ਵਾਈਬ੍ਰੈਂਟ ਗੁਜਰਾਤ ਕੌਮਾਂਤਰੀ ਸਿਖ਼ਰ ਸੰਮੇਲਨ: ਭਾਰਤ ਨੂੰ ਅਗਲੇ 25 ਸਾਲਾਂ ’ਚ ਵਿਕਸਤ ਮੁਲਕ ਬਣਾਉਣ ਦਾ ਟੀਚਾ: ਮੋਦੀ
01:37 PM Jan 10, 2024 IST
ਨਵੀਂ ਦਿੱਲੀ, 10 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਐਲਾਨ ਕੀਤਾ ਕਿ ਅਗਲੇ 25 ਸਾਲਾਂ ਵਿੱਚ ਭਾਰਤ ਨੂੰ ਵਿਕਸਤ ਦੇਸ਼ ਬਣਾਉਣ ਦਾ ਟੀਚਾ ਰੱਖਿਆ ਹੈ। ਵਾਈਬ੍ਰੈਂਟ ਗੁਜਰਾਤ ਕੌਮਾਂਤਰੀ ਸਿਖ਼ਰ ਸੰਮੇਲਨ ਵਿੱਚ ਸ੍ਰੀ ਮੋਦੀ ਨੇ ਕਿਹਾ ਕਿ ਤੇਜ਼ੀ ਨਾਲ ਬਦਲ ਰਹੀ ਵਿਸ਼ਵ ਵਿਵਸਥਾ ਵਿੱਚ ਭਾਰਤ ਵਿਸ਼ਵ ਮਿੱਤਰ ਵਜੋਂ ਅੱਗੇ ਵਧ ਰਿਹਾ ਹੈ। ਸਾਰੀਆਂ ਪ੍ਰਮੁੱਖ ਰੇਟਿੰਗ ਏਜੰਸੀਆਂ ਦਾ ਵਿਚਾਰ ਹੈ ਕਿ ਭਾਰਤ ਅਗਲੇ ਕੁਝ ਸਾਲਾਂ ਵਿੱਚ ਦੁਨੀਆ ਦੀਆਂ ਤਿੰਨ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਵਿੱਚੋਂ ਇੱਕ ਹੋ ਜਾਵੇਗਾ ਅਤੇ ਭਾਰਤ ਨੂੰ ਸਥਿਰਤਾ ਦੇ ਮਹੱਤਵਪੂਰਨ ਥੰਮ੍ਹ ਅਤੇ ਕੌਮਾਂਤਰੀ ਅਰਥਵਿਵਸਥਾ ਵਿੱਚ ਵਿਕਾਸ ਦੇ ਇੰਜਣ ਵਜੋਂ ਦੇਖਦੀ ਹੈ। ਉਨ੍ਹਾਂ ਭਾਰਤ-ਯੂਏਈ ਸਬੰਧਾਂ ’ਚ ਆਈ ਮਜ਼ਬੂਤੀ ਦਾ ਸਿਹਰਾ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੂੰ ਦਿੱਤਾ।
Advertisement
Advertisement