਨ ਅਤੇ 7ਵੇਂ ਕੇਂਦਰੀ ਤਨਖ਼ਾਹ ਕਮਿਸ਼ਨ ਦੀ ਅਣਦੇਖੀ ਕੀਤੀ ਗਈ। ਜਿਨ੍ਹਾਂ ਨੇ ਵੈਟਰਨਰੀ ਡਾਕਟਰਾਂ ਦੀ ਮੈਡੀਕਲ ਡਾਕਟਰਾਂ ਨਾਲ ਪੇਅ-ਪੈਰਿਟੀ ਦੀ ਸਿਫ਼ਾਰਿਸ਼ ਕੀਤੀ ਸੀ। ਮੀਡੀਆ ਇੰਚਾਰਜ ਡਾ. ਗੁਰਇੰਦਰ ਵਾਲੀਆ ਅਤੇ ਡਾ. ਪ੍ਰਸ਼ੋਤਮ ਸਿੰਘ ਨੇ ਕਿਹਾ ਕਿ ਪਸ਼ੂ ਪਾਲਣ ਮੰਤਰੀ ਸਿਰਫ਼ ਲਾਰੇ ਲਗਾ ਕੇ ਡੰਗ ਸਾਰਦੇ ਆ ਰਹੇ ਹਨ ਪ੍ਰੰਤੂ ਹੁਣ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਮੁੱਖ ਮੰਤਰੀ ਨੂੰ ਨਿੱਜੀ ਦਖ਼ਲ ਦੇਖ ਕੇ ਇਸ ਮਸਲੇ ਦਾ ਪੱਕਾ ਹੱਲ ਕਰਵਾਉਣ ਦੀ ਅਪੀਲ ਕੀਤੀ। ਧਰਨੇ ਨੂੰ ਡਾ. ਨਿਤਿਨ ਗੁਪਤਾ, ਡਾ. ਪ੍ਰੀਤੀ, ਡਾ. ਅਮਰੀਕ ਸਿੰਘ, ਸੇਵਾਮੁਕਤ ਜੁਆਇੰਟ ਡਾਇਰੈਕਟਰ, ਵੈਟਰਨਰੀ ਵਿਦਿਆਰਥੀ ਆਗੂ ਡਾ. ਪ੍ਰਭ ਕਿਰਤ ਕੌਰ, ਡਾ. ਤੇਜਿੰਦਰ ਸਿੰਘ, ਵੈਟਰਨਰੀ ਕੌਂਸਲ ਦੇ ਮੈਂਬਰ ਡਾ. ਅਮਿਤ ਨੈਣ, ਡਾ. ਗੁਰਦੀਪ ਪਟਿਆਲਾ, ਡਾ. ਤਰਪਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।

Advertisement

Advertisement