For the best experience, open
https://m.punjabitribuneonline.com
on your mobile browser.
Advertisement

ਮਾਲੀਵਾਲ ਨਾਲ ਕੁੱਟਮਾਰ ਮਾਮਲੇ ’ਚ ਵਿਭਵ ਦੀ ਜ਼ਮਾਨਤ ਅਰਜ਼ੀ ਰੱਦ

07:12 AM May 28, 2024 IST
ਮਾਲੀਵਾਲ ਨਾਲ ਕੁੱਟਮਾਰ ਮਾਮਲੇ ’ਚ ਵਿਭਵ ਦੀ ਜ਼ਮਾਨਤ ਅਰਜ਼ੀ ਰੱਦ
ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਪੇਸ਼ੀ ਮਗਰੋਂ ਅਦਾਲਤ ਤੋਂ ਵਾਪਸ ਜਾਂਦੀ ਹੋਈ। -ਫੋਟੋ: ਪੀਟੀਆਈ
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 27 ਮਈ
ਦਿੱਲੀ ਦੀ ਅਦਾਲਤ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਵਿਭਵ ਕੁਮਾਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਉਸ ’ਤੇ ਮੁੱਖ ਮੰਤਰੀ ਰਿਹਾਇਸ਼ ’ਤੇ ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਦੀ ਕੁੱਟਮਾਰ ਕਰਨ ਦਾ ਦੋਸ਼ ਹੈ। ਤੀਸ ਹਜ਼ਾਰੀ ਅਦਾਲਤ ਦੇ ਵਧੀਨ ਸੈਸ਼ਨ ਜੱਜ ਅਨੁਜ ਤਿਆਗੀ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁੱਖ ਮੰਤਰੀ ਦੇ ਸਾਬਕਾ ਸਕੱਤਰ ਵਿਭਵ ਕੁਮਾਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਵਿਭਵ ਕੁਮਾਰ ਵੱਲੋਂ ਇਸ ਫ਼ੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਸੁਣਵਾਈ ਦੌਰਾਨ ਰਾਜ ਸਭਾ ਮੈਂਬਰ ਮਾਲੀਵਾਲ ਨੇ ਅਦਾਲਤ ਨੂੰ ਦੱਸਿਆ ਕਿ ਜੇ ਵਿਭਵ ਕੁਮਾਰ ਨੂੰ ਰਿਹਾਅ ਕੀਤਾ ਜਾਂਦਾ ਹੈ ਤਾਂ ਉਸ ਦੀ ਜਾਨ ਨੂੰ ਖਤਰਾ ਹੈ ਅਤੇ ਉਸ ਦਾ ਪਰਿਵਾਰ ‘ਗੰਭੀਰ ਖ਼ਤਰੇ’ ਵਿੱਚ ਹੈ। ਇਸ ਦੌਰਾਨ ਉਸ ਦੀਆਂ ਅੱਖਾਂ ਭਰ ਆਈਆਂ। ਮਾਲੀਵਾਲ ਨੇ ਦਾਅਵਾ ਕੀਤਾ ਕਿ ਘਟਨਾ ਬਾਰੇ ਇੱਕ ਯੂਟਿਊਬਰ ਵੱਲੋਂ ਇੱਕ ‘ਇੱਕ ਪਾਸੜ ਵੀਡੀਓ’ ਬਣਾਈ ਗਈ ਜਿਸ ਤੋਂ ਬਾਅਦ ਉਸ ਨੂੰ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ। ਮਾਲੀਵਾਲ ਦੇ ਵਕੀਲ ਨੇ ਕਿਹਾ ਕਿ ਵਿਭਵ ਦੇ ਜੇਲ੍ਹ ’ਚ ਹੋਣ ਦੇ ਬਾਵਜੂਦ ‘ਆਪ’ ਸੰਸਦ ਮੈਂਬਰ ਨੂੰ ਧਮਕੀਆਂ ਮਿਲ ਰਹੀਆਂ ਹਨ। ਇਸ ਦੌਰਾਨ ਕੌਮੀ ਮਹਿਲਾ ਕਮਿਸ਼ਨ (ਐੱਨਸੀਡਬਲਿਊ) ਨੇ ਦਾਅਵਾ ਕੀਤਾ ਹੈ ਕਿ ਸੰਸਦ ਮੈਂਬਰ ਸਵਾਤੀ ਮਾਲੀਵਾਲ ਦੇ ਉੱਥੇ ਪਹੁੰਚਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਾਬਕਾ ਸਕੱਤਰ ਵਿਭਵ ਕੁਮਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਬੁਲਾਇਆ ਗਿਆ ਸੀ। ਕਮਿਸ਼ਨ ਨੇ ਇਸ ਬਾਰੇ ਵੇਰਵੇ ਮੰਗੇ ਹਨ ਕਿ ਮਾਲੀਵਾਲ ਨਾਲ ਦੁਰਵਿਹਾਰ ਦੇ ਮੁਲਜ਼ਮ ਵਿਭਵ ਨੂੰ ਕਿਸ ਦੇ ਕਹਿਣ ’ਤੇ ਉਥੇ ਬੁਲਾਇਆ ਗਿਆ ਸੀ।

Advertisement

‘ਆਪ’ ਤੋਂ ਅਸਤੀਫਾ ਨਹੀਂ ਦੇਵਾਂਗੀ: ਮਾਲੀਵਾਲ

ਸੰਸਦ ਮੈਂਬਰ ਸਵਾਤੀ ਮਾਲੀਵਾਲ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਤੋਂ ਅਸਤੀਫਾ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਦੋ-ਤਿੰਨ ਵਿਅਕਤੀਆਂ ਦੀ ਪਾਰਟੀ ਨਹੀਂ ਹੈ। ਮਾਲੀਵਾਲ ਨੇ ‘ਆਪ’ ਵੱਲੋਂ ਬਿਨਾ ਕਿਸੇ ਦੇ ਬੁਲਾਇਆਂ ਮੁੱਖ ਮੰਤਰੀ ਦੀ ਰਿਹਾਇਸ਼ ਜਾਣ ਅਤੇ ਜ਼ਬਰਦਸਤੀ ਮੁੱਖ ਮੰਤਰੀ ਨੂੰ ਮਿਲਣ ਦੀ ਕੋਸ਼ਿਸ਼ ਕਰਨ ਦੇ ਲਾਏ ਗਏ ਦੋਸ਼ ਵੀ ਨਕਾਰ ਦਿੱਤੇ। ਉਨ੍ਹਾਂ ਕਿਹਾ, ‘‘ਸੁਰੱਖਿਆ ਕਰਮੀਆਂ ਦੀ ਇਜਾਜ਼ਤ ਤੋਂ ਬਿਨਾ ਕੋਈ ਵੀ ਮੁੱਖ ਮੰਤਰੀ ਦੀ ਰਿਹਾਇਸ਼ ’ਚ ਦਾਖਲ ਨਹੀਂ ਹੋ ਸਕਦਾ। ਮੈਂ ਉਥੇ ਜਾਣ ਲਈ ਸੁਰੱਖਿਆ ਕਰਮੀਆਂ ਨਾਲ ਝਗੜਾ ਨਹੀਂ ਕੀਤਾ।’’

Advertisement
Author Image

joginder kumar

View all posts

Advertisement
Advertisement
×