ਵਿਜੀਲੈਂਸ ਵੱਲੋਂ ਏਐੱਸਆਈ ਰਿਸ਼ਵਤ ਲੈਂਦਾ ਕਾਬੂ
07:06 AM Dec 11, 2024 IST
Advertisement
ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਠਿੰਡਾ/ਤਲਵੰਡੀ ਸਾਬੋ, 10 ਦਸੰਬਰ
ਵਿਜੀਲੈਂਸ ਬਿਊਰੋ ਨੇ ਅੱਜ ਬਠਿੰਡਾ ਜ਼ਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿੱਚ ਤਾਇਨਾਤ ਏਐੱਸਆਈ ਰਘਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੁਲੀਸ ਮੁਲਾਜ਼ਮ ਨੂੰ ਤਲਵੰਡੀ ਸਾਬੋ ਬਲਾਕ ਦੇ ਪਿੰਡ ਸਿੰਗੋ ਵਾਸੀ ਦੇ ਸੁਖਪ੍ਰੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਨੇ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਏ ਪੁਲੀਸ ਕੇਸ ਵਿੱਚ ਉਸ ਦਾ ਪੱਖ ਪੂਰਨ ਲਈ ਰਿਸ਼ਵਤ ਦੀ ਮੰਗ ਕੀਤੀ ਸੀ। ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ।
Advertisement
Advertisement
Advertisement