ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਨ ਸਭਾ ਚੋਣਾਂ: ਪਹਿਲੇ ਦਿਨ ਕਿਸੇ ਉਮੀਦਵਾਰ ਨੇ ਨਹੀਂ ਭਰਿਆ ਨਾਮਜ਼ਦਗੀ ਪੱਤਰ

08:45 AM Sep 06, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 5 ਸਤੰਬਰ
ਜ਼ਿਲ੍ਹਾ ਚੋਣ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਸ਼ਾਂਤਨੂੰ ਸ਼ਰਮਾ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਆਮ ਚੋਣਾਂ ਲਈ ਜ਼ਿਲ੍ਹੇ ਦੇ ਸਾਰੇ ਪੰਜ ਵਿਧਾਨ ਸਭਾ ਹਲਕਿਆਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਮਿੰਨੀ ਸਕੱਤਰੇਤ ਵਿੱਚ ਸਥਿਤ ਕਮਰਾ ਨੰਬਰ 40 ਵਿੱਚ 45-ਸਿਰਸਾ ਵਿਧਾਨ ਸਭਾ ਲਈ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 12 ਸਤੰਬਰ ਤੱਕ ਦਾਖਲ ਕੀਤੇ ਜਾ ਸਕਦੇ ਹਨ, 13 ਸਤੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ 16 ਸਤੰਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। 5 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 8 ਅਕਤੂਬਰ ਨੂੰ ਚੋਣ ਨਤੀਜੇ ਐਲਾਨੇ ਜਾਣਗੇ।

Advertisement

Advertisement