ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਜੀਲੈਂਸ ਵੱਲੋਂ ਜੂਨ ਮਹੀਨੇ ਵਿੱਚ 19 ਵਿਅਕਤੀ ਗ੍ਰਿਫ਼ਤਾਰ

07:02 AM Jul 15, 2023 IST

ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜੂਨ ਮਹੀਨੇ ਵਿੱਚ ਰਿਸ਼ਵਤਖੋਰੀ ਦੇ 17 ਵੱਖ-ਵੱਖ ਮਾਮਲਿਆਂ ਵਿੱਚ 19 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਪਿਛਲੇ ਮਹੀਨੇ ਦੌਰਾਨ 10 ਵੱਖ-ਵੱਖ ਕੇਸਾਂ ਵਿੱਚ ਟਰੈਪ ਲਾ ਕੇ 14 ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਮੌਕੇ ’ਤੇ ਗ੍ਰਿਫ਼ਤਾਰ ਕੀਤਾ ਹੈ, ਜਨਿ੍ਹਾਂ ਵਿੱਚ ਸੱਤ ਪੁਲੀਸ ਮੁਲਾਜ਼ਮ, ਦੋ ਮਾਲ ਪਟਵਾਰੀ ਤੇ ਪੰਜ ਹੋਰ ਵਿਭਾਗਾਂ ਨਾਲ ਸਬੰਧਤ ਮੁਲਜ਼ਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜੂਨ ਮਹੀਨੇ ਵਿੱਚ ਵਿਜੀਲੈਂਸ ਵੱਲੋਂ 21 ਵਿਜੀਲੈਂਸ ਕੇਸਾਂ ਦੇ ਚਲਾਨ ਵੱਖ ਵੱਖ ਅਦਾਲਤਾਂ ਵਿੱਚ ਪੇਸ਼ ਕੀਤੇ ਗਏ ਹਨ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਪੰਜ ਵਿਜੀਲੈਂਸ ਜਾਂਚਾਂ ਵੀ ਰਜਿਸਟਰ ਕੀਤੀਆਂ ਗਈਆਂ ਹਨ।

Advertisement

Advertisement
Tags :
ਗ੍ਰਿਫ਼ਤਾਰਮਹੀਨੇਵੱਲੋਂਵਿਅਕਤੀਵਿੱਚਵਿਜੀਲੈਂਸ