ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਨ ਸਭਾ ਚੋਣਾਂ: ਹਾਰ ਤੋਂ ਬਾਅਦ ਨਾ ਲੱਗੇ ਅਕਾਲੀ ਦਲ ਦੇ ਪੈਰ

08:51 AM Aug 28, 2024 IST

ਮਹਿੰਦਰ ਸਿੰਘ ਰੱਤੀਆਂ
ਮੋਗਾ, 27 ਅਗਸਤ
ਸੂਬੇ ਵਿੱਚ ਆਪਣੀ ਗੁਆਚੀ ਸਿਆਸੀ ਜ਼ਮੀਨ ਤਲਾਸ਼ ਰਹੇ ਸ਼੍ਰੋਮਣੀ ਅਕਾਲੀ ਦਲ ਲਈ ਹੁਣ ਮੁੜ ਪੈਰ ਜਮਾਉਣੇ ਸੌਖੇ ਨਹੀਂ ਜਾਪਦੇ। ਸੱਤਾਹੀਣ ਹੋਣ ਮਗਰੋਂ ਪਾਰਟੀ ’ਚ ਛਿੜਿਆ ਗ੍ਰਹਿ ਯੁੱਧ ਠੰਢਾ ਨਹੀਂ ਹੋ ਰਿਹਾ। ਟਕਸਾਲੀ ਅਕਾਲੀ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਬਗਾਵਤ ਨਾਲ ਪਾਰਟੀ ਅੰਦਰਲਾ ਸੰਕਟ ਹੋਰ ਗੰਭੀਰ ਰੂਪ ਧਾਰਨ ਕਰ ਗਿਆ ਹੈ।
ਗਿੱਦੜਬਾਹਾ ਵਿਧਾਨ ਸਭਾ ਹਲਕਾ ਅਕਾਲੀ ਦਲ ਦਾ ਕਿਲਾ ਮੰਨਿਆ ਜਾਂਦਾ ਹੈ ਤੇ ਸੁਖਬੀਰ ਸਿੰਘ ਬਾਦਲ ਨੇ ਆਪਣੇ ਇਸ ਕਿਲੇ ਨੂੰ ਢਹਿ-ਢੇਰੀ ਹੋਣ ਤੋਂ ਬਚਾਉਣ ਲਈ ਆਮ ਲੋਕਾਂ ਤੱਕ ਪਹੁੰਚ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਕਾਲੀ ਦਲ ਨੇ ਸਿਆਸਤ ਦਾ ਸਿਖ਼ਰ ਵੀ ਛੋਹਿਆ ਪਰ ਹੁਣ ਪਾਰਟੀ ਨਿਘਾਰ ਵੀ ਦੇਖ ਰਹੀ ਹੈ। ਕਈ ਵੱਡੇ ਅਕਾਲੀ ਆਗੂ ਪਾਰਟੀ ਛੱਡ ਚੁੱਕੇ ਹਨ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਦੇਹਾਂਤ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਇਕ ਅਧਿਆਇ ਖ਼ਤਮ ਹੋਣਾ ਮੰਨਿਆ ਜਾ ਰਿਹਾ ਹੈ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਨਮੋਸ਼ੀਜਨਕ ਹਾਰ ਲੀਡਰਸ਼ਿਪ ਲਈ ਵੱਡਾ ਝਟਕਾ ਸੀ। ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਦੀ ਮਜ਼ਬੂਤੀ ਤੇ ਵਰਕਰਾਂ ਦੇ ਮਨੋਬਲ ਨੂੰ ਮੁੜ ਉੱਚਾ ਚੁੱਕਣ ਦੇ ਮਕਸਦ ਨਾਲ ‘ਪੰਜਾਬ ਬਚਾਓ ਯਾਤਰਾ’ ਸ਼ੁਰੂ ਕੀਤੀ ਪਰ ਇਸ ਦਾ ਵੀ ਪਾਰਟੀ ਨੂੰ ਕੋਈ ਲਾਭ ਨਾ ਹੋਇਆ। ਲੋਕ ਸਭਾ ਚੋਣਾਂ ਵਿੱਚ ਜਿਥੇ ਅਕਾਲੀ ਦਲ ਦੇ ਦਸ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ।

Advertisement

ਮੋਗਾ ਵਿੱਚ ਵੱਡੇ ਆਗੂ ਛੱਡ ਚੁੱਕੇ ਹਨ ਪਾਰਟੀ

ਮੋਗਾ ਜ਼ਿਲ੍ਹੇ ਵਿੱਚ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ਮਗਰੋਂ ਇਥੇ ਪਾਰਟੀ ’ਚ ਕੋਈ ਵੱਡਾ ਆਗੂ ਨਹੀਂ ਰਿਹਾ। ਇਥੋਂ ਇੱਕ ਦਹਾਕੇ ਦੌਰਾਨ ਜ਼ਿਲ੍ਹਾ ਕਾਂਗਰਸ ਦੇ ਮੌਜੂਦਾ ਪ੍ਰਧਾਨ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ, ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਸਾਬਕਾ ਵਿਧਾਇਕ ਰਾਜਵਿੰਦਰ ਕੌਰ ਭਾਗੀਕੇ, ਸਾਬਕਾ ਡੀਜੀਪੀ ਪਰਮਦੀਪ ਸਿੰਘ ਗਿੱਲ, ਸਾਬਕਾ ਸੂਚਨਾ ਕਮਿਸ਼ਨਰ ਨਿਧੜਕ ਸਿੰਘ ਬਰਾੜ, ਨਿਹਾਲ ਸਿੰਘ ਵਾਲਾ ਤੋਂ ਕਾਂਗਰਸ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਕਦੇ ਅਕਾਲੀ ਦਲ ਵਿੱਚ ਹੁੰਦੇ ਸਨ ਪਰ ਹੁਣ ਇਹ ਸਾਰੇ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ ਜਾਂ ਹੋਰ ਪਾਰਟੀਆਂ ਵਿੱਚ ਚਲੇ ਗਏ ਹਨ। ਇਸ ਸੰਕਟ ਬਾਰੇ ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਮਨਮਰਜ਼ੀ ਦੇ ਫ਼ੈਸਲਿਆਂ ਅਤੇ ਆਪਹੁਦਰੀਆਂ ਕਾਰਨ ਪਾਰਟੀ ਨੂੰ ਆਹ ਦਿਨ ਦੇਖਣੇ ਪੈ ਰਹੇ ਹਨ।

Advertisement
Advertisement