ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਜੀਲੈਂਸ ਵੱਲੋਂ ਏਐੱਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

07:22 AM May 15, 2024 IST
ਵਿਜੀਲੈਂਸ ਵਲੋਂ ਰਿਸ਼ਵਤ ਲੈਂਦਾ ਗ੍ਰਿਫ਼ਤਾਰ ਏ.ਐਸ.ਆਈ. ਵਿਜੀਲੈਂਸ ਟੀਮ ਨਾਲ।

ਗੁਰਦੀਪ ਸਿੰਘ ਲਾਲੀ/ਰਮੇਸ਼ ਭਾਰਦਵਾਜ
ਸੰਗਰੂਰ/ਲਹਿਰਾਗਾਗਾ, 14 ਮਈ
ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਥਾਣਾ ਸਿਟੀ ਲਹਿਰਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਨੂੰ ਛੇ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਅਨੁਸਾਰ ਸਹਾਇਕ ਸਬ ਇੰਸਪੈਕਟਰ ਵੱਲੋਂ ਇਹ ਰਿਸ਼ਵਤ ਇੱਕ ਕਿਰਾਏਦਾਰ ਨੂੰ ਕਿਰਾਏ ਦੀ ਰਿਹਾਇਸ਼ ਤੋਂ ਉਸ ਦਾ ਸਾਮਾਨ ਚੁਕਾਉਣ ਬਦਲੇ ਲਈ ਗਈ ਸੀ। ਵਿਜੀਲੈਂਸ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਲਹਿਰਾ ਸ਼ਹਿਰ ਦੇ ਵਸਨੀਕ ਅਨਪੂ ਸਿੰਘ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਜਿਸ ਦੇ ਆਧਾਰ ’ਤੇ ਸਹਾਇਕ ਸਬ ਇੰਸਪੈਕਟਰ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰ ਕੇ ਦੱਸਿਆ ਕਿ ਉਸ ਦੀ ਰਿਸ਼ਤੇਦਾਰ ਪਰਵਿੰਦਰ ਦੇਵੀ ਪਿੰਡ ਗਾਗਾ ਵਿੱਚ ਕਿਰਾਏ ’ਤੇ ਰਹਿ ਰਹੀ ਸੀ। ਉਸ ਨੇ ਆਪਣੇ ਮਕਾਨ ਮਾਲਕ ਰਾਕੇਸ਼ ਜਿੰਦਲ ਵਿਰੁੱਧ ਦੁਰਵਿਵਹਾਰ ਕਰਨ ਦੇ ਦੋਸ਼ ਖ਼ਿਲਾਫ਼ ਥਾਣਾ ਲਹਿਰਾ ਸਿਟੀ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਉਕਤ ਮੁਲਜ਼ਮ ਏਐੱਸਆਈ ਉਸ ਦੀ ਗੱਲ ਨਹੀਂ ਸੁਣ ਰਿਹਾ ਸੀ, ਇਸ ਦੌਰਾਨ ਮਕਾਨ ਮਾਲਕ ਨੇ ਘਰ ਦੇ ਉਸ ਹਿੱਸੇ ਨੂੰ ਤਾਲਾ ਲਗਾ ਦਿੱਤਾ ਜਿੱਥੇ ਉਸ ਦਾ ਸਾਮਾਨ ਪਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਜਦੋਂ ਉਕਤ ਏ.ਐੱਸ.ਆਈ. ਕੋਲ ਪਹੁੰਚ ਕੀਤੀ ਤਾਂ ਉਸ ਨੇ ਕਿਰਾਏਦਾਰ ਪਰਵਿੰਦਰ ਦੇਵੀ ਨੂੰ ਕਿਰਾਏ ਦੀ ਰਿਹਾਇਸ਼ ਤੋਂ ਉਸ ਦਾ ਸਾਮਾਨ ਚੁਕਾਉਣ ਬਦਲੇ 8 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਏ.ਐੱਸ.ਆਈ. ਨੇ ਪਹਿਲਾਂ ਹੀ ਉਸ ਕੋਲੋਂ 2000/-ਰੁਪਏ ਲੈ ਲਏ ਸਨ ਜਦੋਂ ਕਿ ਦੂਜੀ ਕਿਸ਼ਤ ਵਜੋਂ 6000/-ਰੁਪਏ ਰਿਸ਼ਵਤ ਵਸੂਲ ਕਰ ਰਿਹਾ ਸੀ ਜਿਸ ਨੂੰ ਵਿਜੀਲੈਂਸ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਰੰਗੇ ਹੱਥੀਂ ਦਬੋਚ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement

Advertisement