For the best experience, open
https://m.punjabitribuneonline.com
on your mobile browser.
Advertisement

ਵਿਜੀਲੈਂਸ ਬਿਊਰੋ ਵੱਲੋਂ ਪੰਜ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ

08:45 AM Sep 12, 2024 IST
ਵਿਜੀਲੈਂਸ ਬਿਊਰੋ ਵੱਲੋਂ ਪੰਜ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ
Advertisement

ਜਗਮੋਹਨ ਸਿੰਘ
ਰੂਪਨਗਰ, 11 ਸਤੰਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕਰੂਰਾਂ, ਤਹਿਸੀਲ ਨੂਰਪੁਰਬੇਦੀ ਵਿੱਚ ਜੰਗਲਾਤ ਵਿਭਾਗ, ਪੰਜਾਬ ਦੀ ਜ਼ਮੀਨ ਦਾ ਗ਼ੈਰ-ਕਾਨੂੰਨੀ ਤਬਾਦਲਾ, ਇੰਤਕਾਲ ਕਰਨ ਦੇ ਦੋਸ਼ ਹੇਠ ਰੂਪਨਗਰ ਜ਼ਿਲ੍ਹੇ ਦੇ ਮਾਲ ਸਰਕਲ ਡੂਮੇਵਾਲ, ਤਹਿਸੀਲ ਨੰਗਲ ਵਿੱਚ ਤਾਇਨਾਤ ਪਟਵਾਰੀ (ਹੁਣ ਕਾਨੂੰਨਗੋ) ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਥੇ ਅੱਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਨੂਰਪੁਰਬੇਦੀ, ਰੂਪਨਗਰ ਵਿੱਚ 28 ਜੂਨ 2022 ਤਹਿਤ ਕੇਸ ਦਰਜ ਹੈ। ਉਨ੍ਹਾਂ ਦੱਸਿਆ ਕਿ 2020 ਵਿੱਚ ਰਾਜ ਦੇ ਮਾਲ ਵਿਭਾਗ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਨੇ ਹੋਰ ਵਿਅਕਤੀਆਂ ਨਾਲ ਕਥਿਤ ਮਿਲੀਭੁਗਤ ਕਰ ਕੇ ਤਹਿਸੀਲ ਨੂਰਪੁਰਬੇਦੀ ਦੇ ਪਿੰਡ ਕਰੂਰਾਂ ਦੀ 54 ਏਕੜ ਦੀ ਜ਼ਮੀਨ ਮਹਿੰਗੇ ਭਾਅ ’ਤੇ ਜੰਗਲਾਤ ਵਿਭਾਗ ਦੇ ਨਾਂ ’ਤੇ ਰਜਿਸਟਰੀ ਕਰਵਾਈ ਸੀ, ਜਿਸ ਕਰ ਕੇ ਸਰਕਾਰ ਨੂੰ 5.35 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ। ਬੁਲਾਰੇ ਨੇ ਦੱਸਿਆ ਕਿ ਪਟਵਾਰੀ ਕੁਲਦੀਪ ਸਿੰਘ ਨੇ ਹੋਰ ਵਿਅਕਤੀਆਂ ਨਾਲ ਮਿਲੀਭੁਗਤ ਕਰ ਕੇ ਜ਼ਮੀਨ ਦਾ ਇਹ ਗ਼ੈਰ-ਕਾਨੂੰਨੀ ਫ਼ਰਜ਼ੀ ਤਬਾਦਲਾ ਦਰਜ ਕਰਵਾਇਆ ਅਤੇ ਉਸ ਸਮੇਂ ਦੇ ਨਾਇਬ-ਤਹਿਸੀਲਦਾਰ ਰਘਵੀਰ ਸਿੰਘ ਦੀ ਕਥਿਤ ਮਿਲੀਭੁਗਤ ਨਾਲ 73 ਫਰਜ਼ੀ ਇੰਤਕਾਲ ਅਤੇ ਤਬਾਦਲੇ ਮਨਜ਼ੂਰ ਕਰਵਾਏ। ਪੜਤਾਲ ਦੌਰਾਨ ਪਾਇਆ ਗਿਆ ਕਿ ਮੁਲਜ਼ਮ ਨੇ ਇਸ ਕੰਮ ਬਦਲੇ 15 ਸਤੰਬਰ 2020 ਨੂੰ ਕਥਿਤ ਰਿਸ਼ਵਤ ਵਜੋਂ 5 ਲੱਖ ਰੁਪਏ ਲਏ ਸਨ ਅਤੇ ਆਪਣੀ ਪਤਨੀ ਦੇ ਅੰਮ੍ਰਿਤਸਰ ਸਥਿਤ ਪੁਰਾਣੇ ਬੈਂਕ ਖਾਤੇ ਵਿੱਚ ਜਮ੍ਹਾਂ ਕਰਵਾ ਦਿੱਤੇ ਸਨ।

Advertisement

Advertisement
Advertisement
Author Image

joginder kumar

View all posts

Advertisement