ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਜੀਲੈਂਸ ਨੇ 20000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸੇਵਾਮੁਕਤ ਐੱਸਡੀਓ ਕਾਬੂ ਕੀਤਾ

06:00 PM Jul 07, 2023 IST

ਚੰਡੀਗੜ੍ਹ, 7 ਜੁਲਾਈ
ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾਮੁਕਤ ਐੱਸਡੀਓ ਸੁਦੇਸ਼ ਕੁਮਾਰ, ਜੋ ਸਾਲ
2016 ਵਿੱਚ ਪੰਜਾਬ ਮੰਡੀ ਬੋਰਡ ਸਬ-ਡਵੀਜ਼ਨ ਨੰਬਰ 3, ਜ਼ਿਲ੍ਹਾ ਤਰਨ ਤਾਰਨ ਵਿਖੇ ਤਾਇਨਾਤ ਸੀ, ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐੱਸਡੀਓ ਨੂੰ ਦਰਸ਼ਨ ਸਿੰਘ ਵਾਸੀ ਪੱਟੀ ਜ਼ਿਲ੍ਹਾ ਤਰਨ ਤਾਰਨ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੰਜਾਬ ਮੰਡੀ ਬੋਰਡ ਨੇ ਤਰਨ ਤਾਰਨ ਜ਼ਿਲ੍ਹੇ ਵਿੱਚ ਲਿੰਕ ਸੜਕਾਂ ਦੇ ਨਿਰਮਾਣ ਦਾ ਕੰਮ ਦਰਸ਼ਨ ਸਿੰਘ ਦੀ ਫਰਮ ਐੱਲਟੀ ਬਿਲਡਰਜ਼ ਨੂੰ ਅਲਾਟ ਕੀਤਾ ਸੀ। ਐੱਸਡੀਓ ਨੇ ਫਰਮ ਦੀ 34,33,002 ਰੁਪਏ ਦੀ ਜ਼ਮਾਨਤ ਰਾਸ਼ੀ ਵਾਪਸ ਕਰਨ ਬਦਲੇ ਸ਼ਿਕਾਇਤਕਰਤਾ ਤੋਂ 1 ਲੱਖ ਰੁਪਏ ਰਿਸ਼ਵਤ ਮੰਗੀ ਸੀ ਅਤੇ ਉਹ 20,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਐੱਸਡੀਓ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਵਿਖੇ ਦਰਜ ਕੀਤੀ ਗਈ ਅਤੇ ਅੱਜ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Advertisement

Advertisement
Tags :
ਐੱਸਡੀਓਸੇਵਾਮੁਕਤਕਾਬੂਕੀਤਾਰਿਸ਼ਵਤਰੁਪਏਵਿਜੀਲੈਂਸ