ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੂਬਾ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣਗੇ ਵੈਟਰਨਰੀ ਅਫ਼ਸਰ

08:32 AM Jun 15, 2024 IST
ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਨੂੰ ਸੰਘਰਸ਼ ਬਾਰੇ ਅਲਟੀਮੇਟਮ ਦਿੰਦੇ ਹੋਏ ਵੈਟਰਨਰੀ ਡਾਕਟਰ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 14 ਜੂਨ
ਪਸ਼ੂ ਪਾਲਣ ਵਿਭਾਗ ਵਿੱਚ ਕੰਮ ਕਰਦੇ ਵੈਟਰਨਰੀ ਅਫ਼ਸਰਾਂ ਅਤੇ ਹੋਰ ਸੀਨੀਅਰ ਅਫ਼ਸਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਨਵੇਂ ਵੈਟਰਨਰੀ ਅਫ਼ਸਰਾਂ ਦੀਆਂ ਘਟੀਆਂ ਤਨਖ਼ਾਹਾਂ ਸਬੰਧੀ ਕਾਇਮ ਕੀਤੀ ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫਾਰ ਪੇਅ ਪੈਰਿਟੀ ਦੇ ਸੂਬਾ ਪੱਧਰੀ ਵਫ਼ਦ ਨੇ ਅੱਜ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਰਾਜੀਵ ਬਾਲੀ ਨੂੰ ਚਿਤਾਵਨੀ ਪੱਤਰ ਸੌਂਪਦਿਆਂ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ।
ਜੁਆਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਡਾ. ਗੁਰਚਰਨ ਸਿੰਘ ਅਤੇ ਕੋ-ਕਨਵੀਨਰਾਂ ਡਾ. ਪੁਨੀਤ ਮਲਹੋਤਰਾ, ਡਾ. ਅਬਦੁਲ ਮਜ਼ੀਦ, ਡਾ. ਗੁਰਦੀਪ ਕਲੇਰ ਡਾ. ਹਰਮਨ ਜੋਸ਼ਨ, ਡਾ. ਹਰਮਨਦੀਪ ਸਿੰਘ, ਡਾ. ਹਰਮਨਪ੍ਰੀਤ ਸਿੰਘ, ਡਾ. ਸਾਹਲ ਦੀਪ ਨੇ ਪਿਛਲੀ ਪੰਜਾਬ ਸਰਕਾਰ ਵੱਲੋਂ ਵੈਟਰਨਰੀ ਅਫ਼ਸਰਾਂ ਦੀ ਮੈਡੀਕਲ ਅਫ਼ਸਰਾਂ ਨਾਲ ਲੰਮੇ ਸਮੇਂ ਤੋਂ ਚੱਲੀ ਆ ਰਹੀ ਪੇਅ ਪੈਰਿਟੀ ਤੋੜਨ ਦੀ ਸਖ਼ਤ ਨਿਖੇਧੀ ਕਰਦਿਆਂ ਲੰਮੇ ਸਮੇਂ ਤੋਂ ਸਰਕਾਰ ਦੇ ਖ਼ਿਲਾਫ਼ ਸੂਬਾ ਪੱਧਰਾ ਸੰਘਰਸ਼ ਸ਼ੁਰੂ ਕਰਨ ਦਾ ਅਲਟੀਮੇਟਮ ਦਿੱਤਾ।
ਕਨਵੀਨਰ ਡਾ. ਗੁਰਚਰਨ ਸਿੰਘ ਨੇ ਕਿਹਾ ਉਹ ਪੈਰਟੀ ਦਾ ਮਸਲਾ ਅਨੇਕਾਂ ਵਾਰ ਲਿਖਤੀ ਰੂਪ ਵਿੱਚ ਮੌਜੂਦਾ ਸਰਕਾਰ ਦੇ ਧਿਆਨ ਵਿੱਚ ਲਿਆ ਚੁੱਕੇ ਹਨ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪ੍ਰੰਤੂ ਸਰਕਾਰ ਵੱਲੋਂ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਹਾਲੇ ਤੱਕ ਵੈਟਰਨਰੀ ਅਫ਼ਸਰਾਂ ਦੀ ਪੇਅ-ਪੈਰਿਟੀ ਬਹਾਲ ਨਹੀਂ ਕੀਤੀ ਗਈ। ਜਿਸ ਕਾਰਨ ਹੁਣ ਮਜਬੂਰ ਹੋ ਕੇ ਵੈਟਰਨਰੀ ਡਾਕਟਰਾਂ ਨੂੰ ਸਰਕਾਰ ਖ਼ਿਲਾਫ਼ ਸੜਕਾਂ ’ਤੇ ਉੱਤਰਨ ਦਾ ਰਸਤਾ ਅਪਣਾਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ 25 ਜੂਨ ਤੋਂ ਪੰਜਾਬ ਦੇ ਵੈਟਰਨਰੀ ਅਫ਼ਸਰ ਫ਼ੀਲਡ ਪੱਧਰੀ ਕੈਂਪ ਦੇ ਬਾਈਕਾਟ ਨਾਲ-ਨਾਲ ਕਾਲੇ ਬਿੱਲੇ ਲਗਾ ਕੇ ਸੰਘਰਸ਼ ਦੀ ਸ਼ੁਰੂਆਤ ਕਰਨਗੇ। ਜੇਕਰ ਸਰਕਾਰ ਨੇ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਲੜੀਵਾਰ ਧਰਨੇ ਸ਼ੁਰੂ ਕੀਤੇ ਜਾਣਗੇ।

Advertisement

Advertisement