ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਵਾਰਾ ਪਸ਼ੂਆਂ ਕਾਰਨ ਵਾਪਰਨ ਵਾਲੀਆਂ ਘਟਨਾਵਾਂ ਦੇ ਪੀੜਤਾਂ ਨੂੰ ਮਿਲੇਗਾ ਮੁਆਵਜ਼ਾ

07:29 AM Jul 03, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਜੁਲਾਈ
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਚੰਡੀਗੜ੍ਹ ਵਿੱਚ ਵੀ ਆਵਾਰਾ ਪਸ਼ੂਆਂ ਕਰ ਕੇ ਵਾਪਰਨ ਵਾਲੀਆਂ ਘਟਨਾਵਾਂ ਦੇ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਇਸ ਲਈ ਯੂਟੀ ਪ੍ਰਸ਼ਾਸਨ ਨੇ ਮੁਆਵਜ਼ਾ ਤੈਅ ਕਰਨ ਲਈ ਕਮੇਟੀ ਬਣਾ ਦਿੱਤੀ ਹੈ। ਇਹ ਕਮੇਟੀ ਲਾਵਾਰਸ ਪਸ਼ੂ ਜਿਵੇਂ ਗਾਂ, ਬਲਦ, ਗੱਧਾ, ਕੁੱਤਾ, ਨੀਲ ਗਾਂ, ਮੱਝ ਸਣੇ ਹੋਰ ਜੰਗਲੀ ਤੇ ਪਾਲਤੂ ਜਾਨਵਰਾਂ ਕਰ ਕੇ ਵਾਪਰਨ ਵਾਲੇ ਹਾਦਸਿਆਂ ਦਾ ਮੁਆਵਜ਼ਾ ਤੈਅ ਕਰੇਗੀ। ਇਹ ਮੁਆਵਜ਼ਾ ਪੀੜਤ ਜਾਂ ਉਸ ਦੇ ਪਰਿਵਾਰਕ ਮੈਂਬਰ ਨੂੰ ਦਿੱਤਾ ਜਾਵੇਗਾ। ਇਸ ਕਮੇਟੀ ਦੀ ਅਗਵਾਈ ਡਿਪਟੀ ਕਮਿਸ਼ਨਰ ਕਰਨਗੇ। ਇਸ ਤੋਂ ਇਲਾਵਾ ਐੱਸਪੀ ਟਰੈਫਿਕ, ਇਲਾਕਾ ਐੱਸਡੀਐੱਮ, ਐੱਸਟੀਏ ਤੇ ਸੈਕਟਰ-16 ਹਸਪਤਾਲ ਦੇ ਮੈਡੀਕਲ ਸੁਪਰਡੈਂਟ ਕਮੇਟੀ ਦੇ ਮੈਂਬਰ ਹੋਣਗੇ। ਕਮੇਟੀ ਵਿੱਚ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵੀ ਮੈਂਬਰ ਹੋਣਗੇ ਜਦੋਂਕਿ ਕਮੇਟੀ ਕੋਲ ਕੇਸ ਦੀ ਦਰ ਵਧਣ ’ਤੇ ਅੱਠ ਹੋਰ ਮੈਂਬਰ ਵੀ ਵਧਾਏ ਜਾ ਸਕਦੇ ਹਨ।
ਜਾਣਕਾਰੀ ਅਨੁਸਾਰ ਆਵਾਰਾ ਪਸ਼ੂਆਂ ਕਰ ਕੇ ਵਾਪਰੇ ਹਾਦਸੇ ਵਿੱਚ ਵਿਅਕਤੀ ਦੀ ਮੌਤ ਹੋਣ ’ਤੇ ਪਰਿਵਾਰ ਨੂੰ ਪੰਜ ਲੱਖ ਰੁਪਏ ਦਿੱਤੇ ਜਾਣਗੇ। ਇਸੇ ਤਰ੍ਹਾਂ ਅਪੰਗ ਵਿਅਕਤੀ ਨੂੰ ਦੋ ਲੱਖ ਰੁਪਏ ਦਿੱਤੇ ਜਾਣਗੇ ਜਦੋਂਕਿ ਸੱਟ ਵੱਜਣ ’ਤੇ ਕਮੇਟੀ ਵੱਲੋਂ ਮੁਆਵਜ਼ਾ ਰਕਮ ਤੈਅ ਕੀਤੀ ਜਾਵੇਗੀ। ਇਸੇ ਤਰ੍ਹਾਂ ਕੁੱਤੇ ਦੇ ਵੱਢਣ ਦੇ ਮਾਮਲਿਆਂ ਵਿੱਚ 10 ਤੋਂ ਲੈ ਕੇ 20 ਹਜ਼ਾਰ ਰੁਪਏ ਤੱਕ ਮੁਆਵਜ਼ਾ ਦਿੱਤਾ ਜਾਵੇਗਾ। ਯੂਟੀ ਪ੍ਰਸ਼ਾਸਨ ਦੇ ਅਧਿਕਾਰੀ ਨੇ ਦੱਸਿਆ ਕਿ ਅਜਿਹੀ ਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਘਟਨਾ ਵਾਲੇ ਦਿਨ ਤੋਂ ਤਿੰਨ ਮਹੀਨੇ ਦੇ ਅੰਦਰ-ਅੰਦਰ ਕਮੇਟੀ ਕੋਲ ਮੁਆਵਜ਼ੇ ਲਈ ਅਰਜ਼ੀ ਦੇਣੀ ਹੋਵੇਗੀ।

Advertisement

Advertisement
Advertisement