ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੂੜਾ ਚੁੱਕਣ ਵਾਲੇ ਤੋਂ 4000 ਰੁਪਏ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਵਿਜੀਲੈਂਸ ਨੇ ਕਾਬੂ ਕੀਤਾ

09:08 PM Jun 23, 2023 IST

ਚੰਡੀਗੜ੍ਹ, 8 ਜੂਨ

Advertisement

ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਲੁਧਿਆਣਾ ਜ਼ੋਨ-ਡੀ ਵਿਖੇ ਤਾਇਨਾਤ ਸੈਨੇਟਰੀ ਇੰਸਪੈਕਟਰ ਜਤਿੰਦਰ ਵਿੱਜ ਨੂੰ 4000 ਰੁਪਏ ਕਥਿਤ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੈਨੇਟਰੀ ਇੰਸਪੈਕਟਰ ਨੂੰ ਮਾਹੀ ਰਾਮ ਵਾਸੀ ਟਾਵਰ ਕਲੋਨੀ, ਨੇੜੇ ਅਨਾਜ ਮੰਡੀ, ਲੁਧਿਆਣਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਹ ਬੱਸ ਸਟੈਂਡ ਲੁਧਿਆਣਾ ਨੇੜੇ ਕੂੜੇ ਦੇ ਢੇਰ ਵਿੱਚੋਂ ਕੱਚ ਦੀਆਂ ਬੋਤਲਾਂ, ਪਲਾਸਟਿਕ ਅਤੇ ਲੋਹੇ ਦਾ ਸਾਮਾਨ ਇਕੱਠਾ ਕਰਦਾ ਹੈ ਅਤੇ ਸੈਨੇਟਰੀ ਇੰਸਪੈਕਟਰ ਉਸ ਤੋਂ ਇਹ ਫਾਲਤੂ ਸਾਮਾਨ ਇਕੱਠਾ ਕਰਨ ਬਦਲੇ 15000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕਰਦਾ ਸੀ। ਮੁਲਜ਼ਮ ਪਹਿਲਾਂ ਹੀ ਉਸ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 8,000 ਰੁਪਏ ਲੈ ਚੁੱਕਾ ਹੈ ਅਤੇ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਦੋਸ਼ਾਂ ਦੀ ਮੁੱਢਲੀ ਪੜਤਾਲ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 4,000 ਰੁਪਏ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਇਸ ਸੈਨੇਟਰੀ ਇੰਸਪੈਕਟਰ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Advertisement
Advertisement
Advertisement