ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਕਾਰ ਖ਼ਿਲਾਫ਼ ਚੋਣ ਮੈਦਾਨ ਵਿੱਚ ਨਿੱਤਰੇ ਵੈਟਰਨਰੀ ਇੰਸਪੈਕਟਰ

07:41 AM Jul 05, 2024 IST
ਜਲੰਧਰ ਵਿੱਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਵੈਟਰਨਰੀ ਇੰਸਪੈਕਟਰ।

ਹਤਿੰਦਰ ਮਹਿਤਾ
ਜਲੰਧਰ, 4 ਜੁਲਾਈ
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਵੈਟਰਨਰੀ ਇੰਸਪੈਕਟਰ ਕੇਡਰ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਖ਼ਿਲਾਫ਼ ਪੰਜਾਬ ਭਰ ਦੇ ਵੈਟਰਨਰੀ ਇੰਸਪੈਕਟਰ ਜ਼ਿਮਨੀ ਚੋਣ ਦੌਰਾਨ ਪੰਜਾਬ ਸਰਕਾਰ ਦਾ ਡਟਵਾਂ ਵਿਰੋਧ ਕਰਨਗੇ। ਸਰਕਾਰ ਦੇ ਮੁਲਾਜ਼ਮ ਮਾਰੂ ਰਵੱਈਏ ਦੇ ਖਿਲਾਫ 7 ਜੁਲਾਈ ਨੂੰ ਜਲੰਧਰ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇੱਥੇ ਪ੍ਰੈੱਸ ਕਲੱਬ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਅਤੇ ਜਨਰਲ ਸਕੱਤਰ ਵਿਪਨ ਕੁਮਾਰ ਗੋਇਲ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ 90 ਫ਼ੀਸਦ ਜ਼ਮੀਨੀ ਕੰਮ ਵੈਟਰਨਰੀ ਇੰਸਪੈਕਟਰ ਕੇਡਰ ਦੇ ਕੋਲ ਹਨ ਪਰ ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਵੈਟਰਨਰੀ ਇੰਸਪੈਕਟਰ ਕੇਡਰ ਦੀਆਂ ਜਾਇਜ਼ ਮੰਗਾਂ ਨੂੰ ਸੁਣਨ ਤੋਂ ਇਨਕਾਰੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਨੂੰ ਪੰਜਾਬ ਸਰਕਾਰ ਤੋਂ ਵੱਡੀਆਂ ਉਮੀਦਾਂ ਸਨ, ਪਰ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਦੇ ਅੰਦਰ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਤਾਂ ਕੀ ਸੁਣਨੀਆਂ ਹਨ, ਸਗੋਂ ਵਿਭਾਗੀ ਮੁਸ਼ਕਿਲਾਂ ਦੇ ਨਿਪਟਾਰੇ ਲਈ ਵੀ ਵੈਟਰਨਰੀ ਇੰਸਪੈਕਟਰ ਕੇਡਰ ਨੂੰ ਸਮਾਂ ਨਹੀਂ ਦਿੱਤਾ। ਪਸ਼ੂ ਪਾਲਣ ਵਿਭਾਗ ਦੀ ਅਫਸਰਸ਼ਾਹੀ ਨੇ ਕਿਸੇ ਮਸਲੇ ਦੇ ਨਿਪਟਾਰੇ ਲਈ ਵੈਟਰਨਰੀ ਇੰਸਪੈਕਟਰਾਂ ਨਾਲ ਪੈਨਲ ਮੀਟਿੰਗ ਤੱਕ ਨਹੀਂ ਕੀਤੀ। ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਦੇ ਇਸ ਮੁਲਾਜ਼ਮ ਮਾਰੂ ਰਵੱਈਏ ਖ਼ਿਲਾਫ਼ ਜਲੰਧਰ ਵਿੱਚ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਘੇਰੀ ਜਾਵੇਗੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਛੰਨਾਂ, ਵਿੱਤ ਸਕੱਤਰ ਰਾਜੀਵ ਮਲਹੋਤਰਾ ਤੇ ਮੁੱਖ ਸੂਬਾ ਸਲਾਹਕਾਰ ਦਲਜੀਤ ਸਿੰਘ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ।

Advertisement

Advertisement
Advertisement