For the best experience, open
https://m.punjabitribuneonline.com
on your mobile browser.
Advertisement

ਵਿਧਾਨ ਸਭਾ ਚੋਣਾਂ: ਸੁਰੱਖਿਆ ਬਲਾਂ ਵੱਲੋਂ ਰਾਣੀਆਂ ਤੇ ਰੋੜੀ ’ਚ ਫਲੈਗ ਮਾਰਚ

09:08 AM Sep 08, 2024 IST
ਵਿਧਾਨ ਸਭਾ ਚੋਣਾਂ  ਸੁਰੱਖਿਆ ਬਲਾਂ ਵੱਲੋਂ ਰਾਣੀਆਂ ਤੇ ਰੋੜੀ ’ਚ ਫਲੈਗ ਮਾਰਚ
ਸਿਰਸਾ ਜ਼ਿਲ੍ਹੇ ਵਿੱਚ ਫਲੈਗ ਮਾਰਚ ਕਰਦੇ ਹੋਏ ਸਰੱਖਿਆ ਬਲਾਂ ਦੇ ਜਵਾਨ।
Advertisement

ਪ੍ਰਭੂ ਦਿਆਲ
ਸਿਰਸਾ, 7 ਸਤੰਬਰ
ਵਿਧਾਨ ਸਭਾ ਦੀਆਂ ਚੋਣਾਂ ਨੂੰ ਸ਼ਾਂਤੀਪੂਰਨ ਨੇਪਰੇ ਚਾੜ੍ਹਨ ਦੇ ਉਦੇਸ਼ ਨਾਲ ਸੁੱਖਿਆ ਬਲਾਂ ਨੇ ਅੱਜ ਰਾਣੀਆਂ ਤੇ ਰੋੜੀ ਖੇਤਰਾਂ ’ਚ ਫਲੈਗ ਮਾਰਚ ਕੀਤਾ। ਰੋੜੀ ਵਿੱਚ ਫਲੈਗ ਮਾਰਚ ਪਿੰਡ ਰੋੜੀ ਤੋਂ ਸ਼ੁਰੂ ਹੋਇਆ ਜੋ ਫੱਗੂ, ਕਰੰਗਵਾਲੀ, ਝੋਰੜ ਰੋਹੀ, ਪਜਾਮਾਲਾ, ਅਲੀਕਾਂ ਅਤੇ ਥਿਰਾਜ ਪਿੰਡ ’ਚ ਜਾ ਕੇ ਸਮਾਪਤ ਹੋਇਆ। ਉਧਰ ਰਾਣੀਆਂ ਕਸਬੇ ਤੋਂ ਸ਼ੁਰੂ ਹੋਇਆ ਫਲੈਗ ਮਾਰਚ ਓਟੂ, ਕੁਤਾਵੱਢ ਅਤੇ ਗੋਵਿੰਦਪੁਰਾ ਪਿੰਡ ’ਚ ਸਮਾਪਤ ਹੋਇਆ। ਫਲੈਗ ਮਾਰਚ ਦੌਰਾਨ ਅਧਿਕਾਰੀਆਂ ਅਤੇ ਜਵਾਨਾਂ ਨੇ ਲੋਕਾਂ ਨੂੰ ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਸ਼ਾਂਤੀਪੂਰਨ ਨੇਪਰੇ ਚਾੜ੍ਹਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤੀਪੂਰਵਕ ਵੋਟਾਂ ਪਾਉਣ ਦੀ ਅਪੀਲ ਕੀਤੀ। ਐੱਸਪੀ ਵਿਕਰਾਂਤ ਭੂਸ਼ਣ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਜਾਂ ਖੇਤਰ ਹਨ, ਉੱਥੇ ਸੁਰੱਖਿਆ ਦੇ ਨਜ਼ਰੀਏ ਤੋਂ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਐੱਸਪੀ ਵਿਕਰਾਂਤ ਭੂਸ਼ਣ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਸੁਤੰਤਰ ਢੰਗ ਨਾਲ ਕਰਵਾਉਣਾ ਪੁਲੀਸ ਦੀ ਮੁੱਖ ਤਰਜੀਹ ਹੈ, ਜਿਸ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿੱਥੇ ਜ਼ਿਲ੍ਹਾ ਪੁਲੀਸ ਵੱਲੋਂ ਜ਼ਿਲ੍ਹੇ ਅੰਦਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ, ਉੱਥੇ ਹੀ ਜ਼ਿਲ੍ਹੇ ਨਾਲ ਲੱਗਦੀਆਂ ਪੰਜਾਬ ਅਤੇ ਰਾਜਸਥਾਨ ਦੀਆਂ ਸਰਹੱਦਾਂ ’ਤੇ ਵੀ ਸਖ਼ਤ ਚੌਕਸੀ ਵਰਤੀ ਜਾ ਰਹੀ ਹੈ।

Advertisement
Advertisement
Author Image

Advertisement