ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Video - Punjab News: ਪਦਮਸ੍ਰੀ ਸੁਰਜੀਤ ਪਾਤਰ ਦੇ ਨਾਂ ’ਤੇ ਬਣੇਗਾ ਐਥਿਕਲ ਏਆਈ ਸੈਂਟਰ

01:51 PM Jan 14, 2025 IST
ਮਰਹੂਮ ਸ਼ਾਇਰ ਪਦਮਸ੍ਰੀ ਸੁਰਜੀਤ ਪਾਤਰ ਬਾਰੇ ਲਿਖੀ ਕਿਤਾਬ ਰਿਲੀਜ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹੋਰ ਪਤਵੰਤੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਸ਼ਾਇਰ ਦੀ ਯਾਦ ’ਚ ਹੋਏ ਸਮਾਗਮ ਦੌਰਾਨ ਕੀਤਾ ਐਲਾਨ; ਯੂਨੀਵਰਸਿਟੀ ’ਚ ਹੀ ਬਣਾਇਆ ਜਾਵੇਗਾ ਕੇਂਦਰ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 14 ਜਨਵਰੀ
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister of Punjab Bhagwant Singh Mann) ਨੇ ਮੰਗਲਵਾਰ ਨੂੰ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਉੱਘੇ ਸ਼ਾਇਰ ਪਦਮਸ੍ਰੀ ਮਰਹੂਮ ਸੁਰਜੀਤ ਪਾਤਰ ਦੇ ਨਾਂ ’ਤੇ ਸੁਰਜੀਤ ਪਾਤਰ ਐਥਿਕਲ ਏਆਈ ਸੈਂਟਰ (Surjit Patar Ethical AI Center) ਬਣਾਉਣ ਦਾ ਐਲਾਨ ਕੀਤਾ ਹੈ। ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ (Guru Nanak Dev University - GNDU) ਵਿੱਚ ਸੁਰਜੀਤ ਪਾਤਰ ਦੀ ਯਾਦ ਵਿੱਚ ਕੀਤੇ ਗਏ ਇੱਕ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਪੁੱਜੇ ਸਨ।
ਇਹ ਸਮਾਗਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪੰਜਾਬ ਕਲਾ ਪਰਿਸ਼ਦ ਅਤੇ ਭਾਸ਼ਾ ਵਿਭਾਗ ਪਟਿਆਲਾ ਦੇ ਸਹਿਯੋਗ ਨਾਲ ਕਰਵਾਇਆ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਮਰਹੂਮ ਸੁਰਜੀਤ ਪਾਤਰ ਨਾਲ ਆਪਣੀ ਨੇੜਤਾ ਦੇ ਕਿੱਸੇ ਅਤੇ ਉਨ੍ਹਾਂ ਨੂੰ ਸੁਣਾਈ ਆਪਣੀ ਇੱਕ ਕਵਿਤਾ ਵੀ ਸਾਂਝੀ ਕੀਤੀ।

Advertisement

ਦੇਖੋ ਵੀਡੀਓ: 

ਸਮਾਗਮ ਵਿੱਚ ਮਰਹੂਮ ਸ਼ਾਇਰ ਦੀ ਪਤਨੀ ਭੁਪਿੰਦਰ ਕੌਰ ਪਾਤਰ, ਉਨ੍ਹਾਂ ਦੇ ਭਰਾ ਅਤੇ ਪੁੱਤਰ ਵੀ ਪੁੱਜੇ ਹੋਏ ਸਨ, ਜਿਨ੍ਹਾਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸੁਰਜੀਤ ਪਾਤਰ ਬਾਰੇ ਲਿਖੀ ਹੋਈ ਇੱਕ ਪੁਸਤਕ ਵੀ ਰਿਲੀਜ਼ ਕੀਤੀ ਗਈ।
ਮਰਹੂਮ ਸ਼ਾਇਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਨਾਂ ’ਤੇ ਇੱਥੇ ਆਰਟੀਫਿਸ਼ਅਲ ਇੰਟੈਲੀਜੈਂਸ (Artificial Intelligence - AI) ਸਬੰਧੀ ਇੱਕ ਕੇਂਦਰ ਸਥਾਪਿਤ ਕੀਤਾ ਜਾਵੇਗਾ, ਜਿਸ ਵਿੱਚ ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ ਅਤੇ ਇਸ ਸਬੰਧ ਵਿੱਚ ਸਰਕਾਰ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਗੋਲਡਨ ਜੁਬਲੀ ਕਨਵੈਂਸ਼ਨ ਸੈਂਟਰ ਵਿੱਚ ਕੀਤੇ ਜਾ ਰਹੇ ਇਸ ਸਮਾਗਮ ਵਿੱਚ ਵੱਡੀ ਗਿਣਤੀ ਸ਼ਾਇਰ, ਲੇਖਕ, ਬੁੱਧੀਜੀਵੀ ਅਤੇ ਸਾਹਿਤ ਪ੍ਰੇਮੀ ਹਿੱਸਾ ਲੈ ਰਹੇ ਹਨ।

Advertisement

Advertisement