ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੁੱਢਾ ਦਲ ਵੱਲੋਂ ਤਖ਼ਤ ਹਜ਼ੂਰ ਸਾਹਿਬ ਤੋਂ ਫਤਹਿ ਮਾਰਚ

07:32 AM Nov 23, 2023 IST
ਸ੍ਰੀ ਹਜ਼ੂਰ ਸਾਹਿਬ ਵਿਖੇ ਬੁੱਢਾ ਦਲ ਵੱਲੋਂ ਕੱਢੇ ਗਏ ਫਤਿਹ ਮਾਰਚ ਦੀ ਝਲਕ।

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 22 ਨਵੰਬਰ
ਨਿਹੰਗ ਜਥੇਬੰਦੀ ਬੁੱਢਾ ਦਲ ਵਲੋਂ ਜਥੇਬੰਦੀ ਦਾ ਸਥਾਪਨਾ ਦਿਵਸ ਅਤੇ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਫ਼ਤਹਿ ਮਾਰਚ ਅੱਜ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਆਰੰਭ ਕੀਤਾ ਗਿਆ।
ਮਹਾਰਾਸ਼ਟਰ ਵਿੱਚ ਧਰਮ ਪ੍ਰਚਾਰ ਯਾਤਰਾ ’ਤੇ ਗਏ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਅਤੇ ਹੋਰ ਨਿਹੰਗ ਜਥੇਬੰਦੀਆਂ ਨੇ ਮਾਰਚ ਵਿੱਚ ਸ਼ਮੂਲੀਅਤ ਕੀਤੀ। ਫ਼ਤਹਿ ਮਾਰਚ ਦੀ ਅਰੰਭਤਾ ਸਮੇਂ ਗੁਰਦੁਆਰਾ ਬਾਬਾ ਨਿਧਾਨ ਸਿੰਘ ਲੰਗਰ ਸਾਹਿਬ ਦੇ ਬਾਬਾ ਬਲਵਿੰਦਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਗੁਰਦੁਆਰਾ ਬੋਰਡ ਦੇ ਸੁਪਰਡੈਂਟ ਥਾਨ ਸਿੰਘ ਬੁੰਗਈ ਤੋਂ ਇਲਾਵਾ ਅਹੁਦੇਦਾਰ ਤੇ ਮੈਂਬਰ ਆਦਿ ਹਾਜ਼ਰ ਸਨ ਜਿਨ੍ਹਾਂ ਨੇ ਸਿੱਖ ਪਰੰਪਰਾ ਅਨੁਸਾਰ ਖਾਲਸਾਈ ਜੈਕਾਰਿਆਂ ਅਤੇ ਫੁੱਲਾਂ ਦੀ ਵਰਖਾ ਨਾਲ ਮਾਰਚ ਨੂੰ ਰਵਾਨਾ ਕੀਤਾ। ਸੁੰਦਰ ਪਾਲਕੀ ਵਾਲੀ ਵਿਸ਼ੇਸ਼ ਬੱਸ ਨੂੰ ਫੁੱਲਾਂ ਨਾਲ ਸ਼ਿੰਗਾਰਿਆ ਗਿਆ ਸੀ, ਜਿਸ ਵਿੱਚ ਗੁਰੂ ਸਾਹਿਬਾਨ ਤੇ ਸਿੱਖ ਜਰਨੈਲਾਂ ਦੇ ਦੁਰਲੱਭ ਤੇ ਇਤਿਹਾਸਕ ਸ਼ਸਤਰ ਸੁਸ਼ੋਭਿਤ ਸਨ। ਮਾਰਚ ’ਚ ਸ਼ਾਮਲ ਕੀਰਤਨੀ ਜਥਿਆਂ ਨੇ ਗੁਰੂ ਜੱਸ ਗਾਇਨ ਕੀਤਾ।
ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਹ ਫ਼ਤਹਿ ਮਾਰਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਸਵੇਰੇ ਆਰੰਭ ਹੋ ਵੱਖ-ਵੱਖ ਸ਼ਹਿਰਾਂ ਰਾਹੀਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਵਿਖੇ ਪੁੱਜਿਆ, ਜਿਸ ਦੌਰਾਨ ਰਸਤੇ ਵਿੱਚ ਥਾਂ-ਥਾਂ ਸੰਗਤਾਂ ਨੇ ਗੁਰੂ ਸਾਹਿਬਾਨ ਵੱਲੋਂ ਬੁੱਢਾ ਦਲ ਨੂੰ ਬਖਸ਼ੇ ਨਿਸ਼ਾਨ, ਨਗਾਰਿਆਂ ਅਤੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕੀਤੇ ਤੇ ਸਵਾਗਤ ਕੀਤਾ। ਗੁਰਦੁਆਰਾ ਨਾਨਕ ਝੀਰਾ ਬਿਦਰ ਵਿਖੇ ਪੁੱਜਣ ’ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਡਾ. ਬਲਬੀਰ ਸਿੰਘ, ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ, ਭਾਈ ਮਦਨਮੋਹਨ ਸਿੰਘ ਹਜ਼ੂਰੀ ਰਾਗੀ, ਭਾਈ ਬਲਵੰਤ ਸਿੰਘ ਕਥਾਵਾਚਕ, ਮਨਪ੍ਰੀਤ ਸਿੰਘ ਮੈਂਬਰ, ਪ੍ਰਦੀਪ ਸਿੰਘ, ਤੇਜਪਾਲ ਸਿੰਘ, ਰਾਜਵਿੰਦਰ ਸਿੰਘ ਮੈਨੇਜਰ, ਰਵਿੰਦਰ ਸਿੰਘ ਬੁੰਗਈ ਤੇ ਸੰਗਤਾਂ ਵੱਲੋਂ ਜੈਕਾਰਿਆਂ ਨਾਲ ਫ਼ਤਹਿ ਮਾਰਚ ਦਾ ਸਵਾਗਤ ਕੀਤਾ ਗਿਆ। ਰਾਤ ਨੂੰ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਇਆ ਜਿਸ ’ਚ ਰਾਗੀਆਂ, ਢਾਡੀਆਂ, ਪ੍ਰਚਾਰਕਾਂ ਨੇ ਸਿੱਖ ਇਤਿਹਾਸ ਦੀ ਜਾਣਕਾਰੀ ਦਿਤੀ। ਇਸ ਮੌਕੇ ਬਾਬਾ ਜਸਵਿੰਦਰ ਸਿੰਘ ਜੱਸੀ ਯੂਐੱਸਏ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਸੁਖਜੀਤ ਸਿੰਘ ਕਨ੍ਹੱਈਆ, ਬਾਬਾ ਗੁਰਮੁੱਖ ਸਿੰਘ, ਬਾਬਾ ਪ੍ਰੇਮ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ ਆਦਿ ਹਾਜ਼ਰ ਸਨ।

Advertisement

Advertisement