ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਨੰਤ ਅੰਬਾਨੀ-ਰਾਧਿਕਾ ਦੇ ਜੰਗਲ-ਥੀਮ ਵਾਲੇ ਪ੍ਰੀ-ਵੈਡਿੰਗ ਸ਼ੂਟ ਦੀਆਂ ਵੀਡੀਓਜ਼ ਵਾਇਰਲ

02:08 PM Mar 03, 2024 IST

ਜਾਮਨਗਰ (ਗੁਜਰਾਤ), 3 ਮਾਰਚ
ਇਥੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਤੋਂ ਪਹਿਲਾਂ ਦੇ ਜਸ਼ਨ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਅੰਬਾਨੀ ਪਰਿਵਾਰ ਅਤੇ ਮਹਿਮਾਨਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਰਿਲਾਇੰਸ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦਾ ਸਭ ਤੋਂ ਛੋਟਾ ਪੁੱਤਰ ਅਨੰਤ ਅੰਬਾਨੀ ਇਸ ਸਾਲ ਦੇ ਅੰਤ ਵਿੱਚ ਸਨਅਤਕਾਰ ਵੀਰੇਨ ਮਰਚੈਂਟ ਦੀ ਧੀ ਰਾਧਿਕਾ ਮਰਚੈਂਟ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਿਹਾ ਹੈ। ਜੰਗਲ-ਥੀਮ ਵਾਲੇ ਪ੍ਰੀ ਵੈਡਿੰਗ ਸ਼ੂਟ ਦੀਆਂ ਕਈ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ। ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਨੇ ਸਮਾਰੋਹ ਦੀਆਂ ਕੁਝ ਝਲਕੀਆਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ। ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਤਿੰਨ ਦਿਨਾ ਪ੍ਰੀ-ਵੈਡਿੰਗ ਫੈਸਟੀਵਲ ਸ਼ੁੱਕਰਵਾਰ ਨੂੰ ਜਾਮਨਗਰ ਵਿੱਚ ਸ਼ੁਰੂ ਹੋਇਆ ਸੀ। ਰਿਲਾਇੰਸ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਸਭ ਤੋਂ ਛੋਟੇ ਪੁੱਤਰ ਅਨੰਤ ਦੇ ਵਿਆਹ ਤੋਂ ਪਹਿਲਾਂ ਦੇ ਜਸ਼ਨਾਂ ਵਿੱਚ ਸ਼ਾਮਲ ਹੋਣ ਲਈ ਦੁਨੀਆ ਭਰ ਦੇ ਮਹਿਮਾਨ ਜਾਮਨਗਰ ਗੁਜਰਾਤ ਪਹੁੰਚੇ ਹੋਏ ਹਨ। ਇਸ ਸਮਾਰੋਹ ’ਚ ਸ਼ਾਹਰੁਖ ਖਾਨ, ਸਲਮਾਨ ਖਾਨ, ਰਣਬੀਰ ਕਪੂਰ ਵਰਗੀਆਂ ਬਾਲੀਵੁੱਡ ਹਸਤੀਆਂ ਤੋਂ ਲੈ ਕੇ ਐਮਐਸ ਧੋਨੀ, ਰੋਹਿਤ ਸ਼ਰਮਾ ਵਰਗੀਆਂ ਮਸ਼ਹੂਰ ਖੇਡ ਹਸਤੀਆਂ ਪਹੁੰਚੀਆਂ ਹਨ।

Advertisement

Advertisement