ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੈਟਰਨਰੀ ’ਵਰਸਿਟੀ ਦੇ ਬੀ. ਟੈੱਕ ਫੂਡ ਸਾਇੰਸ ਅਤੇ ਟੈਕਨਾਲੋਜੀ ਪ੍ਰੋਗਰਾਮ ਵਿੱਚ ਦਾਖ਼ਲੇ ਲਈ ਉਤਸ਼ਾਹ

10:29 AM Jul 18, 2024 IST
ਗੁਰੂ ਅੰਗਦ ਦੇਵ ’ਵਰਸਿਟੀ ਦੀ ਇਮਾਰਤ ਦਾ ਬਾਹਰੀ ਦ੍ਰਿਸ਼।

ਖੇਤਰੀ ਪ੍ਰਤੀਨਿਧ
ਲੁਧਿਆਣਾ, 17 ਜੁਲਾਈ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨੂੰ ਬੀ.ਟੈੱਕ ਫੂਡ ਸਾਇੰਸ ਅਤੇ ਟੈਕਨਾਲੋਜੀ ਪ੍ਰੋਗਰਾਮ ਵਿੱਚ ਦਾਖਲੇ ਲਈ ਵੱਡਾ ਹੁੰਗਾਰਾ ਮਿਲਿਆ ਹੈ। ਉਪ-ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਵੈਟਰਨਰੀ ਯੂਨੀਵਰਸਿਟੀ ਵਿੱਚ ਨਵਾਂ ਪੇਸ਼ ਕੀਤਾ ਗਿਆ ਬੀ.ਟੈੱਕ ਫੂਡ ਸਾਇੰਸ ਅਤੇ ਟੈਕਨਾਲੋਜੀ ਪ੍ਰੋਗਰਾਮ ਇੱਕ ਵਧੀਆ ਪਾਠਕ੍ਰਮ ਮੁਹੱਈਆ ਕਰਦਾ ਹੈ ਜੋ ਭੋਜਨ ਵਿਗਿਆਨ ਦੇ ਸਿਧਾਂਤਾਂ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਜੋੜਦਾ ਹੈ। ਮੀਟ, ਆਂਡੇ ਅਤੇ ਮੱਛੀ ਦੀ ਪ੍ਰੋਸੈਸਿੰਗ ਸਬੰਧੀ ਵਿਸ਼ੇਸ਼ ਕੋਰਸਾਂ ਨੂੰ ਸ਼ਾਮਲ ਕਰਨ ਲਈ ਪ੍ਰੋਗਰਾਮ ਨੂੰ ਹੋਰ ਵਿਸਥਾਰ ਦਿੱਤਾ ਗਿਆ ਹੈ। ਕਾਲਜ ਆਫ਼ ਡੇਅਰੀ ਅਤੇ ਫੂਡ ਸਾਇੰਸ ਟੈਕਨਾਲੋਜੀ ਦੇ ਡੀਨ ਡਾ. ਰਾਮ ਸਰਨ ਸੇਠੀ ਨੇ ਕਿਹਾ ਕਿ ਭੋਜਨ ਉਦਯੋਗ ਦੇ ਵਿਸ਼ਵੀਕਰਨ ਦੇ ਨਾਲ, ਵਿਸ਼ਵ ਭਰ ਵਿੱਚ ਭੋਜਨ ਵਿਗਿਆਨ ਪੇਸ਼ੇਵਰਾਂ ਦੀ ਮੰਗ ਵਧ ਰਹੀ ਹੈ। ਬੀ.ਟੈੱਕ ਫੂਡ ਸਾਇੰਸ ਅਤੇ ਟੈਕਨਾਲੋਜੀ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਉੱਚ-ਗੁਣਵੱਤਾ ਵਾਲੀ ਸਿੱਖਿਆ ਅਤੇ ਸਿਖਲਾਈ ਪ੍ਰਦਾਨ ਹਿੱਤ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ।

Advertisement

Advertisement