ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੈਟਰਨਰੀ ’ਵਰਸਿਟੀ ਨੇ ਦੁੱਧ ਦਿਵਸ ਮਨਾਇਆ

07:13 AM Jun 23, 2024 IST
ਸਮਾਗਮ ਵਿੱਚ ਹਾਜ਼ਰ ਵੀਸੀ ਡਾ. ਇੰਦਰਜੀਤ ਸਿੰਘ ਅਤੇ ਹੋਰ ਅਧਿਕਾਰੀ।

ਖੇਤਰੀ ਪ੍ਰਤੀਨਿਧ
ਲੁਧਿਆਣਾ, 22 ਜੂਨ
ਭਾਰਤੀ ਡੇਅਰੀ ਐਸੋਸੀਏਸ਼ਨ, ਉੱਤਰੀ ਜ਼ੋਨ, ਪੰਜਾਬ ਇਕਾਈ ਨੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਕਾਲਜ ਆਫ ਡੇਅਰੀ ਐਂਡ ਫੂਡ ਸਾਇੰਸ ਟੈਕਨਾਲੋਜੀ ਦੇ ਸਹਿਯੋਗ ਨਾਲ ਵਿਸ਼ਵ ਦੁੱਧ ਦਿਵਸ 2024 ਮਨਾਇਆ। ਇਹ ਸਮਾਗਮ ‘ਜਾਗ ਵਾਲੇ ਡੇਅਰੀ ਉਤਪਾਦਾਂ ਦੇ ਲਾਭ’ ਵਿਸ਼ੇ ਅਧੀਨ ਕਰਵਾਇਆ ਗਿਆ, ਜਿਸ ਵਿੱਚ ਜਾਗ ਵਾਲੇ ਡੇਅਰੀ ਉਤਪਾਦਾਂ ਦੀ ਖੁਰਾਕੀ ਮਹੱਤਤਾ ਅਤੇ ਮਨੁੱਖੀ ਸਿਹਤ ਸਬੰਧੀ ਕਈ ਫਾਇਦਿਆਂ ਨੂੰ ਉਜਾਗਰ ਕੀਤਾ ਗਿਆ। ਉਪ-ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਡੇਅਰੀ ਦੇ ਪੌਸ਼ਟਿਕ ਮੁੱਲ ਨੂੰ ਉਤਸ਼ਾਹਿਤ ਕਰਨ ਵਿੱਚ ਵਿਸ਼ਵ ਦੁੱਧ ਦਿਵਸ ਦੀ ਭੂਮਿਕਾ ਦੀ ਗੱਲ ਕੀਤੀ। ਉਨ੍ਹਾਂ ਸਿੱਖਿਆ, ਖੋਜ ਅਤੇ ਭਾਈਚਾਰਕ ਸ਼ਮੂਲੀਅਤ ਰਾਹੀਂ ਡੇਅਰੀ ਵਿਗਿਆਨ ਨੂੰ ਅੱਗੇ ਵਧਾਉਣ ਲਈ ਯੂਨੀਵਰਸਿਟੀ ਦੀ ਭੂਮਿਕਾ ਦਾ ਜ਼ਿਕਰ ਵੀ ਕੀਤਾ। ਕਾਲਜ ਆਫ ਡੇਅਰੀ ਅਤੇ ਫੂਡ ਸਾਇੰਸ ਟੈਕਨਾਲੋਜੀ ਦੇ ਡੀਨ ਡਾ. ਰਾਮ ਸਰਨ ਸੇਠੀ ਨੇ ਦਹੀ, ਲੱਸੀ ਅਤੇ ਪਨੀਰ ਵਰਗੇ ਜਾਗ ਵਾਲੇ ਡੇਅਰੀ ਉਤਪਾਦਾਂ ਦੇ ਲਾਭਾਂ ’ਤੇ ਜ਼ੋਰ ਦਿੱਤਾ। ਉਨ੍ਹਾਂ ਅਜਿਹੀਆਂ ਵਸਤਾਂ ਦੀ ਖ਼ਪਤ ਨੂੰ ਉਤਸਾਹਿਤ ਕਰਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ। ਭਾਰਤੀ ਡੇਅਰੀ ਐਸੋਸੀਏਸ਼ਨ ਦੀ ਪੰਜਾਬ ਇਕਾਈ ਦੇ ਚੇਅਰਮੈਨ ਇੰਦਰਜੀਤ ਸਿੰਘ ਸਰਾਂ ਨੇ ਸਵਾਗਤੀ ਭਾਸ਼ਣ ਦਿੰਦਿਆਂ ਦੱਸਿਆ ਕਿ ਸਮਾਗਮ ਵਿੱਚ ਡੇਅਰੀ ਉਦਯੋਗ, ਡੇਅਰੀ ਵਿਕਾਸ ਵਿਭਾਗ, ਵੈਟਰਨਰੀ ਯੂਨੀਵਰਸਿਟੀ ਅਤੇ ਪੀਏਯੂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਤੋਂ ਇਲਾਵਾ ਡੇਅਰੀ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।
ਸਮਾਗਮ ਵਿੱਚ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ, ਲੁਧਿਆਣਾ ਦੇ ਪ੍ਰੋਫੈਸਰ ਡਾ. ਰਮਿਤ ਮਹਾਜਨ ਨੇ ਮਾਨਸਿਕ ਤੰਦਰੁਸਤੀ ਵਿੱਚ ਅੰਤੜੀਆਂ ਦੀ ਸਿਹਤ ਦੀ ਅਹਿਮ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਕਾਲਜ ਆਫ਼ ਕਮਿਊਨਿਟੀ ਸਾਇੰਸ, ਪੀਏਯੂ ਦੀ ਡੀਨ ਡਾ. ਕਿਰਨ ਬੈਂਸ ਨੇ ਅੰਤੜੀਆਂ ’ਤੇ ਜਾਗ ਵਾਲੇ ਡੇਅਰੀ ਉਤਪਾਦਾਂ ਦੇ ਪ੍ਰਭਾਵ ਨੂੰ ਉਜਾਗਰ ਕੀਤਾ। ਡਾ. ਜੀ.ਐੱਸ. ਰਾਜੋਰਈਆ ਨੇ ਬਾਜ਼ਾਰ ਵਿੱਚ ਜਾਗ ਵਾਲੇ ਦੁੱਧ ਉਤਪਾਦਾਂ ਦੀ ਵਿਭਿੰਨਤਾ ਨੂੰ ਵਧਾਉਣ ਲਈ ਨੀਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸਮਾਗਮ ਦੀ ਸਮਾਪਤੀ ਸੈਮੀਨਾਰ ਦੇ ਪ੍ਰਬੰਧਕੀ ਸਕੱਤਰ ਡਾ. ਪੀ.ਕੇ. ਸਿੰਘ ਦੇ ਧੰਨਵਾਦੀ ਸ਼ਬਦਾਂ ਨਾਲ ਹੋਈ।

Advertisement

Advertisement