For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਦੋ ਸਾਬਕਾ ਕੌਂਸਲਰ ‘ਆਪ’ ਵਿੱਚ ਸ਼ਾਮਲ

08:08 AM May 03, 2024 IST
ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਦੋ ਸਾਬਕਾ ਕੌਂਸਲਰ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ ਵਿੱਚ ਸੁਰਜੀਤ ਸਿੰਘ ਅਬਲੋਵਾਲ ਤੇ ਹੋਰਨਾਂ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਮਈ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸਿਆਸੀ ਜੋੜ-ਤੋੜ ਵੱਡੇ ਪੱਧਰ ’ਤੇ ਹੋ ਰਹੇ ਹਨ। ਅੱੱਜ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ, ਸੀਨੀਅਰ ਆਗੂ ਜਸਪਾਲ ਸਿੰਘ ਕਲਿਆਣ ਅਤੇ ਦੋ ਸਾਬਕਾ ਕੌਂਸਲਰ ਕਮਲਜੀਤ ਸਿੰਘ ਤੇ ਰਵਿੰਦਰਪਾਲ ਸਿੰਘ ਉਰਫ਼ ਜੌਨੀ ਕੋਹਲੀ ਨੇ ਆਮ ਆਦਮੀ ਪਾਰਟੀ (ਆਪ) ਦਾ ਪੱਲਾ ਫੜ ਲਿਆ ਹੈ ਜਿਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਚ ਆਪਣੀ ਰਿਹਾਇਸ਼ ’ਤੇ ਸਿਰੋਪੇ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਮੁੱਖ ਮੰਤਰੀ ਨੇ ਸ੍ਰੀ ਅਬਲੋਵਾਲ ਨਾਲ ਬਲਾਕ ਸਮਿਤੀ ਸਨੌਰ ਦੇ ਚੇਅਰਮੈਨ ਬਲਦੇਵ ਸਿੰਘ ਬਠੋਈ, ਐਡਵੋਕੇਟ ਮਨਬੀਰ ਸਿੰਘ ਵਿਰਕ ਅਤੇ ਸ਼ਿਵਰਾਜ ਸਿੰਘ ਵਿਰਕ ਦਾ ਵੀ ‘ਆਪ’ ’ਚ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਮੌਜੂਦ ਸਨ। ਸ੍ਰੀ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਜੋ ਪੰਜਾਬ ਨੂੰ ਮੁੜ ਰੰਗਲਾ ਬਣਾਉਣ ’ਚ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਵਿੱਚ ਉੱਪਰ ਤੋਂ ਹੇਠਾਂ ਤੱਕ ਬੇਭਰੋਸਗੀ ਅਤੇ ਅਸੁਰੱਖਿਆ ਦਾ ਮਾਹੌਲ ਹੈ। ਪੰਜਾਬ ਦੇ ਲੋਕਾਂ ਅਤੇ ਅਕਾਲੀ ਦਲ ਦੇ ਵਰਕਰਾਂ ਨੂੰ ਅਕਾਲੀ ਦਲ-ਬਾਦਲ ’ਤੇ ਕੋਈ ਭਰੋਸਾ ਨਹੀਂ ਹੈ। ਹੁਣ ਪੰਜਾਬ ਵਿੱਚ ਅਕਾਲੀ ਦਲ ਖ਼ਤਮ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ ਪੰਜਾਬ ’ਚ ਲੋਕ ਸਭਾ ਚੋਣਾਂ 13-0 ਨਾਲ ਜਿੱਤ ਕੇ ਇਤਿਹਾਸ ਰਚੇਗੀ।

Advertisement

Advertisement
Author Image

sukhwinder singh

View all posts

Advertisement
Advertisement
×