ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Video: ਸੁਖਬੀਰ ਨੂੰ ਸਿਆਸੀ ਸਜ਼ਾ ਪਹਿਲਾਂ ਹੀ ਮਿਲ ਚੁੱਕੀ, ਹੁਣ ਧਾਰਮਿਕ ਸਜ਼ਾ ਮਿਲੀ: ਬਾਜਵਾ

06:40 PM Dec 03, 2024 IST
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 3 ਦਸੰਬਰ
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Punjab Legislative Assembly LoP Partap Singh Bajwa) ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਵਾਸੀਆਂ ਨੇ ਸਿਆਸੀ ਸਜ਼ਾ ਤਾਂ ਪਹਿਲਾਂ ਹੀ ਦੇ ਦਿੱਤੀ ਸੀ ਅਤੇ ਹੁਣ ਉਸ ਨੂੰ ਸ੍ਰੀ ਅਕਾਲ ਤਖ਼ਤ ਤੋਂ ਧਾਰਮਿਕ ਸਜ਼ਾ ਹੀ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਤੋਂ ਜੋ ਵੀ ਫ਼ੈਸਲਾ ਸੁਣਾਇਆ ਜਾਂਦਾ ਹੈ, ਉਸ ਨੂੰ ਦੁਨੀਆਂ ਭਰ ਦੀ ਸਿੱਖ ਸੰਗਤ ਸ਼ਰਧਾ ਨਾਲ ਮੰਨਦੀ ਹੈ ਅਤੇ ਉਸ ਬਾਰੇ ਉਹ ਕੋਈ ਟਿੱਪਣੀ ਨਹੀਂ ਕਰਨਗੇ।
ਉਨ੍ਹਾਂ ਕਿਹਾ, “ਪਿਛਲੇ ਕੁਝ ਸਾਲਾਂ ਤੋਂ ਉਨ੍ਹਾਂ (ਸ਼੍ਰੋਮਣੀ ਅਕਾਲੀ ਦਲ) ਦੀ ਕਾਰਗੁਜ਼ਾਰੀ ਲਗਾਤਾਰ ਨਿਘਾਰ ਵੱਲ ਜਾ ਰਹੀ ਹੈ, ਜਿਸ ਕਾਰਨ ਲੋਕਾਂ ਨੇ ਪਾਰਟੀ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਨੂੰ ਪਹਿਲਾਂ ਹੀ ਸਿਆਸੀ ਸਜ਼ਾ ਦਿੱਤੀ ਜਾ ਚੁੱਕੀ ਹੈ। ਲੋਕ ਹੁਣ ਧਾਰਮਿਕ ਸਜ਼ਾ ਦੀ ਉਡੀਕ ਕਰ ਰਹੇ ਸਨ... ਜੋ ਉਨ੍ਹਾਂ ਨੂੰ ਅਕਾਲ ਤਖ਼ਤ ਨੇ ਸੁਣਾ ਦਿੱਤੀ ਹੈ।"
ਦੇਖੋ ਵੀਡੀਓ:

Advertisement

ਖ਼ਬਰ ਏਜੰਸੀ ਏਐਨਆਈ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ, "ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਅੱਗੇ ਦੁਨੀਆ ਭਰ ਦਾ ਸਿੱਖ ਭਾਈਚਾਰਾ ਉਸ ਦਾ ਪਾਲਣ ਕਰਦਾ ਹੈ। ਉਹ ਅੰਤਿਮ ਤੇ ਨਿਰਵਿਵਾਦ ਫ਼ੈਸਲਾ ਹੁੰਦਾ ਹੈ ਹੈ… ਅਸੀਂ ਉਨ੍ਹਾਂ ਦੇ ਫੈਸਲੇ ਅੱਗੇ ਸਿਰ ਝੁਕਾਉਂਦੇ ਹਾਂ।" ਉਨ੍ਹਾਂ ਕਿਹਾ, "ਪਹਿਲਾਂ 2017 ਵਿਚ ਸਿਆਸੀ ਫ਼ੈਸਲਾ ਆਇਆ ਜਿਸ ਵਿਚ ਪੰਜਾਬ ਵਾਸੀਆਂ ਖ਼ਾਸਕਰ ਸਿੱਖਾਂ ਨੇ ਸ਼੍ਰੋਮਣੀ ਅਕਾਲੀ ਦਲ ਖਿ਼ਲਾਫ਼ ਫ਼ਤਵਾ ਦਿੱਤਾ, ਫਿਰ 2019 ਵਿਚ ਲੋਕ ਸਭਾ ਚੋਣਾਂ ਵਿਚ ਲੋਕਾਂ ਨੇ ਅਕਾਲੀ ਦਲ ਨੂੰ ਨਕਾਰ ਦਿੱਤਾ ਅਤੇ ਫਿਰ 2022 ਅਤੇ ਹੁਣ 2024 ਵਿਚ ਵੀ ਅਜਿਹਾ ਹੀ ਵਾਪਰਿਆ।"
ਇਸੇ ਤਰ੍ਹਾਂ ਕਿਸਾਨਾਂ ਦੇ ਮੁੱਦੇ ਅਤੇ ਉਨ੍ਹਾਂ ਦੇ ਦਿੱਲੀ ਕੂਚ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੋਂ ਦੇਸ਼ ਵਿਚ ਮੋਦੀ ਸਰਕਾਰ ਆਈ ਹੈ, ਉਦੋਂ ਤੋਂ ਹੀ ਸਰਕਾਰ ਨੇ ਅਜਿਹਾ ਕੋਈ ਫ਼ੈਸਲਾ ਨਹੀਂ ਲਿਆ ਜਿਹੜਾ ਦੇਸ਼ ਦੇ ਕਿਸਾਨਾਂ ਦੀ ਬਿਹਤਰੀ ਵਾਲਾ ਹੋਵੇ। ਉਨ੍ਹਾਂ ਕਿਹਾ, "ਕਿਸਾਨਾਂ ਨੇ ਜੋ ਮੁੱਦੇ ਚੁੱਕੇ ਹਨ, ਖ਼ਾਸਕਰ ਘੱਟੋ-ਘੱਟ ਸਮਰਥਨ ਮੁੱਖ (MSP) ਤਾਂ ਕਿਸਾਨਾਂ ਦਾ ਕਾਨੂੰਨੀ ਹੱਕ ਬਣਦਾ ਹੈ, ਜਿਸ ਨੁੰ ਸਾਰੀਆਂ ਸਰਕਾਰਾਂ ਨੇ ਮੰਨਿਆ ਹੈ।"
ਦੇਖੋ ਵੀਡੀਓ (2):

ਉਨ੍ਹਾਂ ਦੋਸ਼ ਲਾਇਆ, "ਜੇ ਇਸ ਵਾਰ ਝੋਨੇ ਦੇ ਸੀਜ਼ਨ ਨੁੰ ਦੇਖਿਆ ਜਾਵੇ ਤਾਂ ਪੰਜਾਬ ਭਰ ਦੀਆਂ ਮੰਡੀਆਂ ਵਿਚ ਝੋਨੇ ਦੀ ਫ਼ੀ ਕੁਇੰਟਲ 300 ਰੁਪਏ ਦੀ ਲੁੱਟ ਹੋਈ ਹੈ। ਇੰਝ ਵਪਾਰੀਆਂ ਨੇ ਦੋਵੇਂ ਸਰਕਾਰਾਂ ਸੂਬੇ ਦੀ ਆਪ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਮਿਲੀਭੁਗਤ ਨਾਲ ਕਿਸਾਨਾਂ ਦਾ ਕਰੀਬ ਸਾਢੇ ਪੰਜ ਤੇ 6000 ਕਰੋੜ ਰੁਪਿਆ ਲੁੱਟਿਆ ਗਿਆ ਹੈ, ਜਿਸ ਦਾ ਅਸੀਂ ਵਿਰੋਧ ਕਰਦੇ ਹਾਂ।" ਉਨ੍ਹਾਂ ਪੰਜਾਬ ਤੇ ਹਰਿਆਣਾ ਵਿਚ ਡੀਏਪੀ ਦੀ ਕਮੀ ਦੀ ਗੱਲ ਵੀ ਕੀਤੀ ਅਤੇ ਕਿਹਾ ਕਿ ਕਿਸਾਨ ਆਪਣੇ ਜਮਹੂਰੀ ਹੱਕ ਤਹਿਤ ਦਿੱਲੀ ਜਾ ਰਹੇ ਹਨ, ਪਰ ਇਸ ਦੌਰਾਨ ਉਹ ਇਸ ਗੱਲ ਦਾ ਜ਼ਰੂਰ ਧਿਆਨ ਰੱਖਣ ਕਿ ਇਸ ਕਾਰਨ ਆਮ ਜਨਤਾ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।
Advertisement
Advertisement