ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਨ ਸਭਾ ਚੋਣਾਂ: ਸਾਬਕਾ ਮੰਤਰੀ ਰਣਜੀਤ ਸਿੰਘ ਵੱਲੋਂ ਸ਼ਕਤੀ ਪ੍ਰਦਰਸ਼ਨ

07:42 AM Sep 09, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਣਜੀਤ ਸਿੰਘ ਚੌਟਾਲਾ।

ਜਗਤਾਰ ਸਮਾਲਸਰ
ਏਲਨਾਬਾਦ, 8 ਸਤੰਬਰ
ਅਗਾਮੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਵੱਲੋਂ ਟਿਕਟ ਨਾ ਮਿਲਣ ਕਾਰਨ ਸਾਬਕਾ ਕੈਬਨਿਟ ਮੰਤਰੀ ਚੌਧਰੀ ਰਣਜੀਤ ਸਿੰਘ ਚੌਟਾਲਾ ਨੇ ਭਾਜਪਾ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅੱਜ ਆਪਣਾ ਸ਼ਕਤੀ ਪ੍ਰਦਰਸ਼ਨ ਕਰਦਿਆਂ ਆਪਣੇ ਦਫ਼ਤਰ ਦਾ ਉਦਘਾਟਨ ਕੀਤਾ ਅਤੇ ਬਾਅਦ ਵਿੱਚ ਆਪਣੇ ਸਮਰਥਕਾਂ ਨਾਲ ਸ਼ਹਿਰ ਅਤੇ ਪਿੰਡਾਂ ਵਿੱਚ ਰੋਡ ਸ਼ੋਅ ਕੱਢਿਆ। ਇਹ ਰੋਡ ਸ਼ੋਅ ਜੀਵਨ ਨਗਰ, ਦਮਦਮਾ, ਹਰੀਪੁਰਾ, ਕਰੀਵਾਲਾ, ਮੰਗਾਲਾ, ਵਣੀ, ਭੰਬੂਰ, ਨਾਨਕਪੁਰ, ਓਟੂ, ਅਬੋਲੀ ਆਦਿ ਪਿੰਡ ਵਿੱਚ ਪਹੁੰਚਿਆ। ਇਸ ਦੌਰਾਨ ਚੌਧਰੀ ਰਣਜੀਤ ਸਿੰਘ ਨੇ ਕਿਹਾ ਕਿ ਉਸ ਨੇ ਰਾਣੀਆਂ ਹਲਕੇ ਦਾ ਪਹਿਲਾਂ ਵੀ ਵਿਕਾਸ ਕੀਤਾ ਹੈ ਅਤੇ ਅੱਗੇ ਤੋਂ ਵੀ ਵਿਕਾਸ ਕਰਨਗੇ। ਲੋਕ ਉਸ ਦੇ ਨਾਲ ਹਨ। ਉਹ ਰਾਣੀਆਂ ਵਿਧਾਨ ਸਭਾ ਹਲਕੇ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਕੇ ਜਿੱਤ ਹਾਸਲ ਕਰਨਗੇ ਅਤੇ ਹਰਿਆਣਾ ਦੀ ਅਗਲੀ ਸਰਕਾਰ ਵਿੱਚ ਉਨ੍ਹਾਂ ਦੀ ਹਿੱਸੇਦਾਰੀ ਹੋਵੇਗੀ। ਚੌਟਾਲਾ ਨੇ ਕਿਹਾ ਕਿ ਉਨ੍ਹਾਂ ਦਾ ਇੱਥੇ ਕਿਸੇ ਨਾਲ ਵੀ ਮੁਕਾਬਲਾ ਨਹੀਂ ਹੈ। ਰਣਜੀਤ ਸਿੰਘ ਚੌਟਾਲਾ ਨੇ ਦਾਅਵਾ ਕੀਤਾ ਕਿ ਇਸ ਵਾਰ ਹਰਿਆਣਾ ਵਿੱਚ 20 ਦੇ ਕਰੀਬ ਆਜ਼ਾਦ ਉਮੀਦਵਾਰ ਜਿੱਤਣਗੇ ਅਤੇ ਇਨ੍ਹਾਂ ਆਜ਼ਾਦ ਵਿਧਾਇਕਾਂ ਤੋਂ ਬਿਨਾ ਹਰਿਆਣਾ ਵਿੱਚ ਅਗਲੀ ਸਰਕਾਰ ਨਹੀਂ ਬਣੇਗੀ। ਇਸ ਰੋਡ ਸ਼ੋਅ ਦੌਰਾਨ ਅਨੇਕ ਥਾਵਾਂ ’ਤੇ ਟਰੈਫ਼ਿਕ ਵੀ ਜਾਮ ਹੋ ਗਿਆ, ਜਿਸ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।

Advertisement

Advertisement