ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਨ ਸਭਾ ਸਪੀਕਰ ਵੱਲੋਂ ਹੜ੍ਹ ਪ੍ਰਭਾਵਿਤ ਸਰਹੱਦੀ ਖੇਤਰ ਦੇ ਪਿੰਡਾਂ ਦਾ ਦੌਰਾ

09:02 AM Jul 22, 2023 IST
ਸਰਹੱਦੀ ਪਿੰਡਾਂ ਦਾ ਦੌਰਾ ਕਰਦੇ ਹੋਏ ਸਪੀਕਰ ਕੁਲਤਾਰ ਸੰਧਵਾਂ।

ਸੰਜੀਵ ਹਾਂਡਾ
ਫ਼ਿਰੋਜ਼ਪੁਰ, 21 ਜੁਲਾਈ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਲਾਕੇ ਵਿੱਚ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਦਾ ਦੌਰਾ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡਾ ਧਰਮ ਹੈ ਅਤੇ ਇਸ ਮੁਸੀਬਤ ਦੀ ਘੜੀ ਵਿਚ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਵਿੱਚ ਲੱਗੀਆਂ ਸਾਰੀਆਂ ਹੀ ਸੰਸਥਾਵਾਂ ਵਧਾਈ ਦੀਆਂ ਪਾਤਰ ਹਨ, ਜੋ ਕਿ ਮੁਸ਼ਕਲ ਦੀ ਘੜੀ ਵਿੱਚ ਹਰ ਸੰਭਵ ਮਦਦ ਕਰ ਰਹੀਆਂ ਹਨ। ਸੰਧਵਾਂ ਨੇ ਅੱਜ ਜ਼ਿਲ੍ਹੇ ਦੇ ਸਰਹੱਦੀ ਪਿੰਡ ਟੇਂਡੀ ਵਾਲਾ ਵਿੱਚ ਨਿਸ਼ਕਾਮ ਸਿੱਖ ਵੈੱਲਫ਼ੇਅਰ ਕੌਂਸਲ ਦਿੱਲੀ, ਭਾਈ ਕਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰਦੀਕੋਟ ਅਤੇ ਮਿਸਲ ਸਤਲੁਜ ਦੇ ਸਹਿਯੋਗ ਨਾਲ ਪਸ਼ੂਆਂ ਲਈ ਅਤੇ ਲੋਕਾਂ ਲਈ ਹੋਰ ਜ਼ਰੂਰੀ ਸਮਾਨ ਦੀ ਵੰਡ ਕੀਤੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸੰਧਵਾਂ ਨੇ ਕਿਹਾ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਗਿਰਦਾਵਰੀ ਕਰਨ ਦੇ ਹੁਕਮ ਪੰਜਾਬ ਸਰਕਾਰ ਵੱਲੋਂ ਦੇ ਦਿੱਤੇ ਗਏ ਹਨ, ਤਾਂ ਜੋ ਨੁਕਸਾਨ ਦਾ ਮੁਆਵਜ਼ਾ ਤੁਰੰਤ ਦਿੱਤਾ ਜਾ ਸਕੇ। ਹੜ੍ਹਾਂ ਦੇ ਪਾਣੀ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਜੋ ਬੰਨ੍ਹ ਟੁੱਟੇ ਹਨ ਜਾਂ ਕੱਚੇ ਹਨ ਉਨ੍ਹਾਂ ਨੂੰ ਤਿਆਰ ਕਰਵਾਇਆ ਜਾਵੇਗਾ।
ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਰਜਨੀਸ਼ ਦਹੀਆ ਤੋਂ ਇਲਾਵਾ ਸਥਾਨਕ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

Advertisement

ਮਨੀਪੁਰ ਦਾ ਮੁੱਖ ਮੰਤਰੀ ਅਸਤੀਫ਼ਾ ਦੇਵੇ: ਕੁਲਤਾਰ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਨੀਪੁਰ ਵਿੱਚ ਹੋਈ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਗੈਰ-ਮਨੁੱਖੀ ਕਾਰਾ ਆਖਿਆ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਦੇਸ਼ ਲਈ ਇੱਕ ਬਹੁਤ ਵੱਡਾ ਕਲੰਕ ਹੈ ਤੇ ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਮਨੀਪੁਰ ਦੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ ਹੈ। ਕੇਂਦਰ ਸਰਕਾਰ ਨੂੰ ਲੰਬੇ ਹੱਥੀਂ ਲੈਂਦਿਆਂ ਉਨ੍ਹਾਂ ਆਖਿਆ ਕਿ ਕੇਂਦਰ ਇਸ ਮਾਮਲੇ ’ਤੇ ਲੋਕਾਂ ਨੂੰ ਆਪਸ ਵਿੱਚ ਲੜਾ ਕੇ ਗੰਦੀ ਰਾਜਨੀਤੀ ਕਰ ਰਿਹਾ ਹੈ, ਜਿਸ ਨਾਲ ਦੇਸ਼ ਅੰਦਰੂਨੀ ਤੌਰ ’ਤੇ ਕਮਜ਼ੋਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਜੇ ਚਾਹੁੰਦੇ ਤਾਂ ਸਮੇਂ ਸਿਰ ਸਥਿਤੀ ਨੂੰ ਸੰਭਾਲ ਸਕਦੇ ਸਨ ਪਰ ਉਹ ਇਸ ਨੂੰ ਸੰਭਾਲਣਾ ਹੀ ਨਹੀਂ ਚਾਹੁੰਦੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੀ ਸੰਵਿਧਾਨਿਕ ਜ਼ਿੰਮੇਵਾਰੀ ਨਿਭਾਉਣ ’ਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਫ਼ਿਰੋਜ਼ਪੁਰ ਵਿੱਚ ਬਣਨ ਜਾ ਰਹੇ ਪੀਜੀਆਈ ਦੇ ਸੈਟੇਲਾਈਟ ਸੈਂਟਰ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ, ਪਰ ਕੇਂਦਰ ਅਤੇ ਭਾਜਪਾ ਵੱਲੋਂ ਸਿਆਸੀ ਰਣਨੀਤੀ ਤਹਿਤ ਇਸ ਪ੍ਰਾਜੈਕਟ ਨੂੰ ਲਮਕਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਉਨ੍ਹਾਂ ਨੂੰ ਕਈ ਵਾਰ ਨੀਂਹ ਪੱਥਰ ਰੱਖਣ ਲਈ ਸੱਦਾ ਦਿੱਤਾ ਜਾ ਚੁੱਕਾ ਹੈ।

ਮਾਤਾ ਬਸੰਤ ਕੌਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ

ਬਠਿੰਡਾ (ਪੱਤਰ ਪ੍ਰੇਰਕ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਨੇਹੀਆਂਵਾਲਾ ਦੇ ਗੁਰਦੁਆਰੇ ਵਿਖੇ ਨਤਮਸਤਕ ਹੋਏ। ਇਸ ਮੌਕੇ ਸ੍ਰੀ ਸੰਧਵਾਂ ਨੇ ਆਪਣੀ ਭੂਆ ਮਾਤਾ ਬਸੰਤ ਕੌਰ ਦੇ ਭੋਗ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ੍ਰੀ ਸੰਧਵਾਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿੰਦਗੀ ਇੱਕ ਆਉਣ-ਜਾਣ ਦਾ ਮੇਲਾ ਹੈ। ਇਸ ਉਪਰੰਤ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਠਿੰਡਾ ਦੇ ਵਸਨੀਕ ਸਾਧੂ ਰਾਮ ਕੁਸ਼ਲਾ ਦਾ ਹਾਲ-ਚਾਲ ਵੀ ਜਾਣਿਆ। ਇਸ ਮੌਕੇ ਬਠਿੰਡਾ (ਸ਼ਹਿਰੀ) ਤੋਂ ਵਿਧਾਇਕ ਜਗਰੂਪ ਸਿੰਘ ਗਿੱਲ, ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਭੁੱਚੋ ਮੰਡੀ ਤੋਂ ਵਿਧਾਇਕ ਮਾਸਟਰ ਜਗਸੀਰ ਸਿੰਘ ਤੋਂ ਇਲਾਵਾ ਮਾਤਾ ਬਸੰਤ ਕੌਰ ਦਾ ਸਮੂਹ ਪਰਿਵਾਰ, ਰਿਸ਼ਤੇਦਾਰ, ਸਕੇ-ਸਬੰਧੀ, ਸੰਗਤਾਂ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਆਦਿ ਹਾਜ਼ਰ ਸਨ।

Advertisement

ਡਿਪਟੀ ਕਮਿਸ਼ਨਰ ਵੱਲੋਂ ਘੱਗਰ ’ਚ ਪਏ ਪਾੜ ਦਾ ਜਾਇਜ਼ਾ

ਮਾਨਸਾ (ਜੋਗਿੰਦਰ ਸਿੰਘ ਮਾਨ): ਮਾਨਸਾ ਦੇ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਹਰ ਲੋੜੀਂਦਾ ਸਾਮਾਨ ਪਹੁੰਚਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ ਹੈ ਅਤੇ ਲੋਕਾਂ ਨੂੰ ਖਾਣ-ਪੀਣ ਦਾ ਸਾਮਾਨ, ਦਵਾਈਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਾਣੀ ਵਿੱਚ ਘਿਰੇ ਪਿੰਡਾਂ ਦੇ ਵਸਨੀਕਾਂ ਜਾਂ ਰਾਹਤ ਕੇਂਦਰਾਂ ਵਿੱਚ ਬੈਠੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅੱਜ ਪਿੰਡ ਭੱਲਣਵਾੜਾ ਵਿੱਚ ਘੱਗਰ ਵਿੱਚ ਪਏ ਪਾੜ ਦਾ ਜਾਇਜ਼ਾ ਲਿਆ। ਡੀਸੀ ਨੇ ਦੱਸਿਆ ਕਿ ਪਿੰਡ ਸਾਧੂਵਾਲਾ, ਫੂਸ ਮੰਡੀ ਵਿੱਚ ਹੜ੍ਹ ਦੇ ਪਾਣੀ ਵਿੱਚ ਫਸੇ 455 ਵਿਅਕਤੀਆਂ ਨੂੰ ਐਨਡੀਆਰਐਫ ਦੀਆਂ ਟੀਮਾਂ ਵੱਲੋਂ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਪਿੰਡ ਲੋਹਗੜ੍ਹ ਅਤੇ ਭੱਲਣਵਾੜਾ ਵਿੱਚ ਲੰਗਰ ਅਤੇ ਜ਼ਰੂਰੀ ਸਾਮਾਨ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 165 ਪਰਿਵਾਰਾਂ ਨੂੰ ਲੋੜੀਂਦੀਆਂ ਦਵਾਈਆਂ ਅਤੇ 135 ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਗਿਆ ਹੈ। ਡੀਸੀ ਨੇ ਪਿੰਡ ਭੱਲਣਵਾੜਾ ਦੇ ਵਸਨੀਕਾਂ ਨੂੰ ਲੋੜੀਂਦੇ ਸਾਮਾਨ ਬਾਰੇ ਪੁੱਛਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣੀਆਂ। ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।

ਹੜ੍ਹ ਪੀੜਤਾਂ ਦੀ ਮਦਦ ਲਈ ਐੱਸਐੱਸਪੀ ਨੂੰ 51 ਹਜ਼ਾਰ ਦਾ ਚੈੱਕ ਸੌਂਪਿਆ

ਮਾਨਸਾ (ਪੱਤਰ ਪ੍ਰੇਰਕ): ਮਾਨਸਾ ਪੁਲੀਸ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹਰ ਕਿਸਮ ਦੀ ਮਦਦ ਮੰਗੀ ਜਾਣ ਲੱਗੀ ਹੈ ਤਾਂ ਜੋ ਇਸ ਔਖੀ ਘੜੀ ਵਿੱਚ ਹੜ੍ਹ ਪੀੜਤਾਂ ਦੀ ਸਹਾਇਤਾ ਕੀਤੀ ਜਾ ਸਕੇ। ਜ਼ਿਲ੍ਹੇ ਦੇ ਐੱਸਐੱਸਪੀ ਡਾ. ਨਾਨਕ ਸਿੰਘ ਨੇ ਘੱਗਰ ਦਰਿਆ ਵਿੱਚ ਵੱਖ-ਵੱਖ ਥਾਵਾਂ ’ਤੇ ਪਏ ਪਾੜ ਕਾਰਨ ਸਬ-ਡਿਵੀਜ਼ਨ ਬੁਢਲਾਡਾ ਅਤੇ ਸਰਦੂਲਗੜ੍ਹ ਦੇ ਜਿਹੜੇ ਪਿੰਡ ਪਾਣੀ ਦੀ ਮਾਰ ਹੇਠ ਆ ਗਏ ਹਨ, ਉਨ੍ਹਾਂ ਲਈ ਰਾਹਤ ਕਾਰਜਾਂ ਵਾਸਤੇ ਫੰਡ ਅਤੇ ਹੋਰ ਸਹਾਇਤਾ ਸਮੱਗਰੀ ਮੰਗੀ ਹੈ। ਇਸ ਅਪੀਲ ਤਹਿਤ ਅੱਜ ਮਾਨਸਾ ਦੇ ਸਰਦਾਰ ਇੰਡਸਟਰੀ ਦੇ ਪ੍ਰਬੰਧਕ ਰੂਪ ਸਿੰਘ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ 51000 ਰੁਪਏ ਦਾ ਚੈੱਕ ਐੱਸਐੱਸਪੀ ਮਾਨਸਾ ਨੂੰ ਦਿੱਤਾ ਗਿਆ ਹੈ। ਐੱਸਐੱਸਪੀ ਵੱਲੋਂ ਜ਼ਿਲ੍ਹਾ ਵਾਸੀਆਂ, ਸਮਾਜਿਕ, ਧਾਰਮਿਕ ਤੇ ਸਿਆਸੀ ਸੰਸਥਾਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਔਖੀ ਘੜੀ ਵਿੱਚ ਹੜ੍ਹ ਪੀੜਤਾਂ ਲਈ ਕਿਸੇ ਵੀ ਕਿਸਮ ਦੀ ਮਦਦ ਕਰਨ ਲਈ ਅੱਗੇ ਆਉਣ।

Advertisement