For the best experience, open
https://m.punjabitribuneonline.com
on your mobile browser.
Advertisement

ਕਮਾਂਡੋਜ਼ ਵੱਲੋਂ ਗੁਰਦੁਆਰੇ ਵਿੱਚ ਜਾਂਚ ਦੀ ਵੀਡੀਓ ਵਾਇਰਲ

06:11 AM May 07, 2024 IST
ਕਮਾਂਡੋਜ਼ ਵੱਲੋਂ ਗੁਰਦੁਆਰੇ ਵਿੱਚ ਜਾਂਚ ਦੀ ਵੀਡੀਓ ਵਾਇਰਲ
Advertisement

ਪੱਤਰ ਪ੍ਰੇਰਕ
ਨਰਾਇਣਗੜ੍ਹ, 6 ਮਈ
ਇੱਥੇ ਆਲ ਇੰਡੀਆ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਗੋਬਿੰਦਗੜ੍ਹ ਨੇ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਦੀ ਵਾਇਰਲ ਹੋ ਰਹੀ ਵੀਡੀਓ ਦੀ ਨਿਖੇਧੀ ਕੀਤੀ ਹੈ। ਵੀਡੀਓ ਵਿੱਚ ਕਮਾਂਡੋਜ਼ ਗੁਰੂ ਗ੍ਰੰਥ ਸਾਹਿਬ ਦੇ ਕੋਲ ਟੋਪੀਆਂ ਪਾ ਕੇ ਜਾਂਚ ਕਰਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਤੱਕ ਦਾ ਰਿਕਾਰਡ ਹੈ ਕਿ ਦੇਸ਼ ਦਾ ਕੋਈ ਵੀ ਮੰਤਰੀ ਜਾਂ ਰਾਸ਼ਟਰਪਤੀ ਗੁਰਦੁਆਰਾ ਰਕਾਬਗੰਜ ਸਾਹਿਬ, ਗੁਰਦੁਆਰਾ ਬੰਗਲਾ ਸਾਹਿਬ ਜਾਂ ਹੋਰ ਕਿਸੇ ਵੀ ਗੁਰਦੁਆਰੇ ਮੱਥਾ ਟੇਕਣ ਗਿਆ ਤਾਂ ਉਸ ਦੇ ਕਮਾਂਡੋ ਗੇਟ ’ਤੇ ਹੀ ਰੁਕ ਜਾਂਦੇ ਹਨ ਪਰ ਬੀਤੇ ਦਿਨੀਂ ਸੁਰੱਖਿਆ ਮੁਲਾਜ਼ਮ ਗੁਰੂ ਗ੍ਰੰਥ ਸਾਹਿਬ ਤੱਕ ਪਹੁੰਚੇ ਅਤੇ ਕਈ ਚੀਜ਼ਾਂ ਦੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਸਿੱਖ ਭਾਈਚਾਰੇ ਦੇ ਹਿਰਦੇ ਵਲੂੰਧਰੇ ਗਏ ਹਨ। ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੁਖਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਜਿਹਾ ਅਣਗਹਿਲੀ ਕਾਰਨ ਹੋਇਆ ਹੈ।

Advertisement

ਗੁਰਦੁਆਰਾ ਕਮੇਟੀ ਦੇ ਸਕੱਤਰ ਨੇ ਮੁਆਫੀ ਮੰਗੀ

ਗੁਰਦੁਆਰਾ ਰਾਤਗੜ੍ਹ ਸਾਹਿਬ ਦੇ ਸਕੱਤਰ ਗੁਰਜੰਟ ਸਿੰਘ ਨੇ ਕਿਹਾ ਕਿ ਕਾਹਲੀ ਵਿੱਚ ਸਟੇਜ ’ਤੇ ਚੜ੍ਹੇ ਸੁਰੱਖਿਆ ਮੁਲਾਜ਼ਮਾਂ ਨੇ ਸਿਰਫ ਸਟੇਜ ’ਤੇ ਪਏ ਯਾਦਗਾਰੀ ਚਿਨ੍ਹਾਂ ਅਤੇ ਮਠਿਆਈਆਂ ਦੇ ਡੱਬੇ ਹੀ ਚੈੱਕ ਕੀਤੇ ਸਨ ਜਿਨ੍ਹਾਂ ਨੂੰ ਉਨ੍ਹਾਂ ਰੋਕਣ ਦਾ ਯਤਨ ਵੀ ਕੀਤਾ ਸੀ। ਗੁਰੂ ਗ੍ਰੰਥ ਸਾਹਿਬ ਦੀ ਚੈਕਿੰਗ ਦੇ ਲੱਗ ਰਹੇ ਦੋਸ਼ਾਂ ਬਾਰੇ ਉਨ੍ਹਾਂ ਕਿਹਾ ਕਿ ਅਜਿਹਾ ਕੁੱਝ ਨਹੀਂ ਹੋਇਆ। ਇਹ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਇਹ ਘਟਨਾ ਅਣਗਹਿਲੀ ਕਾਰਨ ਵਾਪਰੀ ਹੈ। ਇਸ ਸਬੰਧੀ ਉਹ ਸੰਗਤ ਤੋਂ ਮੁਆਫ਼ੀ ਮੰਗਦੇ ਹਨ।

Advertisement
Author Image

joginder kumar

View all posts

Advertisement
Advertisement
×