ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਾਈਸ ਚਾਂਸਲਰ ਵੱਲੋਂ ਪੀਯੂ ਦੇ ਬੌਟਨੀ ਵਿਭਾਗ ਵਿੱਚ ਲੈਬ ਦਾ ਉਦਘਾਟਨ

08:35 AM Jul 05, 2023 IST
ਬੌਟਨੀ ਵਿਭਾਗ ਵਿੱਚ ਲੈਬ ਦਾ ਉਦਘਾਟਨ ਕਰਦੇ ਹੋਏ ਵਾਈਸ ਚਾਂਸਲਰ ਪ੍ਰੋ. ਰੇਣੂ ਵਿੱਗ। ਫੋਟੋ: ਕੁਲਦੀਪ

ਪੱਤਰ ਪ੍ਰੇਰਕ
ਚੰਡੀਗੜ੍ਹ, 4 ਜੁਲਾਈ
ਪੰਜਾਬ ਯੂਨੀਵਰਸਿਟੀ ਦੇ ਬੌਟਨੀ ਵਿਭਾਗ ਵਿੱਚ ਰਾਸ਼ਟਰੀ ਉੱਚ ਸਿੱਖਿਆ ਅਭਿਆਨ (ਰੂਸਾ) ਲੈਬਾਰਟਰੀ ਦਾ ਉਦਘਾਟਨ ਅੱਜ ਵਾਈਸ ਚਾਂਸਲਰ ਪ੍ਰੋ. ਰੇਣੂ ਵਿੱਗ ਵੱਲੋਂ ਕੀਤਾ ਗਿਆ। ਪੀ.ਯੂ. ਦੇ ਬੁਲਾਰੇ ਨੇ ਦੱਸਿਆ ਕਿ ਰੂਸਾ ਸਕੀਮ ਤਹਿਤ ਉਕਤ ਲੈਬ ’ਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਵਿਕਸਿਤ ਕੀਤੀਆਂ ਜਾ ਰਹੀਆਂ ਸਕਿੱਲ ਲੈਬਾਂ ਦਾ ਇੱਕ ਹਿੱਸਾ ਹੈ। ਬੌਟਨੀ ਵਿਭਾਗ ਦੀ ਚੇਅਰਪਰਸਨ ਪ੍ਰੋ. ਰਿਚਾ ਪੁਰੀ ਨੇ ‘ਰੂਸਾ’ ਸਹੂਲਤ ਬਾਰੇ ਜਾਣੂ ਕਰਵਾਇਆ ਜੋ ਕਿ ਪਲਾਂਟ ਮੋਲੀਕਿਊਲਰ ਬਾਇਓਲੋਜੀ ਅਤੇ ਟਿਸ਼ੂ ਕਲਚਰ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚੇ ਦੇ ਐਕਸਪੋਜ਼ਰ ਲਈ ਵਿਕਸਿਤ ਕੀਤੀ ਗਈ ਸੀ। ਇਹ ਵਿਭਾਗ ਦੇ ਅੰਡਰ-ਗਰੈਜੂਏਟ ਅਤੇ ਪੋਸਟ ਗਰੈਜੂਏਟ ਵਿਦਿਆਰਥੀਆਂ ਅਤੇ ਖੋਜ ਵਿਦਵਾਨਾਂ ਨੂੰ ਹੁਨਰ ਵਿਕਾਸ ਅਤੇ ਐਕਸਪੋਜ਼ਰ ਪ੍ਰਦਾਨ ਕਰੇਗਾ।
ਵਾਈਸ ਚਾਂਸਲਰ ਨੇ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਅਜਿਹੇ ਐਕਸਪੋਜ਼ਰ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਜੋ ਉਹ ਲਾਭਕਾਰੀ ਸਟਾਰਟ-ਅੱਪਸ ਲਈ ਨਵੀਨਤਾਕਾਰੀ ਹੁਨਰ ਵਿਕਸਿਤ ਕਰਨ ਦੇ ਯੋਗ ਹੋ ਸਕਣ। ਇਸ ਮੌਕੇ ਡੀਨ ਯੂਨੀਵਰਸਿਟੀ ਇੰਸਟਰੱਕਸ਼ਨਜ਼ ਪ੍ਰੋ. ਰੁਮੀਨਾ ਸੇਠੀ, ਡਾਇਰੈਕਟਰ ਖੋਜ ਤੇ ਵਿਕਾਸ ਸੈੱਲ ਪ੍ਰੋ. ਹਰਸ਼ ਨਈਅਰ, ਯੂਨੀਵਰਸਿਟੀ ਰੂਸਾ ਕੋਆਰਡੀਨੇਟਰ ਪ੍ਰੋ. ਰਾਜੀਵ ਪੁਰੀ ਸਮੇਤ ਹੋਰ ਸੀਨੀਅਰ ਅਧਿਕਾਰੀ ਅਤੇ ਫੈਕਲਟੀ ਮੈਂਬਰ ਵੀ ਇਸ ਮੌਕੇ ਹਾਜ਼ਰ ਸਨ।

Advertisement

Advertisement
Tags :
ਉਦਘਾਟਨਚਾਂਸਲਰਪੀਯੂਬੌਟਨੀਵੱਲੋਂਵਾਈਸਵਿੱਚਵਿਭਾਗ
Advertisement