ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ ਵਿੱਚ ਉਪ-ਰਾਸ਼ਟਰਪਤੀ ਧਨਖੜ ਦੀ ਫੇਰੀ ਅੱਜ

07:57 AM Oct 18, 2024 IST

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 17 ਅਕਤੂਬਰ
ਭਾਰਤ ਦੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਭਲਕੇ 18 ਅਕਤੂਬਰ ਨੂੰ ਵਿਸ਼ੇਸ਼ ਦੌਰੇ ’ਤੇ ਮੁਹਾਲੀ ਆ ਰਹੇ ਹਨ। ਇਸ ਦੌਰਾਨ ਉਹ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐੱਸਬੀ) ਅਤੇ ਨਾਲੇਜ ਸਿਟੀ ਸੈਕਟਰ-81 (ਮੁਹਾਲੀ) ਵਿੱਚ ਆਈਬੀਐੱਸ ਲੀਡਰਸ਼ਿਪ ਸਮਿੱਟ ਸੰਮੇਲਨ ਦੀ ਸ਼ੁਰੂਆਤ ਅਤੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਨਗੇ। ਉਪ-ਰਾਸ਼ਟਰਪਤੀ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਮੁਹਾਲੀ ਅਤੇ ਇੰਡੀਅਨ ਸਕੂਲ ਆਫ਼ ਬਿਜ਼ਨਸ ਦੇ ਆਲੇ-ਦੁਆਲੇ ਦੇ 5 ਕਿੱਲੋਮੀਟਰ ਖੇਤਰ ਵਿੱਚ ਡਰੋਨ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

Advertisement

Advertisement