For the best experience, open
https://m.punjabitribuneonline.com
on your mobile browser.
Advertisement

ਵਿਭਵ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ

07:27 AM Jun 01, 2024 IST
ਵਿਭਵ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ
ਵਿਭਵ ਕੁਮਾਰ ਨੂੰ ਅਦਾਲਤ ਵਿਚ ਪੇਸ਼ ਕਰਨ ਲਈ ਲਿਜਾਂਦੀ ਹੋਈ ਦਿੱਲੀ ਪੁਲੀਸ। -ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 31 ਮਈ
ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦੇ ਮੁਲਜ਼ਮ ਵਿਭਵ ਕੁਮਾਰ ਨੂੰ ਇਥੋਂ ਦੀ ਅਦਾਲਤ ਨੇ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ ਵਿਭਵ ਨੇ 13 ਮਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਮਾਲੀਵਾਲ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਸੀ। ਮੈਟਰੋਪਾਲਿਟਨ ਮੈਜਿਸਟਰੇਟ ਗੌਰਵ ਗੋਇਲ ਨੇ ਵਿਭਵ ਦੀ ਜੁਡੀਸ਼ਲ ਹਿਰਾਸਤ ਦੀ ਅਪੀਲ ਕਰਨ ਵਾਲੀ ਦਿੱਲੀ ਪੁਲੀਸ ਦੀ ਅਰਜ਼ੀ ਸਵੀਕਾਰ ਕਰ ਲਈ ਹੈ। ਉਸ ਨੂੰ ਤਿੰਨ ਦਿਨ ਦੀ ਪੁਲੀਸ ਹਿਰਾਸਤ ਖ਼ਤਮ ਹੋਣ ’ਤੇ ਅਦਾਲਤ ’ਚ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਦਿੱਲੀ ਹਾਈ ਕੋਰਟ ਨੇ ਵਿਭਵ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਅਰਜ਼ੀ ’ਤੇ ਵਿਚਾਰ ਲਈ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਵਿਭਵ ਦੀ ਜ਼ਮਾਨਤ ਅਰਜ਼ੀ ਸੈਸ਼ਨ ਅਦਾਲਤ ਨੇ ਇਹ ਆਖਦਿਆਂ ਖਾਰਜ ਕਰ ਦਿੱਤੀ ਸੀ ਕਿ ਜਾਪਦਾ ਹੈ ਕਿ ਐੱਫਆਈਆਰ ਦਰਜ ਕਰਾਉਣ ਦਾ ਮਾਲੀਵਾਲ ਦਾ ਪਹਿਲਾਂ ਤੋਂ ਕੋਈ ਇਰਾਦਾ ਨਹੀਂ ਸੀ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×