For the best experience, open
https://m.punjabitribuneonline.com
on your mobile browser.
Advertisement

ਵੈਟਰਨਰੀ ਇੰਸਪੈਕਟਰ ਭਲਕੇ ਕਰਨਗੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ

07:08 AM Jul 06, 2024 IST
ਵੈਟਰਨਰੀ ਇੰਸਪੈਕਟਰ ਭਲਕੇ ਕਰਨਗੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ
ਸਰਕਾਰ ਖਿਲਾਫ ਰੋਸ਼ ਪ੍ਰਗਟਾਉਂਦੇ ਹੋਏ ਵੈਟਰਨਰੀ ਇੰਸਪੈਕਟਰ।-ਫੋਟੋ: ਮੱਟਰਾਂ
Advertisement

ਪੱਤਰ ਪ੍ਰੇਰਕ
ਭਵਾਨੀਗੜ੍ਹ, 5 ਜੁਲਾਈ
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਵੈਟਰਨਰੀ ਇੰਸਪੈਕਟਰ ਕੇਡਰ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਖ਼ਿਲਾਫ਼ ਪੰਜਾਬ ਭਰ ਦੇ ਵੈਟਰਨਰੀ ਇੰਸਪੈਕਟਰ ਜ਼ਿਮਨੀ ਚੋਣ ਦੌਰਾਨ ਪੰਜਾਬ ਸਰਕਾਰ ਦਾ ਵਿਰੋਧ ਕਰਨਗੇ। ਸਰਕਾਰ ਦੇ ਮੁਲਾਜ਼ਮ ਮਾਰੂ ਰਵੱਈਏ ਖ਼ਿਲਾਫ਼ 7 ਜੁਲਾਈ ਨੂੰ ਜਲੰਧਰ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
ਅੱਜ ਇੱਥੇ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਤਹਿਸੀਲ ਪ੍ਰਧਾਨ ਸੀਨੀਅਰ ਵੈਟਨਰੀ ਇੰਸਪੈਕਟਰ ਹਰਿੰਦਰ ਪਾਲ ਰਤਨ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਵੈਟਰਨਰੀ ਇੰਸਪੈਕਟਰ ਕੇਡਰ ਦੀਆਂ ਜਾਇਜ਼ ਮੰਗਾਂ ਨੂੰ ਸੁਣਨ ਤੋਂ ਇਨਕਾਰੀ ਹੈ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਮਾਲੇਰਕੋਟਲਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਐਸੋਸੀਏਸ਼ਨ ਵੱਲੋਂ 7 ਜੁਲਾਈ ਨੂੰ ਜਲੰਧਰ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕ ਰੈਲੀ ਨੂੰ ਸਫਲ ਬਣਾਉਣ ਲਈ ਵਿਚਾਰਾਂ ਕੀਤੀਆਂ ਗਈਆਂ।

Advertisement

ਸਾਂਝਾ ਫਰੰਟ ਵੀ ਭਲਕੇ ਘੇਰੇਗਾ ਮੁੱਖ ਮੰਤਰੀ ਦੀ ਕੋਠੀ

ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਉਧਰ, ਅਣ ਏਡਿਡ ਸਟਾਫ ਆਫ਼ ਏਡਿਡ ਸਕੂਲ ਫਰੰਟ ਦੇ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਸੁਹੇਲ ਮਹਿਬੂਬ ਨੇ ਨੇ ਦੱਸਿਆ ਕਿ 7 ਜੁਲਾਈ ਨੂੰ ਪੰਜਾਬ ਦੇ 469 ਸਕੂਲਾਂ ਦੇ ਅਣਏਡਿਡ ਸਟਾਫ ਵੱਲੋਂ ਮੰਗਾਂ ਦੇ ਸਬੰਧ ਵਿੱਚ ਜਲੰਧਰ ਵਿਖੇ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਕੀਤਾ ਜਾਵੇਗਾ।
ਪਾਤੜਾਂ (ਪੱਤਰ ਪ੍ਰੇਰਕ): ਮੰਗਾਂ ਨਾ ਮੰਨਣ ਕਾਰਨ ਸਾਂਝੇ ਫਰੰਟ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ 7 ਜੁਲਾਈ ਨੂੰ ਮੁੱਖ ਮੰਤਰੀ ਦੀ ਜਲੰਧਰ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਚਮਕੌਰ ਸਿੰਘ ਦੇਧਨਾ ਅਟੈਡੈਂਟ ਕਾਰਜ ਸਿੰਘ, ਸੰਦੀਪ ਸ਼ਰਮਾ, ਦਵਿੰਦਰ ਸਿੰਘ ਹਾਜ਼ਰ ਸਨ।

Advertisement
Author Image

joginder kumar

View all posts

Advertisement
Advertisement
×