ਵਿਜੀਲੈਂਸ ਵੱਲੋਂ ਇੰਸਪੈਕਟਰ ਤੇ ਸਾਥੀ ਰਿਸ਼ਵਤ ਲੈਂਦੇ ਕਾਬੂ
10:18 AM Dec 13, 2024 IST
ਖੇਤਰੀ ਪ੍ਰਤੀਨਿਧ
ਪਟਿਆਲਾ, 12 ਦਸੰਬਰ
ਵਿਜੀਲੈਂਸ ਬਿਊਰੋ ਪਟਿਆਲਾ ਦੀ ਇੱਕ ਟੀਮ ਵੱਲੋਂ ਪਟਿਆਲਾ ਵਿੱਚ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ ਗੁਰਮੀਤ ਸਿੰਘ ਅਤੇ ਪਟਿਆਲਾ ਦੇ ਹੀ ਉਸ ਦੇ ਸਾਥੀ ਅਨਿਲ ਨੂੰ 14 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਕਥਿਤ ਦੋਸ਼ੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿੱਚ ਵਸੀਕਾ ਨਵੀਸ ਵਜੋਂ ਕੰਮ ਕਰਦੇ ਪਟਿਆਲਾ ਸ਼ਹਿਰ ਦੇ ਵਸਨੀਕ ਦਿਨੇਸ਼ ਕੁਮਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਅਨੁਸਾਰ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਦੋਵਾਂ ਮੁਲਜ਼ਮਾਂ ਨੂੰ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ।
Advertisement
Advertisement