ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਲਜ ’ਚ ਵਜਿੀਲੈਂਸ ਜਾਗਰੂਕਤਾ ਹਫਤਾ ਮਨਾਇਆ

06:46 AM Nov 06, 2023 IST
ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਪ੍ਰਬੰਧਕ।-ਫ਼ੋਟੋ:ਮਿੱਠਾ

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 5 ਨਵੰਬਰ
ਐਨ.ਐੱਸ.ਐੱਸ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਡਾ. ਮਨਦੀਪ ਸਿੰਘ ਦੀ ਅਗਵਾਈ ਹੇਠ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਅਤੇ ਪੀ.ਆਈ.ਐੱਮ.ਟੀ, ਰਾਜਪੁਰਾ ਵਿਖੇ ‘ਵਜਿੀਲੈਂਸ ਅਵੇਅਰਨੈੱਸ ਵੀਕ ਨੂੰ ਮਨਾਇਆ ਗਿਆ, ਜਿਸ ਦਾ ਵਿਸ਼ਾ ‘ਸੇ ਨੌਟ ਟੂ ਕੁਰੱਪਸ਼ਨ, ਕੁਮਿਟ ਟੂ ਦਾ ਨੇਸ਼ਨ’ ਸੀ। ਇਸ ਮੌਕੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਅਤੇ ਡਾਇਰੈਕਟਰ ਪ੍ਰੋ ਰਾਜੀਵ ਬਾਹੀਆ ਨੇ ਸਵਾਗਤੀ ਸ਼ਬਦ ਕਹੇ। ਲੇਖ ਮੁਕਾਬਲੇ, ਪੋਸਟਰ ਮੁਕਾਬਲੇ, ਭਾਸ਼ਣ ਮੁਕਾਬਲੇ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ 150 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਲੇਖ ਮੁਕਾਬਲੇ ਵਿਚ ਪਹਿਲਾ ਸਥਾਨ ਖ਼ੁਸ਼ਪ੍ਰੀਤ ਕੌਰ, ਦੂਜਾ ਸਥਾਨ ਸਿਮਰਨਜੀਤ ਕੌਰ, ਤੀਜਾ ਸਥਾਨ ਕਾਜਲ ਬੀ.ਐੱਸ.ਸੀ ਨੇ ਪ੍ਰਾਪਤ ਕੀਤਾ। ਪੋਸਟਰ ਮੁਕਾਬਲਿਆਂ ਵਿਚ ਪਹਿਲਾ ਸਥਾਨ ਮਨਪ੍ਰੀਤ ਕੌਰ, ਦੂਜਾ ਸਥਾਨ ਸਿਮਰਨਜੀਤ ਸਿੰਘ ਅਤੇ ਤੀਜਾ ਸਥਾਨ ਨਤਿਿਕਾ ਅਤੇ ਖ਼ੁਸ਼ਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਭਾਸ਼ਣ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਰਵਿੰਦਰ ਸਿੰਘ ਦੂਜਾ ਸਥਾਨ ਨੇਹਾ ਨੇ ਪ੍ਰਾਪਤ ਕੀਤਾ।

Advertisement

Advertisement