ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਸ਼ੱਦਦ ਤੇ ਸ਼ੋਸ਼ਣ ਦਾ ਸ਼ਿਕਾਰ ਨੌਂ ਲੜਕੀਆਂ ਖਾੜੀ ਮੁਲਕਾਂ ’ਚੋਂ ਬਚਾਈਆਂ

06:57 AM Sep 29, 2024 IST
ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਦੌਰਾਨ ਖਾੜੀ ਦੇਸ਼ਾਂ ਵਿੱਚੋਂ ਪਰਤੀਆਂ ਲੜਕੀਆਂ।

ਹਤਿੰਦਰ ਮਹਿਤਾ
ਜਲੰਧਰ, 28 ਸਤੰਬਰ
ਟਰੈਵਲ ਏਜੰਟਾਂ ਵੱਲੋਂ ਮਨੁੱਖੀ ਤਸਕਰੀ ਕਰ ਕੇ ਖਾੜੀ ਦੇਸ਼ਾਂ ਵਿੱਚ ਵੇਚੀਆਂ ਭਾਰਤੀ ਲੜਕੀਆਂ ਵਿੱਚੋਂ ਨੌਂ ਵਤਨ ਪਰਤ ਆਈਆਂ ਹਨ। ਇਨ੍ਹਾਂ ਲੜਕੀਆਂ ਨੂੰ ਇਰਾਕ, ਓਮਾਨ ਅਤੇ ਕਤਰ ਦੇਸ਼ਾਂ ਵਿੱਚ ਟਰੈਵਲ ਏਜੰਟਾਂ ਨੇ ਮੋਟੀਆਂ ਰਕਮਾਂ ਲੈ ਕੇ ਵੇਚ ਦਿੱਤਾ ਸੀ। ਖਾੜੀ ਦੇਸ਼ਾਂ ਤੋਂ ਪਰਤੀਆਂ ਲੜਕੀਆਂ ਨੇ ਦੱਸਿਆ ਕਿ ਓਮਾਨ ਵਿੱਚ ਇੱਕ ਥਾਂ ’ਤੇ 20 ਤੋਂ 25 ਲੜਕੀਆਂ ਫਸੀਆਂ ਹੋਈਆਂ ਸਨ।
ਇਨ੍ਹਾਂ ਲੜਕੀਆਂ ਨੇ ਦੱਸਿਆ ਕਿ ਏਅਰਪੋਰਟ ਤੋਂ ਬਾਹਰ ਆਉਂਦੇ ਸਾਰ ਹੀ ਉਨ੍ਹਾਂ ਕੋਲੋਂ ਸਭ ਤੋਂ ਪਹਿਲਾਂ ਪਾਸਪੋਰਟ ਖੋਹ ਲਏ ਗਏ ਤੇ ਉਨ੍ਹਾਂ ਨੂੰ ਬਹੁ ਮੰਜ਼ਲੀ ਇਮਾਰਤ ਵਿੱਚ ਰੱਖਿਆ ਗਿਆ, ਜਿਸ ਨੂੰ ਉਹ ਦਫਤਰ ਵਜੋਂ ਵਰਤਦੇ ਸਨ। ਇੱਥੋਂ ਹੀ ਲੜਕੀਆਂ ਨੂੰ ਕੰਮ ਕਰਨ ਲਈ ਭੇਜਿਆ ਜਾਂਦਾ ਸੀ ਅਤੇ ਮੁੜ ਦਫ਼ਤਰ ਲਿਆ ਕੇ ਕਮਰੇ ਵਿੱਚ ਬੰਦ ਕਰ ਦਿੱਤਾ ਜਾਂਦਾ ਸੀ। ਇਹ ਕਮਰੇ ਇੱਕ ਤਰ੍ਹਾਂ ਨਾਲ ਜੇਲ੍ਹ ਸਨ ਕਿਉਂਕਿ ਕਮਰਿਆਂ ਨੂੰ ਬਾਹਰੋਂ ਜ਼ਿੰਦਾ ਲਗਾ ਦਿੱਤਾ ਜਾਂਦਾ ਸੀ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਜ਼ਿਲ੍ਹਾ ਜਲੰਧਰ, ਕਪੂਰਥਲਾ, ਫਿਰੋਜ਼ਪੁਰ ਅਤੇ ਮੋਗੇ ਨਾਲ ਸਬੰਧਤ ਇਹ ਨੌਂ ਲੜਕੀਆਂ ਆਪਣੇ ਘਰਾਂ ਨੂੰ ਪਰਤ ਆਈਆਂ ਹਨ। ਇਨ੍ਹਾਂ ਲੜਕੀਆਂ ਵਿੱਚੋਂ ਅੱਜ ਤਿੰਨ ਲੜਕੀਆਂ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚੀਆਂ।
ਉਨ੍ਹਾਂ ਆਪਣੀ ਹੱਡਬੀਤੀ ਸੁਣਾਉਂਦਿਆਂ ਦੱਸਿਆ ਕਿ ਉਨ੍ਹਾਂ ਨੂੰ 35 ਤੋਂ 40 ਹਜ਼ਾਰ ਪ੍ਰਤੀ ਮਹੀਨਾ ਤਨਖਾਹ ਦਾ ਲਾਲਚ ਦੇ ਕੇ ਅਣਮਨੁੱਖੀ ਤਸ਼ਦੱਦ ਕੀਤਾ ਗਿਆ। ਜ਼ਿਲ਼੍ਹਾ ਜਲੰਧਰ ਦੇ ਪਿੰਡ ਦੀ ਰਹਿਣ ਵਾਲੀ ਲੜਕੀ, ਜਿਹੜੀ ਹਾਲ ਹੀ ਵਿੱਚ ਇਰਾਕ ਤੋਂ ਆਈ ਹੈ, ’ਤੇ ਮਹਿਲਾ ਟਰੈਵਲ ਏਜੰਟ ਵੱਲੋਂ ਇਸ ਕਦਰ ਤਸ਼ਦੱਦ ਕੀਤਾ ਗਿਆ ਕਿ ਉਹ ਹਾਲੇ ਵੀ ਇਸ ਸਦਮੇ ਵਿੱਚ ਉੱਭਰ ਨਹੀਂ ਰਹੀ। ਜ਼ਿ ਜਲੰਧਰ ਦੀ ਤੇ ਓਮਾਨ ਤੋਂ ਆਈ ਹੋਰ ਲੜਕੀ ਨੇ ਦੱਸਿਆ ਕਿ ਉੱਥੇ ਜਿਸ ਘਰ ਵਿੱਚ ਉਸ ਨੂੰ ਕੰਮ ਕਰਨ ਲਈ ਭੇਜਿਆ ਗਿਆ ਸੀ, ਉੱਥੇ ਉਸ ਨਾਲ ਬਦਸਲੂਕੀ ਤੇ ਸਰੀਰਕ ਸ਼ੋਸ਼ਣ ਕੀਤਾ ਗਿਆ। ਉਸ ਵੱਲੋਂ ਵਿਰੋਧ ਕਰਨ ’ਤੇ ਉਸ ਦੀ ਕੁੱਟਮਾਰ ਕੀਤੀ ਜਾਂਦੀ ਸੀ।

Advertisement

ਖਾੜੀ ਦੇਸ਼ਾਂ ’ਚ ਆਪਣੀਆਂ ਧੀਆਂ ਨੂੰ ਨਾ ਭੇਜਿਆ ਜਾਵੇ: ਸੀਚੇਵਾਲ

ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖਾੜੀ ਦੇਸ਼ਾਂ ਵਿੱਚ ਆਪਣੀਆਂ ਧੀਆਂ ਨੂੰ ਭੇਜਣ ਤੋਂ ਗੁਰੇਜ਼ ਕਰਨ ਕਿਉਂਕਿ ਟਰੈਵਲ ਏਜੰਟ ਅਤੇ ਖਾਸ ਕਰਕੇ ਪੀੜਤ ਲੜਕੀਆਂ ਦੇ ਰਿਸ਼ਤੇਦਾਰ ਹੀ ਕੁਝ ਪੈਸਿਆਂ ਦੇ ਲਾਲਚ ਵਿੱਚ ਇਨ੍ਹਾਂ ਲੜਕੀਆਂ ਨੂੰ ਅਰਬ ਦੇਸ਼ਾਂ ਵਿੱਚ ਲਿਜਾ ਕੇ ਫਸਾ ਦਿੰਦੇ ਹਨ।

Advertisement
Advertisement