Video: ਤ੍ਰਿਣਮੂਲ ਕਾਂਗਰਸ ਦੀ ਸਾਗਰਿਕਾ ਘੋਸ਼ ਵੱਲੋਂ ਰਿਜੀਜੂ ਖ਼ਿਲਾਫ਼ ਮਰਿਆਦਾ ਮਤੇ ਦਾ ਨੋਟਿਸ
ਤ੍ਰਿਣਮੂਲ ਕਾਂਗਰਸ (TMC) ਦੀ ਰਾਜ ਸਭਾ ਮੈਂਬਰ ਸਾਗਰਿਕਾ ਘੋਸ਼ (Sagarika Ghose) ਨੇ ਵੀਰਵਾਰ ਨੂੰ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜੀਜੂ (Parliamentary Affairs Minister Kiren Rijiju) ਖ਼ਿਲਾਫ਼ ਵਿਰੋਧੀ ਧਿਰ ਦੇ ਆਗੂਆਂ ਖ਼ਿਲਾਫ਼ ਰਾਜ ਸਭਾ ਵਿਚ ਅਪਮਾਨਜਨਕ ਟਿੱਪਣੀ ਕਰਨ ਲਈ ਮਰਿਆਦਾ ਮਤੇ ਦਾ ਨੋਟਿਸ ਦਿੱਤਾ ਹੈ। ਇਕ ਸੂਤਰ ਨੇ ਦੱਸਿਆ ਕਿ ਨੋਟਿਸ 'ਤੇ ਵਿਰੋਧੀ ਪਾਰਟੀਆਂ ਦੇ 60 ਮੈਂਬਰਾਂ ਨੇ ਦਸਤਖ਼ਤ ਕੀਤੇ ਹਨ।
ਬੀਬੀ ਘੋਸ਼ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ, "ਕੱਲ੍ਹ ਸਦਨ ਵਿੱਚ ਵਿਰੋਧੀ ਧਿਰ ਨੂੰ ਸੰਬੋਧਿਤ ਕਰਦੇ ਹੋਏ ਸ੍ਰੀ ਰਿਜੀਜੂ ਨੇ ਕਿਹਾ ਕਿ ਤੁਸੀਂ ਸਾਰੇ ਇਸ ਸਦਨ ਵਿੱਚ ਹੋਣ ਦੇ ਲਾਇਕ ਨਹੀਂ ਹੋ... ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਸੰਸਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਪਣੀ ਕੋਸ਼ਿਸ਼ ਕਰਨ ਦੀ ਬਜਾਏ ਵਾਰ-ਵਾਰ ਵਿਰੋਧੀ ਧਿਰ ਦਾ ਅਪਮਾਨ ਕਰਨਾ ਕਰਨ ਨੂੰ ਤਰਜੀਹ ਦਿੱਤੀ।”
ਦੇਖੋ ਵੀਡੀਓ:
ਵਿਰੋਧੀ ‘ਇੰਡੀਆ’ ਗੱਠਜੋੜ (INDIA Block) ਦੇ 60 ਸੰਸਦ ਮੈਂਬਰਾਂ ਨੇ ਮੰਗਲਵਾਰ ਨੂੰ ਧਨਖੜ ਦੇ ਖਿਲਾਫ ਬੇਭਰੋਸਗੀ ਦਾ ਮਤਾ ਲਿਆਉਣ ਲਈ ਵੀ ਰਾਜ ਸਭਾ ਵਿੱਚ ਇੱਕ ਨੋਟਿਸ ਭੇਜਿਆ ਹੈ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਧਨਖੜ ਉੱਪਰਲੇ ਸਦਨ ਦੇ ਚੇਅਰਮੈਨ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਵਿਰੋਧੀ ਧਿਰ ਨਾਲ ਬਹੁਤ ਹੀ ‘ਪੱਖਪਾਤੀ’ ਰਵੱਈਆ ਅਪਣਾ ਰਹੇ ਹਨ ਤੇ ਇਕ ਤਰ੍ਹਾਂ ਸਰਕਾਰ ਦੇ ‘ਤਰਜਮਾਨ’ ਵਾਂਗ ਕੰਮ ਕਰ ਰਹੇ ਹਨ। -ਪੀਟੀਆਈ