ਵਜਿੀਲੈਂਸ ਜਾਗਰੂਕਤਾ ਹਫ਼ਤੇ ਦਾ ਆਗਾਜ਼
ਪੱਤਰ ਪ੍ਰੇਰਕ
ਲੰਬੀ, 1 ਨਵੰਬਰ
ਪੰਜਾਬ ਯੂਨੀਵਰਸਿਟੀ ਕੰਸਟੀਚੁਐਂਟ ਕਾਲਜ ਸਿੱੱਖਵਾਲਾ ਵਿਖੇ ਵਜਿੀਲੈਂਸ ਜਾਗਰੂਕਤਾ ਹਫ਼ਤੇ ਦਾ ਆਗਾਜ਼ ਸਹੁੰ ਚੁੱਕ ਕੇ ਕੀਤਾ ਗਿਆ। ਪ੍ਰਿੰਸੀਪਲ ਡਾ. ਬਲਜਿੰਦਰ ਕੌਰ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਰਿਸ਼ਵਤਖੋਰੀ ਤੋਂ ਦੂਰ ਰਹਿਣ ਬਾਰੇ ਪ੍ਰੇਰਤਿ ਕਰਦੇ ਹੋਏ ਦੱਸਿਆ ਕਿ ਭ੍ਰਿਸ਼ਟਾਚਾਰ ਸਮਾਜ ’ਤੇ ਇਕ ਕਲੰਕ ਹੈ ਅਤੇ ਭ੍ਰਿਸ਼ਟ ਵਿਅਕਤੀ ਕਦੇ ਵੀ ਇਕ ਚੰਗੇ ਸਮਾਜ ਦੀ ਸਿਰਜਣਾ ਨਹੀਂ ਕਰ ਸਕਦਾ। ਉਨ੍ਹਾਂ ਦੱਸਿਆ ਕਿ ਹਫ਼ਤੇ ਦੌਰਾਨ ਵੱਖ-ਵੱਖ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਰਹਤਿ ਚੰਗਾ ਸਮਾਜ ਸਿਰਜਣ ਲਈ ਜਾਗਰੂਕ ਕੀਤਾ ਜਾਵੇਗਾ।
ਸ਼ਹਿਣਾ (ਪੱਤਰ ਪ੍ਰੇਰਕ): ਵਜਿੀਲੈਂਸ ਵਿਭਾਗ ਵੱਲੋਂ ਪੰਚਾਇਤ ਘਰ ਸ਼ਹਿਣਾ ’ਚ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਵਜਿੀਲੈਂਸ ਇੰਸਪੈਕਟਰ ਗੁਰਮੇਲ ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ ਨੰਬਰ 98157-26101 ਜਾਰੀ ਕੀਤਾ ਹੋਇਆ ਹੈ, ਜਿਸ ’ਤੇ ਕਿਸੇ ਅਧਿਕਾਰੀ ਵੱਲੋਂ ਰਿਸ਼ਵਤ ਮੰਗਣ ਬਾਰੇ ਸੂਚਤਿ ਕੀਤਾ ਜਾ ਸਕਦਾ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਤੇ ਡਾ. ਵਿਪਨ ਗੁਪਤਾ ਆਦਿ ਹਾਜ਼ਰ ਸਨ।