ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਜੀਲੈਂਸ ਨੇ ਐੱਸਡੀਐੱਮ ਦਫ਼ਤਰ ਮਾਲੇਰਕੋਟਲਾ ਦੇ ਕਲਰਕ ਨੂੰ 5 ਲੱਖ ਰੁਪਏ ਰਿਸ਼ਵਤ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਕਾਬੂ ਕੀਤਾ

08:04 PM Jun 29, 2023 IST

ਚੰਡੀਗੜ੍ਹ, 27 ਜੂਨ

Advertisement

ਕਾਨੂੰਨਗੋ ਵਿਜੈਪਾਲ ਸਿੰਘ ਨੂੰ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਬਾਅਦ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਨੇ ਅੱਜ ਐੱਸਡੀਐੱਮ ਮਾਲੇਰਕੋਟਲਾ ਦਫ਼ਤਰ ਵਿਖੇ ਤਾਇਨਾਤ ਕਲਰਕ ਰੋਹਿਤ ਸ਼ਰਮਾ ਉਰਫ਼ ਰੋਹਿਤ ਕੁਮਾਰ ਨੂੰ ਕਾਨੂੰਨਗੋ ਵੱਲੋਂ ਦਿੱਤੀ ਰਕਮ ਨੂੰ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਨੇ ਕਾਨੂੰਨਗੋ ਵਿਜੈਪਾਲ ਨੂੰ ਸ਼ਿਕਾਇਤਕਰਤਾ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ ਤੋਂ ਉਸ ਦੀ ਜ਼ਮੀਨ ਦੀ ਖਾਨਗੀ ਤਕਸੀਮ ਕਰਵਾਉਣ ਅਤੇ ਸੜਕ ਲਈ ਗ੍ਰਹਿਣ ਕੀਤੀ ਜ਼ਮੀਨ ਦਾ ਮੁਆਵਜ਼ਾ ਦਿਵਾਉਣ ਬਦਲੇ ਦੋ ਕਿਸ਼ਤਾਂ ਵਿੱਚ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ ਵਿੱਚ ਕਲਰਕ ਰੋਹਿਤ ਸ਼ਰਮਾ ਦੀ ਸ਼ਮੂਲੀਅਤ ਦਾ ਪਤਾ ਲੱਗਾ ਹੈ, ਜੋ ਐੱਸਡੀਐੱਮ ਮਾਲੇਰਕੋਟਲਾ ਦੇ ਰੀਡਰ ਵਜੋਂ ਤਾਇਨਾਤ ਹੈ। ਕਾਨੂੰਨਗੋ ਨੇ ਕਥਿਤ ਰਿਸ਼ਵਤ ਦੀ ਇਹ ਰਕਮ ਉਸ ਨੂੰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਐੱਫਆਈਆਰ 23 ਫਰਵਰੀ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਆਰਥਿਕ ਅਪਰਾਧ ਸ਼ਾਖਾ, ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਪਹਿਲਾਂ ਹੀ ਦਰਜ ਕੀਤੀ ਹੋਈ ਹੈ।

Advertisement
Advertisement
Tags :
ਆਪਣੇਐੱਸਡੀਐੱਮਕਲਰਕਕਾਬੂਕੀਤਾਦਫ਼ਤਰਮਾਲੇਰਕੋਟਲਾਰੱਖਣਰਿਸ਼ਵਤਰੁਪਏਵਿਜੀਲੈਂਸ
Advertisement