ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਨ ਸਭਾ ਸੈਸ਼ਨ: ਬੱਸ ਮਾਰਸ਼ਲਾਂ ਦੇ ਮੁੱਦੇ ’ਤੇ ‘ਆਪ’ ਅਤੇ ਭਾਜਪਾ ਮਿਹਣੋ-ਮਿਹਣੀ

07:24 AM Nov 30, 2024 IST
ਵਿਧਾਨ ਸਭਾ ਸੈਸ਼ਨ ਵਿੱਚ ਹਿੱਸਾ ਲੈਣ ਲਈ ਜਾਂਦੀ ਹੋਈ ਮੁੱਖ ਮੰਤਰੀ ਆਤਿਸ਼ੀ। -ਫੋਟੋ: ਪੀਟੀਆਈ

ਨਵੀਂ ਦਿੱਲੀ:

Advertisement

ਦਿੱਲੀ ਵਿਧਾਨ ਸਭਾ ਦੇ ਪੰਜ ਸਾਲ ਦੇ ਕਾਰਜਕਾਲ ਦੇ ਅੰਤਿਮ ਸੈਸ਼ਨ ਦੇ ਪਹਿਲੇ ਦਿਨ ਅੱਜ ਬੱਸ ਮਾਰਸ਼ਲਾਂ ਨੂੰ ਹਟਾਉਣ ਦੇ ਮੁੱਦੇ ’ਤੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਮਿਹਣੋਂ ਮਿਹਣੀ ਹੋਏ। ਮੁੱਖ ਮੰਤਰੀ ਆਤਿਸ਼ੀ ਨੇ ਇਸ ਦੌਰਾਨ ਜਾਣਕਾਰੀ ਦਿੱਤੀ ਕਿ ਮਾਰਸ਼ਲਾਂ ਨੂੰ ਬਹਾਲ ਕਰਨ ਸਬੰਧੀ ਕੇਸ ਉਪ ਰਾਜਪਾਲ ਕੋਲ ਲੰਬੇ ਸਮੇਂ ਤੋਂ ਪਿਆ ਹੈ। ਇਸ ਮੁੱਦੇ ’ਤੇ ਚਰਚਾ ਦੌਰਾਨ ਉਨ੍ਹਾਂ ਕਿਹਾ ਕਿ ਜੇ ਉਪ ਰਾਜਪਾਲ ਵੀਕੇ ਸਕਸੈਨਾ ਦਸ ਹਜ਼ਾਰ ਮਾਰਸ਼ਲਾਂ ਦੀ ਬਹਾਲੀ ਲਈ ਰਾਜ਼ੀ ਹੋ ਜਾਣ ਤਾਂ ਆਮ ਆਦਮੀ ਪਾਰਟੀ ਰੋਹਿਣੀ ਵਿਧਾਨ ਸਭਾ ਸੀਟ ਤੋਂ ਵਿਰੋਧੀ ਧਿਰ ਦੇ ਆਗੂ ਵਿਜੇਂਦਰ ਗੁਪਤਾ ਖ਼ਿਲਾਫ਼ ਕੋਈ ਉਮੀਦਵਾਰ ਨਹੀਂ ਖੜ੍ਹਾ ਕਰੇਗੀ। ਇਸ ਦੌਰਾਨ ਮਜ਼ਾਕ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜੇ ਗੁਪਤਾ ਇਸ ਯੋਜਨਾ ਨੂੰ ਉਪ ਰਾਜਪਾਲ ਤੋਂ ਪਾਸ ਕਰਵਾ ਦਿੰਦੇ ਹਨ ਤਾਂ ਉਹ ਚੋਣ ਦੌਰਾਨ ਉਨ੍ਹਾਂ ਲਈ ਪ੍ਰਚਾਰ ਕਰੇਗੀ। ਉਨ੍ਹਾਂ ਇਸ ਮੌਕੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਬਚਾਅ ਕੀਤਾ, ਜਿਨ੍ਹਾਂ ’ਤੇ ਭਾਜਪਾ ਨੇ ਨਵੰਬਰ 2023 ਵਿੱਚ ਬੱਸ ਮਾਰਸ਼ਲਾਂ ਨੂੰ ਹਟਾਉਣ ਦੇ ਹੁਕਮ ਦੇਣ ਦਾ ਦੋਸ਼ ਲਾਇਆ ਸੀ। ਉਨ੍ਹਾਂ ਕਿਹਾ ਕਿ 20 ਅਕਤੂਬਰ 2023 ਨੂੰ ਲਿਖੇ ਪੱਤਰ ਵਿੱਚ ਕੇਜਰੀਵਾਲ ਨੇ ਕਿਹਾ ਸੀ ਕਿ ਬੱਸ ਮਾਰਸ਼ਲਾਂ ਨੂੰ ਹਟਾਇਆ ਨਹੀਂ ਜਾਣਾ ਚਾਹੀਦਾ ਸਗੋਂ ਉਨ੍ਹਾਂ ਦੀਆਂ ਤਨਖ਼ਾਹਾਂ ਰੋਕਣ ਵਾਲੇ ਅਧਿਕਾਰੀਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸੱਤਾਧਾਰੀ ‘ਆਪ’ ਦੇ ਵਿਧਾਇਕਾਂ ਨੇ ਭਾਜਪਾ ’ਤੇ ਨਿਸ਼ਾਨਾ ਸੇਧਦਿਆਂ ਦੋਸ਼ ਲਗਾਇਆ ਕਿ ਇਨ੍ਹਾਂ ਨੇ ਉਪ ਰਾਜਪਾਲ ਦੇ ਸਹਾਰੇ ਬੱਸ ਮਾਰਸ਼ਲਾਂ ਨੂੰ ਹਟਾਇਆ ਅਤੇ ਅਜਿਹਾ ਕਰਨ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ਵਿੱਚ ਸੁੱਟਿਆ।
ਇਸ ਕਾਰਨ ਅੱਜ ਬੱਸ ਮਾਰਸ਼ਲਾਂ ਦੇ ਪਰਿਵਾਰ ਸੜਕਾਂ ’ਤੇ ਧਰਨੇ ਲਾਉਣ ਲਈ ਮਜਬੂਰ ਹੋ ਰਹੇ ਹਨ। ਇਸ ਦੌਰਾਨ ਭਾਜਪਾ ਵਿਧਾਇਕਾਂ ਨੇ ਪਲਟਵਾਰ ਕਰਦਿਆਂ ਕਿਹਾ ਕਿ ਬੱਸ ਮਾਰਸ਼ਲਾਂ ਨੂੰ ਤਤਕਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਆਦੇਸ਼ਾਂ ’ਤੇ ਹਟਾਇਆ ਗਿਆ ਸੀ ਅਤੇ ਹੁਣ ਆਮ ਆਦਮੀ ਪਾਰਟੀ ਉਨ੍ਹਾਂ ਦੀ ਬਹਾਲੀ ਨੂੰ ਲੈ ਕੇ ਸਿਆਸਤ ਕਰ ਰਹੀ ਹੈ। ਇਸ ਦੌਰਾਨ ਭਾਜਪਾ ਵਿਧਾਇਕ ਅਭੈ ਵਰਮਾ ਨੇ ਸੱਤਾਧਾਰੀ ਪਾਰਟੀ ਨੂੰ ਸਵਾਲ ਕੀਤਾ ਕਿ ਜੇ ਉਹ ਬੱਸ ਮਾਰਸ਼ਲਾਂ ਨੂੰ ਉਨ੍ਹਾਂ ਦੀ ਨੌਕਰੀ ਮੁੜ ਨਹੀਂ ਦੇ ਸਕਦੀ ਤਾਂ ਉਹ ਸੱਤਾ ਵਿੱਚ ਕਿਉਂ ਹੈ। ਗੁਪਤਾ ਨੇ ਮੁੱਖ ਮੰਤਰੀ ਆਤਿਸ਼ੀ ਤੋਂ ਜਵਾਬ ਮੰਗਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਬੱਸ ਮਾਰਸ਼ਲਾਂ ਨੂੰ ਤਾਇਨਾਤ ਕੀਤਾ ਅਤੇ ਫੇਰ ਉਨ੍ਹਾਂ ਨੂੰ ਹਟਾ ਦਿੱਤਾ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਇਹ ਕਿੰਨੀ ਹੈਰਾਨ ਵਾਲੀ ਗੱਲ ਹੈ ਕਿ ਸੱਤਾਧਾਰੀ ਪਾਰਟੀ ਕਹਿ ਰਹੀ ਹੈ ਕਿ ਵਿਰੋਧੀ ਧਿਰ ਭਾਜਪਾ ਨੇ ਬੱਸ ਮਾਰਸ਼ਲਾਂ ਨੂੰ ਉਨ੍ਹਾਂ ਦੀ ਨੌਕਰੀ ਵਾਪਸ ਦੇਣੀ ਚਾਹੀਦੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਬੱਸ ਮਾਰਸ਼ਲਾਂ ਨੂੰ ਪੱਕੇ ਕਰਨ ਲਈ ਮੁੱਖ ਮੰਤਰੀ ਵੱਲੋਂ ਸੁਝਾਈ ਗਈ ਸਮਿਤੀ ਦਾ ਅਜੇ ਤੱਕ ਗਠਨ ਤੱਕ ਗਠਨ ਹੀ ਨਹੀਂ ਕੀਤਾ ਗਿਆ। ਇਸ ਦੌਰਾਨ ਸ਼ਹਿਰੀ ਵਿਕਾਸ ਮੰਤਰੀ ਸੌਰਭ ਭਾਰਦਵਾਜ ਨੇ ਗੁਪਤਾ ’ਤੇ ਪਲਟਵਾਰ ਕਰਦਿਆਂ ਕਿਹਾ ਕਿ ਉਨ੍ਹਾਂ ਬੱਸ ਮਾਰਸ਼ਲਾਂ ਦੀ ਬਹਾਲੀ ਲਈ ਮੁੱਖ ਮੰਤਰੀ ਦੇ ਨਾਲ ਉਪ ਰਾਜਪਾਲ ਨਾਲ ਮਿਲਣ ਤੋਂ ਬਚਣ ਦੀ ਕੋਸ਼ਿਸ਼ ਕੀਤੀ ਹੈ। -ਪੀਟੀਆਈ

ਭਾਜਪਾ ਵੱਲੋਂ ਪ੍ਰਸ਼ਨ ਕਾਲ ਨਿਯਮ 280 ਨੂੰ ਲੈ ਕੇ ਵਾਕਆਊਟ

ਨਵੀਂ ਦਿੱਲੀ (ਪੱਤਰ ਪ੍ਰੇਰਕ):

Advertisement

ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਦੇ ਕੁਝ ਹੀ ਮਿੰਟਾਂ ਬਾਅਦ ਹੀ ਭਾਜਪਾ ਵਿਧਾਇਕ ਦਿੱਲੀ ਵਿਧਾਨ ਸਭਾ ਤੋਂ ਵਾਕਆਊਟ ਕਰ ਗਏ। ਸਪੀਕਰ ਰਾਮ ਨਿਵਾਸ ਗੋਇਲ ਵੱਲੋਂ ਨਿਯਮ 280 ਤਹਿਤ ਉਠਾਏ ਜਾਣ ਵਾਲੇ ਮੁੱਦਿਆਂ ਨੂੰ ਸੂਚੀਬੱਧ ਮੈਂਬਰਾਂ ਵੱਲੋਂ ਪੜ੍ਹਿਆ ਸਮਝੇ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਦੀ ਅਗਵਾਈ ਹੇਠ ਭਾਜਪਾ ਦੇ ਵਿਧਾਇਕ ਸਦਨ ਵਿੱਚੋਂ ਵਾਕਆਊਟ ਕਰ ਗਏ।
ਸੈਸ਼ਨ ਸ਼ੁਰੂ ਹੁੰਦੇ ਹੀ ਭਾਜਪਾ ਵਿਧਾਇਕਾਂ ਨੇ ਪ੍ਰਸ਼ਨ ਕਾਲ ਨਾ ਹੋਣ ਦੇ ਮਾਮਲੇ ’ਤੇ ਦਿੱਲੀ ਵਿਧਾਨ ਸਭਾ ਤੋਂ ਵਾਕਆਊਟ ਕਰ ਦਿੱਤਾ। ਜਦੋਂ ਸਪੀਕਰ ਰਾਮ ਨਿਵਾਸ ਗੋਇਲ ਨੇ ਨਿਯਮ 280 ਤਹਿਤ ਉਠਾਏ ਜਾਣ ਵਾਲੇ ਮੁੱਦਿਆਂ ਬਾਰੇ ਦੱਸਿਆ ਤਾਂ ਵਿਰੋਧੀ ਧਿਰ ਦੇ ਆਗੂ ਵਿਜੇਂਦਰ ਗੁਪਤਾ ਦੀ ਅਗਵਾਈ ਹੇਠ ਭਾਜਪਾ ਦੇ ਵਿਧਾਇਕ ਸਦਨ ਵਿੱਚੋਂ ਵਾਕਆਊਟ ਕਰ ਗਏ। ਉਨ੍ਹਾਂ ਇਸ ਗੱਲ ਦਾ ਵੀ ਵਿਰੋਧ ਕੀਤਾ ਕਿ ਤਿੰਨ ਰੋਜ਼ਾ ਸੈਸ਼ਨ ਵਿੱਚ ਕੋਈ ਪ੍ਰਸ਼ਨ ਕਾਲ ਨਹੀਂ ਦਿੱਤਾ ਗਿਆ ਤਾਂ ਕਿ ਵਿਧਾਇਕ ਸਰਕਾਰ ਨੂੰ ਸਵਾਲ ਨਾ ਕਰ ਸਕਣ। ਭਾਜਪਾ ਵਿਧਾਇਕਾਂ ਨੇ ਵਿਧਾਨ ਸਭਾ ਦੇ ਅਹਾਤੇ ਵਿੱਚ ਕੇਜਰੀਵਾਲ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਅਤੇ ਦੋਸ਼ ਲਾਇਆ ਕਿ ਵਿਧਾਨ ਸਭਾ ਦੀ ਸ਼ੁਰੂਆਤ ਪਿਛਲੇ ਸਾਲ ਬੱਸ ਮਾਰਸ਼ਲਾਂ ਨੂੰ ਉਨ੍ਹਾਂ ਦੀਆਂ ਨੌਕਰੀਆਂ ਤੋਂ ਹਟਾਉਣ ਦੇ ਮੁੱਦੇ ’ਤੇ ਚਰਚਾ ਨਾਲ ਸ਼ੁਰੂ ਹੋਈ ਸੀ।

Advertisement