ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਯੂਸ਼ ਯੂਨੀਵਰਸਿਟੀ ਦੇ ਉਪ-ਕੁਲਪਤੀ ’ਤੇ ਸਿੱਖ ਇਤਿਹਾਸ ਨੂੰ ਵਿਗਾੜਨ ਦਾ ਦੋਸ਼

07:42 AM Jun 12, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 11 ਜੂਨ
ਸ਼੍ਰੋਮਣੀ ਕਮੇਟੀ ਨੇ ਕੁਰੂਕਸ਼ੇਤਰ ਦੀ ਸ੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਦੇ ਉਪ-ਕੁਲਪਤੀ ’ਤੇ ਦੋਸ਼ ਲਾਇਆ ਹੈ ਕਿ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਯੂਨੀਵਰਸਿਟੀ ਵਿੱਚ ਕੀਤੇ ਸਮਾਗਮ ਦੌਰਾਨ ਗੁਰੂ ਇਤਿਹਾਸ ਨਾਲ ਛੇੜਛਾੜ ਕੀਤੀ ਗਈ ਹੈ ਜਿਸ ’ਤੇ ਸਿੱਖ ਸੰਸਥਾ ਨੇ ਸਖਤ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ’ਚ ਯੂਨੀਵਰਸਿਟੀ ਦੇ ਕੁਲਪਤੀ ਤੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿਚ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫੈਸਰ ਵੈਦ ਕਰਤਾਰ ਸਿੰਘ ਧੀਮਾਨ ਪਾਸੋਂ ਸਪਸ਼ਟੀਕਰਨ ਲੈਣ ਤੇ ਉਨ੍ਹਾਂ ਨੂੰ ਸਿੱਖ ਜਗਤ ਤੋਂ ਮੁਆਫੀ ਮੰਗਣ ਲਈ ਆਖਣ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਾਇਆ ਕਿ ਸਿੱਖਾਂ ਦਾ ਇਤਿਹਾਸ ਵਿਲੱਖਣ ਹੈ ਜਿਸ ਨੂੰ ਸਾਜ਼ਿਸ਼ ਤਹਿਤ ਰਲਗੱਡ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਨੂੰ ਜਾਣਬੁੱਝ ਕੇ ਵਿਗਾੜਦਿਆਂ ਇਸ ਨੂੰ ਸਨਾਤਨ ਹਿੰਦੂ ਧਰਮ ਦੀ ਰਖਵਾਲੀ ਲਈ ਕੀਤਾ ਬਲੀਦਾਨ ਕਰਾਰ ਦਿੱਤਾ ਜੋ ਗਲਤ ਹੈ।

Advertisement

Advertisement
Advertisement