ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੈਟਰਨਰੀ ਮੁਲਾਜ਼ਮ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਟਾਵਰ ’ਤੇ ਚੜ੍ਹੇ

09:05 AM Jul 01, 2024 IST
ਜਲੰਧਰ ਵਿੱਚ ਪੰਜਾਬ ਸਰਕਾਰ ਖ਼ਿਲਾਫ਼਼ ਰੋਸ ਪ੍ਰਦਰਸ਼ਨ ਕਰਦੇ ਹੋਏ ਡੀਟੀਐੱਫ ਦੇ ਕਾਰਕੁਨ। -ਫੋਟੋ: ਸਰਬਜੀਤ ਸਿੰਘ

ਹਤਿੰਦਰ ਮਹਿਤਾ
ਜਲੰਧਰ, 30 ਜੂਨ
ਮੁੱਖ ਮੰਤਰੀ ਭਗਵੰਤ ਮਾਨ ਦੇ ਇੱਥੋਂ ਵਾਲੇ ਘਰ ਵੱਲ ਵਧ ਰਹੇ ਪਸ਼ੂ ਪਾਲਣ ਵਿਭਾਗ ਦੇ ਦਰਜਾ ਚਾਰ ਕਰਮਚਾਰੀਆਂ ਅਤੇ ਵੈਟਰਨਰੀ ਵਿਭਾਗ ਪੰਜਾਬ ਦੇ ਮੁਲਾਜ਼ਮਾਂ ਨੂੰ ਪੁਲੀਸ ਨੇ ਰਾਹ ਵਿੱਚ ਹੀ ਰੋਕ ਲਿਆ। ਰੋਹ ’ਚ ਆਏ ਯੂਨੀਅਨ ਦੇ ਚਾਰ ਆਗੂ ਦੀਪ ਨਗਰ ਸਥਿਤ ਮੋਬਾਈਲ ਟਾਵਰ ’ਤੇ ਚੜ੍ਹ ਗਏ ਅਤੇ ਬਾਕੀਆਂ ਨੇ ਮੁੱਖ ਮੰਤਰੀ ਦੇ ਘਰ ਨੂੰ ਜਾਂਦੀ ਸੜਕ ’ਤੇ ਜਾਮ ਲਗਾ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਗ਼ੌਰਤਲਬ ਹੈ ਕਿ ਭਗਵੰਤ ਮਾਨ ਨੇ ਜਲੰਧਰ ਦੇ ਦੀਪ ਨਗਰ ’ਚ ਕਿਰਾਏ ’ਤੇ ਮਕਾਨ ਲਿਆ ਹੈ, ਜਿੱਥੇ ਉਹ ਆਪਣੇ ਪਰਿਵਾਰ ਨਾਲ ਰਹਿ ਰਹੇ ਹਨ। ਪੁਲੀਸ ਨੇ ਧਰਨੇ ਨੂੰ ਲੈ ਕੇ ਉਕਤ ਇਲਾਕੇ ’ਚ ਸੁਰੱਖਿਆ ਵਧਾ ਦਿੱਤੀ ਹੈ।
ਜਾਣਕਾਰੀ ਅਨੁਸਾਰ ਕੱਚੇ ਮੁਲਾਜ਼ਮਾਂ ਵੱਲੋਂ ਇਹ ਧਰਨਾ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰ ਕੋਲ ਕੰਮ ਕਰਦੇ ਹੋਏ ਕਾਫੀ ਸਮਾਂ ਹੋ ਗਿਆ ਹੈ ਪਰ ਸਰਕਾਰ ਉਨ੍ਹਾਂ ਨੂੰ ਪੱਕੇ ਨਹੀਂ ਕਰ ਰਹੀ। ਇਸੇ ਦੌਰਾਨ ਅੱਜ ਕੁਝ ਮੁਲਾਜ਼ਮ ਮੋਬਾਈਲ ਟਾਵਰ ’ਤੇ ਚੜ੍ਹ ਕੇ ‘ਆਪ’ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗੇ। ਵੈਟਰਨਰੀ ਫਾਰਮਾਸਿਸਟ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰੋਮਾਣਾ ਨੇ ਕਿਹਾ ਸੀ ਕਿ ਕਰੀਬ ਦਸ ਦਿਨ ਪਹਿਲਾਂ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਸੀ ਪਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ।
ਉਨ੍ਹਾਂ ਕਿਹਾ ਕਿ ਨਾ ਤਾਂ ਸਰਕਾਰ ਨੇ ਉਨ੍ਹਾਂ ਨੂੰ ਪੱਕਾ ​​ਕਰਨ ਲਈ ਕੋਈ ਕਦਮ ਚੁੱਕਿਆ ਤੇ ਨਾ ਹੀ ਤਨਖਾਹਾਂ ਵਿੱਚ ਵਾਧਾ ਕੀਤਾ। ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਹ ਮੁੱਖ ਮੰਤਰੀ ਮਾਨ ਦੇ ਘਰ ਬਾਹਰ ਰੋਕਿਆ ਜਾ ਰਿਹਾ ਹੈ। ਰੋਮਾਣਾ ਨੇ ਕਿਹਾ ਕਿ ਉਹ ਪਿਛਲੇ 18 ਸਾਲਾਂ ਤੋਂ ਕੱਚੇ ਮੁਲਾਜ਼ਮਾਂ ਵਜੋਂ ਕੰਮ ਕਰ ਰਹੇ ਹਨ। ਭਗਵੰਤ ਮਾਨ ਨੇ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਨਾਲ ਕੀਤਾ ਵਾਅਦਾ ਪੂਰਾ ਨਹੀਂ ਹੋਇਆ। ਰੋਮਾਣਾ ਨੇ ਕਿਹਾ ਕਿ ਅੱਜ ਵੈਟਰਨਰੀ ਫਾਰਮਾਸਿਸਟਾਂ ਨਾਲ ਜੁੜੇ 582 ਕਰਮਚਾਰੀ ਰੋਸ ਪ੍ਰਦਰਸ਼ਨ ਕਰਨ ਪੁੱਜੇ ਹਨ।

Advertisement

ਜਲੰਧਰ ਵਿੱਚ ਸਰਕਾਰ ਖ਼ਿਲਾਫ਼ ਗਰਜੇ ਅਧਿਆਪਕ

ਅਧਿਆਪਕਾਂ ਦੇ ਮਸਲੇ ਹੱਲ ਨਾ ਹੋਣ ਦੇ ਰੋਸ ਵਜੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐੱਫ) ਵੱਲੋਂ ਮੁੜ ਸੰਘਰਸ਼ੀ ਰੁਖ਼ ਅਖਤਿਆਰ ਕੀਤਾ ਗਿਆ ਹੈ। ਇਸ ਸਬੰਧੀ ਪਹਿਲਾਂ ਕੀਤੇ ਐਲਾਨ ਅਨੁਸਾਰ ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਦੀ ਅਗਵਾਈ ਹੇਠ ਜਲੰਧਰ ਸ਼ਹਿਰ ਵਿੱਚ ਪੁੱਜੇ ਸੈਂਕੜੇ ਜ਼ਿਲ੍ਹਾ ਅਤੇ ਸੂਬਾ ਆਗੂਆਂ ਨੇ ਧਰਨੇ ਦੇ ਰੂਪ ਵਿੱਚ ਪੰਜਾਬ ਸਰਕਾਰ ਵਿਰੁੱਧ ਰੋਸ ਜ਼ਾਹਿਰ ਕੀਤਾ। ਪੰਜਾਬ ਦੀ ਸੱਤਾਧਾਰੀ ਪਾਰਟੀ ਦੇ ਚੋਣ ਦਫ਼ਤਰ ਵੱਲ ਰੋਸ ਮਾਰਚ ਕਰਨ ਦੇ ਐਲਾਨ ਨੂੰ ਦੇਖਦੇ ਹੋਏ ਤਹਿਸੀਲਦਾਰ ਜਲੰਧਰ ਅਤੇ ‘ਆਪ’ ਦੇ ਜ਼ਿਮਨੀ ਚੋਣ ਦੇ ਉਮੀਦਵਾਰ ਮਹਿੰਦਰ ਭਗਤ ਵੱਲੋਂ ‘ਵਿਰੋਧ ਪੱਤਰ’ ਪ੍ਰਾਪਤ ਕੀਤਾ ਗਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅਗਲੇ 3-4 ਦਿਨਾਂ ਵਿੱਚ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਡੀਟੀਐੱਫ ਦੇ ਸੂਬਾਈ ਮੀਤ ਪ੍ਰਧਾਨ ਜਸਵਿੰਦਰ ਔਜਲਾ, ਸੰਯੁਕਤ ਸਕੱਤਰ ਹਰਜਿੰਦਰ ਵਡਾਲਾ ਬਾਂਗਰ, ਕੁਲਵਿੰਦਰ ਸਿੰਘ ਜੋਸ਼ਨ, ਜਥੇਬੰਦਕ ਸਕੱਤਰ ਤਜਿੰਦਰ ਕਪੂਰਥਲਾ ਅਤੇ ਪ੍ਰਚਾਰ ਸਕੱਤਰ ਸੁਖਦੇਵ ਡਾਂਸੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਸਿੱਖਿਆ ਮੰਤਰੀ ਵੱਲੋਂ ਦਿੱਤੇ ਭਰੋਸਿਆਂ ਦੇ ਬਾਵਜੂਦ ਅਧਿਆਪਕ ਸਾਥੀ ਨਰਿੰਦਰ ਭੰਡਾਰੀ ਤੇ ਸਾਥੀ ਰਵਿੰਦਰ ਕੰਬੋਜ ਦੀ ਬਰਖਾਸਤੀ ਰੱਦ ਕਰ ਕੇ ਸੇਵਾਵਾਂ ਬਹਾਲ ਅਤੇ ਰੈਗੂਲਰ ਕਰਨ ਦੇ ਹੁਕਮ ਜਾਰੀ ਨਹੀਂ ਕੀਤੇ ਗਏ। ਮੰਗਾਂ ਨੂੰ ਲਟਕਾਏ ਜਾਣ ਪ੍ਰਤੀ ਅਧਿਆਪਕ ਵਰਗ ਵਿੱਚ ਭਾਰੀ ਰੋਸ ਹੈ। ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਡੀਟੀਐੱਫ ਆਗੂ ਹਰਵਿੰਦਰ ਅੱਲੂਵਾਲ, ਪ੍ਰਤਾਪ ਸਿੰਘ ਠੱਠਗੜ੍ਹ, ਹਰਵਿੰਦਰ ਰੱਖੜਾ, ਗੁਰਦਿਆਲ ਚੰਦ, ਇੰਦਰ ਸੁਖਦੀਪ ਓਡਰਾ, ਪ੍ਰਿੰਸੀਪਲ ਲਖਵਿੰਦਰ ਸਿੰਘ, ਗੁਰਮੁੱਖ ਫਗਵਾੜਾ, ਰਾਜਵਿੰਦਰ ਧਨੋਆ ਆਦਿ ਮੌਜੂਦ ਰਹੇ।

Advertisement
Advertisement
Advertisement