ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਾਈਸ ਚਾਂਸਲਰ ਤੇ ਵਿਧਾਇਕ ਵੱਲੋਂ ਹਸਪਤਾਲ ਦਾ ਦੌਰਾ

08:12 AM Jun 30, 2024 IST

ਜਸਵੰਤ ਜੱਸ
ਫਰੀਦਕੋਟ, 29 ਜੂਨ
ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਅਤੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਸਪਤਾਲ ਤੇ ਮੈਡੀਕਲ ਕਾਲਜ ਦਾ ਦੌਰਾ ਕੀਤਾ ਅਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮਰੀਜ਼ਾਂ ਨੂੰ ਦਾਖਲ ਹੋਣ ਲਈ ਪਰਚੀ ਕਟਵਾਉਣ, ਟੈਸਟ ਕਰਵਾਉਣ ਅਤੇ ਵਾਰਡਾਂ ਵਿੱਚ ਡਾਕਟਰਾਂ ਨੂੰ ਮਿਲਣ ਵਿੱਚ ਪ੍ਰੇਸ਼ਾਨੀ ਆ ਰਹੀ ਸੀ। ਉਨ੍ਹਾਂ ਕਿਹਾ ਕਿ ਸਾਫ-ਸਫ਼ਾਈ ਸਬੰਧੀ ਵੀ ਉਨ੍ਹਾਂ ਨੂੰ ਸ਼ਿਕਾਇਤਾਂ ਮਿਲੀਆਂ ਸਨ। ਹਸਪਤਾਲ ਦੇ ਮੁੜ ਵਸੇਬਾ ਕੇਂਦਰ ਵਿੱਚ ਦਾਖਲ ਦੋ ਨੌਜਵਾਨਾਂ ਦੇ ਅਚਾਨਕ ਇੱਥੋਂ ਗਾਇਬ ਹੋਣ ਦੀ ਸੂਚਨਾ ਮਿਲਣ ’ਤੇ ਵੀ ਵਾਈਸ ਚਾਂਸਲਰ ਨੇ ਸਖ਼ਤ ਕਾਰਵਾਈ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਸ਼ੇ ਦੇ ਆਦੀ ਦੋ ਨੌਜਵਾਨ ਇੱਥੇ ਇਲਾਜ ਅਧੀਨ ਸਨ, ਜੋ ਸੁਰੱਖਿਆ ਕਰਮਚਾਰੀਆਂ ਨੂੰ ਝਕਾਨੀ ਦੇ ਕੇ ਫਰਾਰ ਹੋ ਗਏ ਸਨ। ਵਾਈਸ ਚਾਂਸਲਰ ਨੇ ਕਿਹਾ ਕਿ ਹਸਪਤਾਲ ਦੇ ਸਾਰੇ ਪ੍ਰਬੰਧ ਦੁਰੱਸਤ ਕਰਨ ਦੇ ਨਾਲ-ਨਾਲ ਇੱਥੇ ਨਵੀਂ ਸੁਰੱਖਿਆ ਏਜੰਸੀ ਨੂੰ ਸੁਰੱਖਿਆ ਦਾ ਕੰਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਰੀਦਕੋਟ ਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਤੇ ਹਸਪਤਾਲ ਵਿੱਚ ਅਮਲੇ ਦੀ ਘਾਟ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ ਅਤੇ ਨਵੇਂ ਡਾਕਟਰਾਂ ਦੀ ਭਰਤੀ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਦੇ ਨਾਲ ਹੀ ਹੋਰ ਸਟਾਫ ਨਰਸਾਂ ਵੀ ਭਰਤੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਪਹਿਲ ਦੀ ਆਧਾਰ ’ਤੇ ਠੀਕ ਕੀਤਾ ਜਾਵੇਗਾ।

Advertisement

Advertisement
Advertisement