ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਸ਼ੂ ਪਾਲਣ ਵਿਭਾਗ ਖ਼ਿਲਾਫ਼ ਮੀਂਹ ’ਚ ਡਟੇ ਵੈਟਰਨਰੀ ਇੰਸਪੈਕਟਰ

08:46 AM Sep 14, 2024 IST
ਪਸ਼ੂ ਪਾਲਣ ਵਿਭਾਗ ਦੇ ਮੁੱਖ ਦਫ਼ਤਰ ਦੇ ਬਾਹਰ ਧਰਨਾ ਦਿੰਦੇ ਹੋਏ ਵੈਟਰਨਰੀ ਇੰਸਪੈਕਟਰ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 13 ਸਤੰਬਰ
ਪੰਜਾਬ ਦੇ ਵੈਟਰਨਰੀ ਇੰਸਪੈਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਵਰ੍ਹਦੇ ਮੀਂਹ ਵਿੱਚ ਮੁਹਾਲੀ ਸਥਿਤ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਦਫ਼ਤਰ ਦਾ ਘਿਰਾਓ ਕੀਤਾ ਅਤੇ ਅਫ਼ਸਰਸ਼ਾਹੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਧਰਨੇ ਦੀ ਅਗਵਾਈ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ ਬਾਸੀ ਨੇ ਕਰਦਿਆਂ ਕਿਹਾ ਕਿ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਧੀਕ ਪ੍ਰਮੁੱਖ ਸਕੱਤਰ ਅਤੇ ਡਾਇਰੈਕਟਰ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਅਧਿਕਾਰੀ ਜਾਇਜ਼ ਮੰਗਾਂ ਲਾਗੂ ਕਰਨ ਵਿੱਚ ਅੜਿੱਕਾ ਬਣੇ ਹੋਏ ਹਨ।
ਬੁਲਾਰਿਆਂ ਨੇ ਕਿਹਾ ਕਿ ਰਿਸਟਰੱਕਚਰਿੰਗ ਵਿੱਚ ਸੀਨੀਅਰ ਵੈਟਰਨਰੀ ਇੰਸਪੈਕਟਰ ਦੀ ਤਰੱਕੀ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਗਿਆ। ਤਹਿਸੀਲ ਪੱਧਰ ਦੀਆਂ ਜ਼ਿੰਮੇਵਾਰੀਆਂ ਬਿਨਾਂ ਕਿਸੇ ਵਿੱਤੀ ਲਾਭ ਤੋਂ ਸੀਨੀਅਰ ਵੈਟਰਨਰੀ ਇੰਸਪੈਕਟਰ ’ਤੇ ਪਾ ਦਿੱਤੀਆਂ ਗਈਆਂ ਹਨ ਤੇ ਹੋਰ ਕੰਮ ਵੀ ਦਿੱਤੇ ਗਏ ਹਨ ਪਰ ਹੁਣ ਤੱਕ ਬਣਦੀ ਤਰੱਕੀ, 18 ਮਹੀਨੇ ਦੀ ਸੇਵਾ ਨੂੰ ਰੈਗੂਲਰ ਸੇਵਾ ਵਿੱਚ ਸ਼ਾਮਲ ਕਰਨ, ਨਵੇਂ ਭਰਤੀ ਵੈਟਰਨਰੀ ਇੰਸਪੈਕਟਰਾਂ ਨੂੰ ਪੰਜਾਬ ਦੇ ਛੇਵੇਂ ਤਨਖ਼ਾਹ ਕਮਿਸ਼ਨ ਮੁਤਾਬਕ ਬਣਦੇ ਵਿੱਤੀ ਲਾਭ ਲਾਗੂ ਕਰਨ ਵਿੱਚ ਅੜਿੱਕੇ ਡਾਹੇ ਜਾ ਰਹੇ ਹਨ, ਜਿਸ ਕਾਰਨ ਵੈਟਰਨਰੀ ਇੰਸਪੈਕਟਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਛੰਨਾ, ਜਨਰਲ ਸਕੱਤਰ ਵਿਪਨ ਗੋਇਲ, ਪ੍ਰੈੱਸ ਸਕੱਤਰ ਗੁਰਜੀਤ ਸਿੰਘ ਹੁਸ਼ਿਆਰਪੁਰ, ਮੁੱਖ ਸਲਾਹਕਾਰ ਦਲਜੀਤ ਚਾਹਲ, ਸਕੱਤਰ ਪਰਮਜੀਤ ਸੋਹੀ, ਸਤਨਾਮ ਸਿੰਘ ਅੰਮ੍ਰਿਤਸਰ, ਪ੍ਰਵੀਨ ਕੁਮਾਰ, ਦਮਨਦੀਪ ਸਿੰਘ, ਜਗਜੀਤ ਸਿੰਘ ਦੁਲਟ, ਧਰਮਵੀਰ ਸਰਾਂ, ਹਰਦੀਪ ਸਿੰਘ, ਵਿਜੈ ਕੁਮਾਰ ਫਾਜ਼ਿਲਕਾ ਨੇ ਵੀ ਸੰਬੋਧਨ ਕੀਤਾ।

Advertisement

Advertisement